ਪੰਜਾਬ ਦੇ ਸਾਰੇ ਕਾਲਜ ਤੇ ਯੂਨੀਵਰਸਿਟੀਆਂ 14 ਅਪ੍ਰੈਲ ਤੱਕ ਬੰਦ ਰੱਖਣ ਦੇ ਹੁਕਮ

Tuesday, Mar 31, 2020 - 02:55 PM (IST)

ਲੁਧਿਆਨਾ (ਵਿੱਕੀ): ਜਿਵੇਂ-ਜਿਵੇਂ ਸਮਾਂ ਲੰਘ ਰਿਹਾ ਹੈ, ਕੋਰੋਨਾ ਵਾਇਰਸ ਪੂਰੇ ਸੂਬੇ 'ਚ ਆਪਣੇ ਪੈਰ ਪਸਾਰ ਰਿਹਾ ਹੈ । ਕੋਰੋਨਾ ਵਾਇਰਸ (ਕੋਵਿਡ-19) ਦੇ ਖਤਰੇ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵਲੋਂ ਹੁਣ ਸੂਬੇ ਦੀਆਂ ਸਾਰੀਆਂ ਸਰਕਾਰੀ/ਗੈਰ ਸਰਕਾਰੀ ਯੂਨੀਵਰਸਿਟੀਆਂ ਅਤੇ ਕਾਲਜਾਂ 'ਚ ਛੁਟੀਆਂ 14 ਅਪ੍ਰੈਲ ਤੱਕ ਕਰਨ ਦੇ ਹੁਕਮ ਦਿੱਤੇ ਗਏ ਹਨ । ਇਸ ਸੰਬੰਧ 'ਚ ਜਾਣਕਾਰੀ ਦਿੰਦੇ ਹੋਏ ਉੱਚ ਸਿੱਖਿਆ ਵਿਭਾਗ, ਪੰਜਾਬ ਦੇ ਸਕੱਤਰ ਰਾਹੁਲ ਭੰਡਾਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਪਹਿਲਾਂ 31 ਮਾਰਚ ਤੱਕ ਸੂਬੇ ਦੀਆਂ ਸਾਰੀਆਂ ਸਰਕਾਰੀ/ਗੈਰ ਸਰਕਾਰੀ ਯੂਨੀਵਰਸਿਟੀਆਂ ਅਤੇ ਕਾਲਜਾਂ ਨੂੰ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਸਨ ਪਰ ਹੁਣ ਕੋਰੋਨਾ ਵਾਇਰਸ ਦੇ ਖਤਰੇ ਦੇ ਮੱਦੇਨਜ਼ਰ ਸੂਬੇ ਦੀਆਂ ਸਾਰੀਆਂ ਸਰਕਾਰੀ/ਗੈਰ ਸਰਕਾਰੀ ਯੂਨੀਵਰਸਿਟੀਆਂ ਅਤੇ ਕਾਲਜ 14 ਅਪ੍ਰੈਲ ਤੱਕ ਬੰਦ ਰਹਿਣਗੇ । ਯੂਨੀਵਰਸਿਟੀ/ਕਾਲਜਾਂ ਦੇ ਟੀਚਿੰਗ ਅਤੇ ਨਾਨ ਟੀਚਿੰਗ ਕਰਮਚਾਰੀ ਆਪਣੇ ਹੈੱਡ ਕੁਆਰਟਰ 'ਤੇ ਹਾਜ਼ਰ ਰਹਿਣਗੇ ਅਤੇ ਲੋੜ ਪੈਣ 'ਤੇ ਲਾਈ ਗਈ ਡਿਊਟੀ 'ਤੇ ਤੁਰੰਤ ਮੌਜੂਦ ਹੋਣਗੇ ।

ਇਹ ਵੀ ਪੜ੍ਹੋ : ਪੰਜਾਬ 'ਚ ਵਧਿਆ ਕੋਰੋਨਾ ਦਾ ਕਹਿਰ, ਚੌਥੀ ਮੌਤ

PunjabKesari
ਚੌਥੀ ਕਲਾਸ ਦੇ ਬੱਚੇ ਨੂੰ ਅਗਲੀ ਕਲਾਸ 'ਚ ਕੀਤਾ ਜਾਵੇਗੀ ਪ੍ਰਮੋਟ

ਕੋਰੋਨਾ ਵਾਇਰਸ (ਕੋਵਿਡ-19) ਮਹਾਂਮਾਰੀ ਦੇ ਵਧ ਰਹੇ ਪ੍ਰਕੋਪ ਨੂੰ ਦੇਖਦੇ ਹੋਏ ਸੂਬਾ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ (ਐੱਸ.ਸੀ.ਈ.ਆਰ.ਟੀ.) ਵਲੋਂ ਸੂਬੇ ਦੇ ਸਾਰੇ ਸਰਕਾਰੀ ਪ੍ਰਾਇਮਰੀ ਸਕੂਲਾਂ 'ਚ ਪ੍ਰੀ-ਪ੍ਰਾਇਮਰੀ ਕਲਾਸ ਤੋਂ ਲੈ ਕੇ ਚੌਥੀ ਕਲਾਸ ਤੱਕ ਪੜ੍ਹਨ ਵਾਲੇ ਵਿਦਿਆਰਥੀਆਂ ਨੂੰ ਅਗਲੀ ਕਲਾਸ 'ਚ ਪ੍ਰਮੋਟ ਕਰਨ ਦਾ ਫੈਸਲਾ ਲਿਆ ਗਿਆ ਹੈ।

ਇਹ ਵੀ ਪੜ੍ਹੋ : ਕੋਰੋਨਾ ਵਾਇਰਸ ਦੇ ਚੱਲਦਿਆਂ ਸਿੱਖਿਆ ਵਿਭਾਗ ਨੇ ਲਿਆ ਵੱਡਾ ਫੈਸਲਾ

ਇਸ ਸਬੰਧੀ 'ਚ ਡਾਇਰੈਕਟਰ ਐੱਸ.ਸੀ.ਆਈ.ਆਰ.ਟੀ. ਵਲੋਂ ਜਾਰੀ ਇਕ ਪੱਤਰ ਦੇ ਮੁਤਾਬਕ ਸੂਬੇ ਦੇ ਸਾਰੇ ਸਰਕਾਰੀ ਪ੍ਰਾਇਮਰੀ ਸਕੂਲਾਂ 'ਚ ਪ੍ਰੀ-ਪ੍ਰਾਇਮਰੀ ਕਲਾਸ ਤੋਂ ਚੌਥੀ ਕਲਾਸ ਤੱਕ ਪੜ੍ਹਨ ਵਾਲੇ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਦਾ ਸਲਾਨਾ ਮੁਲਾਂਕਣ ਅਧਿਆਪਕਾਂ ਵਲੋਂ ਸਕੂਲ ਪੱਧਰ 'ਤੇ ਕੀਤਾ ਗਿਆ ਹੈ ਪਰ ਕੋਵਿਡ-19 ਨੂੰ ਫੈਲਣ ਤੋਂ ਰੋਕਣ ਦੇ ਸਬੰਧ 'ਚ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਦੇ ਮੁਤਾਬਕ ਸਾਰੇ ਸਕੂਲਾਂ 'ਚ ਵਿਦਿਆਰਥੀਆਂ ਅਤੇ ਸਕੂਲ ਕਰਮਚਾਰੀਆਂ ਨੂੰ ਸਕੂਲਾਂ 'ਚ ਆਉਣ 'ਤੇ ਰੋਕ ਲਗਾਈ ਗਈ ਹੈ।
ਇਹ ਵੀ ਪੜ੍ਹੋ : ਕੋਰੋਨਾ ਵਾਇਰਸ : ਪੰਜਾਬ ਸਰਕਾਰ ਵਲੋਂ 'ਨਸ਼ਾ ਪੀੜਤ ਮਰੀਜ਼ਾਂ' ਲਈ ਵੱਡੀ ਰਾਹਤ
 


Babita

Content Editor

Related News