ਪੰਜਾਬ ''ਚ ਕਾਲਜ ਖੋਲ੍ਹਣ ਦੀ ਤਿਆਰੀ, ਪ੍ਰਿੰਸੀਪਲਾਂ ਨੂੰ ਹਦਾਇਤਾਂ ਜਾਰੀ

06/17/2020 3:13:33 PM

ਪਟਿਆਲਾ (ਪਰਮੀਤ) : ਪੰਜਾਬ 'ਚ ਕਾਲਜਾਂ ਨੂੰ ਖੋਲ੍ਹਣ ਲਈ ਤਿਆਰੀਆਂ ਵਿੱਢ ਲਈਆਂ ਗਈਆਂ ਹਨ। ਇਸ ਸਬੰਧੀ ਡੀ. ਪੀ. ਆਈ. ਕਾਲਜਾਂ ਨੇ ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਕਾਲਜਾਂ ਨੂੰ ਬਕਾਇਦਾ ਹੁਕਮ ਜਾਰੀ ਕਰ ਦਿੱਤੇ ਹਨ। ਜਾਰੀ ਕੀਤੇ ਗਏ ਹੁਕਮਾਂ 'ਚ ਪ੍ਰਿੰਸੀਪਲਾਂ ਨੂੰ ਕਿਹਾ ਗਿਆ ਹੈ ਕਿ ਕਾਲਜਾਂ ਨੂੰ ਆਮ ਵਾਂਗ ਖੋਲ੍ਹਣ ਦਾ ਫੈਸਲਾ ਮੁੱਖ ਮੰਤਰੀ ਦੇ ਐਲਾਨ ਮੁਤਾਬਕ 1 ਜੁਲਾਈ ਤੋਂ ਬਾਅਦ ਲਿਆ ਜਾਣਾ ਹੈ ਪਰ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਨੂੰ ਡਿਊਟੀ ’ਤੇ ਤਲਬ ਕਰ ਲਿਆ ਜਾਵੇ।

ਇਹ ਵੀ ਪੜ੍ਹੋ : ਗਰਭਵਤੀ ਬੀਬੀਆਂ ਦੇ ਜਣੇਪੇ ਕਿਤੇ 'ਚੰਡੀਗੜ੍ਹ' 'ਚ ਬੇਕਾਬੂ ਨਾ ਕਰ ਦੇਣ 'ਕੋਰੋਨਾ'

ਇਹ ਵੀ ਹਦਾਇਤ ਕੀਤੀ ਗਈ ਹੈ ਕਿ ਅਧਿਆਪਕਾਂ ਦੀ ਇਕ ਕਮੇਟੀ ਗਠਿਤ ਕੀਤੀ ਜਾਵੇ, ਜੋ ਕਾਲਜ 'ਚ ਲੋੜੀਂਦੇ ਐਂਟਰੀ ਪੁਆਇੰਟਾਂ ਅਤੇ ਜਿਥੇ ਵੱਧ ਇਕੱਠ ਹੋਣ ਦਾ ਖਦਸ਼ਾ ਹੋਵੇ, ਦੇ ਨੇੜੇ ਸੈਨੇਟਾਈਜੇਸ਼ਨ ਦੀ ਸਹੂਲਤ ਅਤੇ ਚੰਗੀ ਗਿਣਤੀ 'ਚ ਮਾਸਕ ਦਾ ਪ੍ਰਬੰਧ ਕੀਤਾ ਜਾਵੇ।

ਇਹ ਵੀ ਪੜ੍ਹੋ : ਗਰਮੀ ਤੋਂ ਬਚਾਅ ਲਈ ਸਿਹਤ ਵਿਭਾਗ ਨੇ ਜਾਰੀ ਕੀਤੀਆਂ ਹਦਾਇਤਾਂ: ਸਿਵਲ ਸਰਜਨ

ਇਹ ਵੀ ਹਦਾਇਤ ਕੀਤੀ ਗਈ ਹੈ ਕਿ ਹਾਲਾਤ ਦੇ ਮੁਤਾਬਕ ਵਿਦਿਆਰਥੀਆਂ ਨੂੰ ਸਿਰਫ ਵਰਚੂਅਲ ਮੀਡੀਆ ਅਤੇ ਆਨਲਾਈਨ ਮੈਟੀਰੀਅਲ ਰਾਹੀਂ ਹੀ ਪੜ੍ਹਾਇਆ ਜਾਵੇਗਾ।
ਇਹ ਵੀ ਪੜ੍ਹੋ : ਫਤਿਹਗੜ੍ਹ ਸਾਹਿਬ 'ਚ 3 ਕੋਰੋਨਾ ਮਰੀਜ਼ਾਂ ਦੀ ਪੁਸ਼ਟੀ, ਲੋਕਾਂ 'ਚ ਦਹਿਸ਼ਤ ਦਾ ਮਾਹੌਲ
 


Babita

Content Editor

Related News