ਪੰਜਾਬ ਦੇ ਪਿੰਡਾਂ ''ਚ ਮਿਲੇਗੀ ਖ਼ਾਸ ਸਹੂਲਤ, CM ਮਾਨ ਨੇ ਕੀਤੀ ਸ਼ੁਰੂਆਤ
Monday, Aug 11, 2025 - 05:37 PM (IST)

ਸੰਗਰੂਰ (ਵੈੱਬ ਡੈਸਕ): ਪੰਜਾਬ ਵਿਚ ਸਿਹਤ ਕ੍ਰਾਂਤੀ ਦੀ ਦਿਸ਼ਾ ਵਿਚ ਇਕ ਹੋਰ ਕਦਮ ਅੱਗੇ ਵਧਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਸੰਗਰੂਰ ਵਿਖੇ 12 ਅਤਿ-ਆਧੁਨਿਕ ਕੈਂਸਰ ਡਿਟੈਕਸ਼ਨ ਮੋਬਾਈਲ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਲੋਕਾਂ ਦੀ ਸੇਵਾ ਲਈ ਰਵਾਨਾ ਕੀਤਾ।
ਇਹ ਖ਼ਬਰ ਵੀ ਪੜ੍ਹੋ - Breaking News: ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੂੰ ਪੁਲਸ ਨੇ ਕੀਤਾ ਡਿਟੇਨ
ਇਹ ਮੋਬਾਈਲ ਬੱਸਾਂ ਸੂਬੇ ਦੇ ਵੱਖ-ਵੱਖ ਪਿੰਡਾਂ 'ਚ ਜਾ ਕੇ ਲੋਕਾਂ ਦੀ ਮੁਫ਼ਤ ਜਾਂਚ ਕਰਨਗੀਆਂ ਅਤੇ ਉਨ੍ਹਾਂ ਨੂੰ ਕੈਂਸਰ ਪ੍ਰਤੀ ਜਾਗਰੂਕ ਕਰਨਗੀਆਂ। ਲੋਕਾਂ ਦੇ ਸ਼ੂਗਰ, ਬਲੱਡ ਪ੍ਰੈਸ਼ਰ ਅਤੇ ਅੱਖਾਂ ਦੇ ਚੈਕਅੱਪ ਦੇ ਨਾਲ-ਨਾਲ ਜਨਰਲ ਦਵਾਈਆਂ ਵੀ ਮਰੀਜ਼ਾਂ ਨੂੰ ਮੁਫ਼ਤ ਵੰਡੀਆਂ ਜਾਣਗੀਆਂ। CM ਮਾਨ ਨੇ ਕਿਹਾ ਕਿ ਪੰਜਾਬੀਆਂ ਨੂੰ ਸਿਹਤ ਪੱਖੋਂ ਤੰਦਰੁਸਤ ਰੱਖਣਾ ਸਾਡੀ ਜ਼ਿੰਮੇਵਾਰੀ ਹੈ, ਜਿਸ ਨੂੰ ਅਸੀਂ ਬਾਖ਼ੂਬੀ ਨਿਭਾਅ ਰਹੇ ਹਾਂ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਪਿੰਡਾਂ ਬਾਰੇ CM ਮਾਨ ਦਾ ਵੱਡਾ ਐਲਾਨ, ਅਗਲੇ ਮਹੀਨੇ ਤੋਂ...
ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਕੈਂਸਰ ਵਿਰੁੱਧ ਬਹੁਤ ਚਿਰ ਤੋਂ ਲੜਾਈ ਲੜੀ ਜਾ ਰਹੀ ਹੈ, ਅੱਜ ਇਸ ਵਿਚ ਇਕ ਨਵੇਂ ਪੜਾਅ ਦੀ ਸ਼ੁਰੂਆਤ ਹੋਣ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨਾਂ ਇਕ ਅਲਾਮਤ ਲੱਗ ਗਈ ਸੀ- ਬਠਿੰਡਾ ਤੋਂ ਬੀਕਾਨੇਰ ਜਾਂਦੀ ਟ੍ਰੇਨ ਦਾ ਨਾਂ ਹੀ ਕੈਂਸਰ ਐਕਸਪ੍ਰੈੱਸ ਹੋ ਗਿਆ ਸੀ ਕਿਉਂਕਿ ਲੋਕ ਉੱਥੇ ਇਲਾਜ ਕਰਵਾਉਣ ਜਾਂਦੇ ਸੀ। ਉਸ ਰੇਲਗੱਡੀ ਵਿਚ 70-80 ਫ਼ੀਸਦੀ ਕੈਂਸਰ ਮਰੀਜ਼ ਹੀ ਹੁੰਦੇ ਸੀ। ਉਨ੍ਹਾਂ ਕਿਹਾ ਕਿ ਖ਼ਾਸ ਤੌਰ 'ਤੇ ਮਾਲਵਾ ਬੈਲਟ ਸਭ ਤੋਂ ਵੱਧ ਇਸ ਨਾਮੁਰਾਦ ਬੀਮਾਰੀ ਦੀ ਲਪੇਟ ਵਿਚ ਆਈ। ਫ਼ਸਲਾਂ 'ਤੇ ਅਜਿਹੀਆਂ ਸਪ੍ਰੇਆਂ ਹੁੰਦੀਆਂ ਰਹੀਆਂ ਜੋ ਕਈ ਮੁਲਕਾਂ ਵਿਚ ਬੈਨ ਹਨ। ਪਰ ਪੁਰਾਣੀਆਂ ਸਰਕਾਰਾਂ ਨੇ ਸਪ੍ਰੇਆਂ ਨੂੰ ਰੋਕਣ ਲਈ ਕੋਈ ਉਪਰਾਲਾ ਨਹੀਂ ਕੀਤਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8