ਪੰਜਾਬ ਕਾਂਗਰਸ ਦੀਆਂ ਸਾਰੀਆਂ ਕਮੇਟੀਆਂ ਰੱਦ

Tuesday, Jan 21, 2020 - 06:53 PM (IST)

ਪੰਜਾਬ ਕਾਂਗਰਸ ਦੀਆਂ ਸਾਰੀਆਂ ਕਮੇਟੀਆਂ ਰੱਦ

ਚੰਡੀਗੜ੍ਹ/ਜਲੰਧਰ (ਜਸਪ੍ਰੀਤ) : ਆਲ ਇੰਡੀਆ ਕਾਂਗਰਸ ਕਮੇਟੀ ਵਲੋਂ ਪੰਜਾਬ ਕਾਂਗਰਸ ਦੀਆਂ ਸੂਬਾਈ ਅਤੇ ਜ਼ਿਲਾ ਜਥੇਬੰਦੀਆਂ ਸਣੇ ਸਾਰੀਆਂ ਕਮੇਟੀਆਂ ਨੂੰ ਭੰਗ ਕਰ ਦਿੱਤਾ ਗਿਆ ਹੈ। ਕਾਂਗਰਸ ਹਾਈ ਕਮਾਨ ਵਲੋਂ ਜਾਰੀ ਹੁਕਮਾਂ ਮੁਤਾਬਕ ਸਿਰਫ ਸੁਨੀਲ ਜਾਖੜ ਹੀ ਪੰਜਾਬ ਕਾਂਗਰਸ ਦੇ ਪ੍ਰਧਾਨ ਰਹਿਣਗੇ ਜਦਕਿ ਸੂਬੇ ਦੀਆਂ ਬਾਕੀ ਸਾਰੀਆਂ ਕਾਂਗਰਸੀ ਕਮੇਟੀਆਂ ਨੂੰ ਤੁਰੰਤ ਪ੍ਰਭਾਵ ਨਾਲ ਰੱਦ ਕਰ ਦਿੱਤਾ ਗਿਆ ਹੈ। 

ਇਹ ਫੈਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੋਨੀਆ ਗਾਂਧੀ ਨਾਲ ਕੀਤੀ ਗਈ ਮੁਲਾਕਾਤ ਤੋਂ ਬਾਅਦ ਆਇਆ ਹੈ। ਕਾਂਗਰਸੀ ਹਾਈਕਮਾਨ ਵਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ ਪੰਜਾਬ ਕਾਂਗਰਸ ਦੀਆਂ ਸਾਰੀਆਂ ਰੱਦ ਕੀਤੀਆਂ ਗਈਆਂ ਕਮੇਟੀਆਂ ਗਠਨ ਨਵੇਂ ਸਿਰੇ ਕੀਤਾ ਜਾਵੇਗਾ।


author

Gurminder Singh

Content Editor

Related News