ਪੰਜਾਬ ਕਾਂਗਰਸ ਦੇ ਵੱਡੇ ਆਗੂ ''ਤੇ ਹੋ ਗਈ ਕਾਰਵਾਈ, ਮੁਅੱਤਲੀ ਦੇ ਹੁਕਮ ਜਾਰੀ
Saturday, Aug 01, 2026 - 05:59 PM (IST)
ਪਟਿਆਲਾ : ਪੰਜਾਬ ਵਿਚ ਕਾਂਗਰਸ ਨੇ ਵੱਡੀ ਕਾਰਵਾਈ ਕਰਦੇ ਹੋਏ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ ਪਾਰਟੀ ਵਿਚੋਂ ਮੁਅੱਤਲ ਕਰ ਦਿੱਤਾ ਹੈ। ਜਲਾਲਪੁਰ ’ਤੇ ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਅਤੇ ਕੇ.ਸੀ. ਵੇਨੂਗੋਪਾਲ ਵਿਰੁੱਧ ਅਪਮਾਨਜਨਕ ਟਿੱਪਣੀਆਂ ਕਰਨ ਦੇ ਦੋਸ਼ ਲੱਗੇ ਸਨ। ਇਸ ਲਈ ਬਕਾਇਦਾ ਪਾਰਟੀ ਦੀ ਅਨੁਸ਼ਾਸਨੀ ਕਮੇਟੀ ਨੇ ਜਲਾਲਪੁਰ ਨੂੰ ਨੋਟਿਸ ਭੇਜ ਕੇ ਜਵਾਬ ਵੀ ਮੰਗਿਆ ਸੀ।
ਇਹ ਵੀ ਪੜ੍ਹੋ : ਪੰਜਾਬ ਪੁਲਸ ਅਫ਼ਸਰਾਂ ਦੇ ਤਬਾਦਲੇ, ਸਾਹਮਣੇ ਆਈ ਬਦਲੀਆਂ ਦੀ ਸੂਚੀ
ਮਦਨ ਲਾਲ ਜਲਾਲਪੁਰ ਦੀਆਂ ਇਤਰਾਜ਼ਯੋਗ ਟਿੱਪਣੀਆਂ ਕਾਰਨ ਪਾਰਟੀ ਵਰਕਰਾਂ ਵਿਚ ਕਾਫ਼ੀ ਰੋਸ ਪਾਇਆ ਜਾ ਰਿਹਾ ਸੀ। ਇਸ ਦੇ ਚੱਲਦਿਆਂ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਅਵਤਾਰ ਸਿੰਘ ਹੈਨਰੀ ਨੇ ਨੋਟਿਸ ਜਾਰੀ ਕਰਕੇ ਅਤੇ ਤਿੰਨ ਦਿਨਾਂ ਦੇ ਅੰਦਰ-ਅੰਦਰ ਜਵਾਬ ਮੰਗਿਆ ਸੀ। ਮਦਨ ਲਾਲ ਜਲਾਲਪੁਰ ਵੱਲੋਂ ਭੇਜਿਆ ਗਿਆ ਜਵਾਬ ਤਸੱਲੀਬਖਸ਼ ਨਾ ਹੋਣ ਦੇ ਚੱਲਦਿਆਂ ਕਾਂਗਰਸ ਨੇ ਉਨ੍ਹਾਂ ਨੂੰ ਪਾਰਟੀ 'ਚੋਂ ਮੁਅੱਤਲ ਕਰ ਦਿੱਤਾ ਹੈ। ਹਾਲਾਂਕਿ ਇਹ ਕਾਰਵਾਈ ਪਹਿਲਾਂ ਹੀ ਕਰ ਦਿੱਤੀ ਗਈ ਸੀ ਪਰ ਇਸ ਨੂੰ ਜਨਤਕ ਹੁਣ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਦੁਖਦ ਘਟਨਾ, ਨਹਿਰ 'ਚ ਨਹਾਉਂਦਿਆਂ ਲਾਪਤਾ ਹੋਇਆ ਮੁੰਡਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
