CM ਚੰਨੀ ਦੇ ਬੇਬਾਕ ਬੋਲ, ਕਿਹਾ ‘ਮੈਨੂੰ ਲੋਕਾਂ ਦਾ ਸਾਥ ਚਾਹੀਦਾ, ਸੁਰੱਖਿਆ ਲਈ ਗੰਨਮੈਨ ਨਹੀਂ’

Thursday, Sep 23, 2021 - 06:48 PM (IST)

ਕਪੂਰਥਲਾ (ਬਿਊਰੋ) - ਮੁੱਖ ਮੰਤਰੀ ਬਣਨ ’ਤੇ ਚਰਨਜੀਤ ਸਿੰਘ ਚੰਨੀ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਉਨ੍ਹਾਂ ਨੂੰ ਹਾਈ ਸਕਿਊਰਟੀ ਦੇ ਨਾਲ-ਨਾਲ ਗੰਨਮੈਨ ਵੀ ਦਿੱਤੇ ਗਏ। ਇਸ ਤੋਂ ਇਲਾਵਾ ਉਨ੍ਹਾਂ ਦੀ ਸੁਰੱਖਿਆ ਲਈ ਵੱਡੀ ਗਿਣਤੀ ’ਚ ਗੱਡੀਆਂ ਵੀ ਦਿੱਤੀਆਂ ਹਨ। ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਚੰਨੀ ਅਨੁਸਾਰ ਜਿੰਨੀ ਸੁਰੱਖਿਆ ਨਾਲ ਉਨ੍ਹਾਂ ਦਾ ਕੰਮ ਚੱਲ ਸਕਦਾ ਹੈ, ਉਹ ਉਨੀ ਹੀ ਸੁਰੱਖਿਆ ਲੈਣਗੇ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇਹ ਬੇਬਾਕ ਬੋਲ ਅੱਜ ਇੰਦਰ ਕੁਮਾਰ ਗੁਜਰਾਲ ਤਕਨੀਕੀ ਯੂਨੀਵਰਸਿਟੀ ਵਿਖੇ ਸੂਬਾ ਪੱਧਰੀ ਰੁਜ਼ਗਾਰ ਮੇਲੇ ’ਚ ਬੋਲੇ। ਇਸ ਮੌਕੇ ਚੰਨੀ ਨੇ ਕਿਹਾ ਕਿ ਜਿਸ ਦਿਨ ਉਹ ਮੁੱਖ ਮੰਤਰੀ ਬਣੇ, ਉਨ੍ਹਾਂ ਨੂੰ ਲੱਗਾ ਕਿ ਉਹ ਫਸ ਗਏ ਹਨ। ਮੁੱਖ ਮੰਤਰੀ ਬਣਨ ’ਤੇ ਉਨ੍ਹਾਂ ਦੇ ਅੱਗੇ ਅਤੇ ਪਿੱਛੇ ਬਹੁਤ ਸਾਰੇ ਲੋਕ ਹਨ। ਮੇਰੀ ਸੁਰੱਖਿਆ ਲਈ ਬਹੁਤ ਸਾਰੀਆਂ ਗੱਡੀਆਂ, ਗੰਨਮੈਨਾਂ ਦਾ ਇੰਤਜ਼ਾਮ ਕੀਤਾ ਗਿਆ, ਜਿਨ੍ਹਾਂ ਨੂੰ ਵੇਖ ਕੇ ਮੈਂ ਉਨ੍ਹਾਂ ਨੂੰ ਹਟਾਉਣ ਲਈ ਕਿਹਾ। 

ਪੜ੍ਹੋ ਇਹ ਵੀ ਖ਼ਬਰ - ਪ੍ਰੀਖਿਆਰਥੀਆਂ ਨੂੰ ਲੱਗਾ ਵੱਡਾ ਝਟਕਾ : ਪੰਜਾਬ ਪੁਲਸ ਹੈੱਡ ਕਾਂਸਟੇਬਲ ਦੀ ਭਰਤੀ ਪ੍ਰੀਖਿਆ ਹੋਈ ਰੱਦ

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਦਾਅਵਾ ਕੀਤਾ ਕਿ ਉਨ੍ਹਾਂ ਨੂੰ ਵੱਡੇ ਪੱਧਰ 'ਤੇ ਸੁਰੱਖਿਆ ਬਲਾਂ ਦੀ ਕੋਈ ਲੋੜ ਨਹੀਂ ਹੈ ਸਗੋਂ ਲੋਕਾਂ ਦੇ ਸਾਥ ਦੀ ਲੋੜ ਹੈ ਤਾਂ ਜੋ ਪੰਜਾਬ ਵਿੱਚੋਂ ਭ੍ਰਿਸ਼ਟਾਚਾਰ ਖ਼ਤਮ ਕੀਤਾ ਜਾ ਸਕੇ। ਵਿਸ਼ੇਸ਼ ਤੌਰ 'ਤੇ ਕਪੂਰਥਲਾ ਪੁੱਜੇ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਨ੍ਹਾਂ ਦੀ ਸੁਰੱਖਿਆ ਲਈ 10 ਸੁਰੱਖਿਆ ਗਾਰਡ ਬਹੁਤ ਹਨ ਕਿਉਂਕਿ ਉਨ੍ਹਾਂ ਨੂੰ ਕਿਸੇ ਕੋਲੋਂ ਕੋਈ ਖ਼ਤਰਾ ਨਹੀਂ ਹੈ। ਉਨ੍ਹਾਂ ਕਿਹਾ ਕਿ ਮੈਨੂੰ ਕਿਸੇ ਨੇ ਕਿਉਂ ਮਾਰਨਾ ਹੈ ਤੇ ਮੈਨੂੰ ਮਾਰ ਕੇ ਕਿਸੇ ਨੂੰ ਕੀ ਮਿਲੇਗਾ? ਚੰਨੀ ਨੇ ਕਿਹਾ ਕਿ ਮੈਂ ਆਪਣੇ ਸੈਕਟਰੀ ਨੂੰ ਕਿਹਾ ਕਿ ਸੁਰੱਖਿਆ ਘੱਟ ਕਰਨ ਦੇ ਬਾਰੇ ਕੀ ਗੱਲ ਹੋਈ ?.. ਤਾਂ ਉਹ ਮੈਨੂੰ ਕਹਿੰਦੇ ਅਸੀਂ ਸੁਰੱਖਿਆਂ ਘੱਟ ਨਹੀਂ ਕਰ ਸਕਦੇ, ਕਿਉਂਕਿ ਜੇਕਰ ਕੁਝ ਹੁੰਦਾ ਹੈ ਤਾਂ ਉਸ ਦਾ ਜ਼ਿੰਮੇਵਾਰ ਕੌਣ ਹੋਵੇਗਾ? ਇਸ ਦਾ ਜਵਾਬ ਦਿੰਦੇ ਹੋਏ ਚੰਨੀ ਨੇ ਕਿਹਾ ਕਿ ਜੇਕਰ ਮੈਨੂੰ ਕੁਝ ਹੁੰਦਾ ਹੈ ਤਾਂ ਇਸ ਲਈ ਮੈਂ ਜ਼ਿੰਮੇਵਾਰ ਹਾਂ, ਤੁਸੀਂ ਸੁਰੱਖਿਆ ਕਰਮਚਾਰੀਆਂ ਨੂੰ ਭੇਜ ਦਿਓ।  

ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ : ਕੈਪਟਨ ਦੇ ਬੇਹੱਦ ਖਾਸ ਨੌਕਰਸ਼ਾਹਾਂ ਦੇ ਅਸਤੀਫੇ ਸ਼ੁਰੂ

ਮੁੱਖ ਮੰਤਰੀ ਚੰਨੀ ਨੇ ਦੱਸਿਆ ਕਿ ਉਨ੍ਹਾਂ ਦੀ ਸੁਰੱਖਿਆ ਲਈ ਇਕ ਹਜ਼ਾਰ ਬੰਦਾ ਤਾਇਨਾਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਮੈਨੂੰ 200 ਗੱਡੀਆਂ ਵੀ ਦਿੱਤੀਆਂ ਗਈਆਂ ਹਨ, ਜੋ ਹਰ ਸਮੇਂ ਮੇਰੇ ਨਾਲ ਰਹਿਣਗੀਆਂ। ਚੰਨੀ ਨੇ ਕਿਹਾ ਕਿ ਇੰਨੀਆਂ ਮਹਿੰਗੀਆਂ ਗੱਡੀਆਂ ਦੀ ਕੋਈ ਜ਼ਰੂਰਤ ਨਹੀਂ। ਇਨ੍ਹਾਂ ਨੂੰ ਲੈਣ ਦੀ ਥਾਂ ਇਹ ਸਾਰਾ ਪੈਸਾ ਗਰੀਬਾਂ ਨੂੰ ਦੇ ਦਿੰਦੇ। ਚੰਨੀ ਨੇ ਕਿਹਾ ਕਿ ਮੈਨੂੰ ਲੋਕਾਂ ਦਾ ਸਾਥ ਚਾਹੀਦਾ ਹੈ, ਸੁਰੱਖਿਆ ਲਈ ਗੰਨਮੈਨ ਨਹੀਂ। 

ਪੜ੍ਹੋ ਇਹ ਵੀ ਖ਼ਬਰ - ਭੈਣ ਦੀ ਕੁੱਟਮਾਰ ਕਰਦੇ ਹੋਏ ਭਰਾ ਨੇ ਕੀਤੀਆਂ ਸ਼ਰਮਨਾਕ ਹਰਕਤਾਂ, ਵੀਡੀਓ ’ਚ ਦੇਖੋ ਪੂਰਾ ਮਾਮਲਾ


rajwinder kaur

Content Editor

Related News