ਪੰਜਾਬ ਕਾਂਗਰਸ ’ਚ ਘਮਾਸਾਨ ਦਰਮਿਆਨ CM ਚੰਨੀ ਨੇ ਕੱਲ ਸੱਦੀ ਕੈਬਨਿਟ ਮੀਟਿੰਗ

Tuesday, Sep 28, 2021 - 10:49 PM (IST)

ਪੰਜਾਬ ਕਾਂਗਰਸ ’ਚ ਘਮਾਸਾਨ ਦਰਮਿਆਨ CM ਚੰਨੀ ਨੇ ਕੱਲ ਸੱਦੀ ਕੈਬਨਿਟ ਮੀਟਿੰਗ

ਚੰਡੀਗੜ੍ਹ-ਪੰਜਾਬ ਕਾਂਗਰਸ ’ਚ ਚੱਲ ਰਹੇ ਸਿਆਸੀ ਘਮਾਸਾਨ ਦਰਮਿਆਨ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੱਲ ਸਵੇਰੇ 10.30 ਵਜੇ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਸੱਦ ਲਈ ਹੈ। ਇਸ ਮੀਟਿੰਗ ਦਾ ਏਜੰਡਾ ਮੌਕੇ ’ਤੇ ਹੀ ਜਾਰੀ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਵੱਲੋਂ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਛੱਡਣ ਤੋਂ ਬਾਅਦ ਕਾਂਗਰਸ ’ਚ ਅਸਤੀਫ਼ਿਆਂ ਦਾ ਦੌਰ ਜਾਰੀ ਹੋ ਗਿਆ। ਉਨ੍ਹਾਂ ਤੋਂ ਬਾਅਦ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਨੇ ਕੈਬਨਿਟ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਇਸ ਤੋਂ ਬਾਅਦ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਯੋਗਿੰਦਰ ਢੀਂਗਰਾ ਨੇ ਵੀ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ।

ਇਹ ਵੀ ਪੜ੍ਹੋ : ਪਰਗਟ ਸਿੰਘ ਦਾ ਵੱਡਾ ਬਿਆਨ, ਅਸਤੀਫ਼ਾ ਦਿੱਤੇ ਬਿਨਾਂ ਸਿੱਧੂ ਨੂੰ ਮਨਾਵਾਂਗਾ


author

Manoj

Content Editor

Related News