ਅਹਿਮ ਖ਼ਬਰ : 'ਕੋਰੋਨਾ' ਦੇ ਵਿਗੜੇ ਹਾਲਾਤ ਦੌਰਾਨ ਪੰਜਾਬ ਦੇ 'ਕਾਲਜਾਂ' ਨੂੰ ਜਾਰੀ ਹੋਏ ਖ਼ਾਸ ਨਿਰਦੇਸ਼

Thursday, May 20, 2021 - 10:48 AM (IST)

ਅਹਿਮ ਖ਼ਬਰ : 'ਕੋਰੋਨਾ' ਦੇ ਵਿਗੜੇ ਹਾਲਾਤ ਦੌਰਾਨ ਪੰਜਾਬ ਦੇ 'ਕਾਲਜਾਂ' ਨੂੰ ਜਾਰੀ ਹੋਏ ਖ਼ਾਸ ਨਿਰਦੇਸ਼


ਲੁਧਿਆਣਾ (ਵਿੱਕੀ) : ਪੰਜਾਬ ਦੇ ਉੱਚ ਸਿੱਖਿਆ ਵਿਭਾਗ ਵੱਲੋਂ ਸੂਬੇ ’ਚ ਕੋਵਿਡ 19 ਦੇ ਵਿਗੜ ਰਹੇ ਹਾਲਾਤ ਦੇ ਮੱਦੇਨਜ਼ਰ ਸਾਰੇ ਸਰਕਾਰੀ ਅਤੇ ਸਹਾਇਤਾ ਪ੍ਰਾਪਤ ਪ੍ਰਾਈਵੇਟ ਕਾਲਜਾਂ ਦੇ ਟੀਚਿੰਗ ਸਟਾਫ਼ ਨੂੰ ਘਰ ਤੋਂ ਕੰਮ ਕਰਵਾਉਣ (ਵਰਕ ਫਰਾਮ ਹੋਮ) ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਇਸ ਦੇ ਨਾਲ ਹੀ ਨਾਨ-ਟੀਚਿੰਗ ਸਟਾਫ਼ ਨੂੰ ਲੋੜ ਅਨੁਸਾਰ 50 ਫ਼ੀਸਦੀ ਮੁਲਾਜ਼ਮ ਕਾਲਜ ’ਚ ਰੋਟੇਸ਼ਨ ਵਾਈਜ਼ ਬੁਲਾਉਣ ਅਤੇ ਬਾਕੀ ਨਾਨ-ਟੀਚਿੰਗ ਸਟਾਫ਼ ਨੂੰ ਘਰੋਂ ਕੰਮ ਕਰਨ ਲਈ ਕਿਹਾ ਗਿਆ ਹੈ।

ਇਹ ਵੀ ਪੜ੍ਹੋ : ਫਰੀਦਕੋਟ 'ਚ ਅਜੀਬੋ-ਗਰੀਬ ਮਾਮਲਾ, ਗਰਭਵਤੀ ਦੇ ਢਿੱਡ 'ਤੇ ਬੈਠ ਡਾਕਟਰ ਨੇ ਕੀਤੀ ਡਿਲਿਵਰੀ, ਬੱਚੇ ਦੀ ਮੌਤ

ਇਹ ਹੁਕਮ 31 ਮਈ ਤੱਕ ਲਾਗੂ ਰਹਿਣਗੇ। ਹਾਲਾਤ ਨੂੰ ਧਿਆਨ ਵਿਚ ਰੱਖਦਿਆਂ ਅਗਲੇ ਹੁਕਮ ਜਾਰੀ ਕੀਤੇ ਜਾਣਗੇ। ਇਨ੍ਹਾਂ ਨਿਰਦੇਸ਼ਾਂ ਵਿਚ ਕਿਹਾ ਗਿਆ ਹੈ ਕਿ ਘਰੋਂ ਕੰਮ ਕਰਨ ਵਾਲੇ ਅਧਿਕਾਰੀ/ਮੁਲਾਜ਼ਮ ਆਪਣਾ ਸਟੇਸ਼ਨ ਨਹੀਂ ਛੱਡਣਗੇ ਅਤੇ ਹਰ ਸਮੇਂ ਮੋਬਾਇਲ/ਟੈਲੀਫੋਨ/ਈਮੇਲ ਅਤੇ ਹੋਰ ਇਲੈਕਟ੍ਰਾਨਿਕ ਮਾਧਿਅਮ ਨਾਲ ਉਪਲੱਬਧ ਰਹਿਣਗੇ ਅਤੇ ਕੰਮ ਦੀ ਲੋੜ ਅਨੁਸਾਰ ਬੁਲਾਉਣ ’ਤੇ ਦਫ਼ਤਰ ’ਚ ਮੌਜੂਦ ਹੋਣਗੇ।

ਇਹ ਵੀ ਪੜ੍ਹੋ : 'ਨਵਜੋਤ ਸਿੱਧੂ' ਨੇ ਫਿਰ ਟਵੀਟ ਕਰਕੇ ਕੈਪਟਨ ਬਾਰੇ ਕਹੀ ਵੱਡੀ ਗੱਲ, ਨਾਲ ਹੀ ਰੱਖੀ ਇਹ ਮੰਗ

ਇਸ ਤੋਂ ਇਲਾਵਾ ਸਬੰਧਿਤ ਡਿਪਟੀ ਕਮਿਸ਼ਨਰ ਵੱਲੋਂ ਕਾਲਜ ਦੇ ਅਧਿਕਾਰੀਆਂ/ਮੁਲਾਜ਼ਮਾਂ ਦੀ ਕੋਵਿਡ ਸਬੰਧਿਤ ਕੰਮਾਂ ਲਈ ਲਗਾਈ ਜਾਣ ਵਾਲੀ ਡਿਊਟੀ ’ਤੇ ਇਹ ਹੁਕਮ ਲਾਗੂ ਨਹੀਂ ਹੋਣਗੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ


author

Babita

Content Editor

Related News