ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਨੂੰ ਘਰ ਅੰਦਰ ਦਾਖਲ ਹੋ ਕੇ ਮਾਰੀਆਂ ਗੋਲ਼ੀਆਂ
Tuesday, Dec 23, 2025 - 03:47 PM (IST)
ਮੋਗਾ (ਗੋਪੀ ਰਾਊਕੇ, ਕਸ਼ਿਸ਼ ਸਿੰਗਲਾ) : ਮੋਗਾ ਨਗਰ-ਨਿਗਮ ਦੇ 3 ਵਾਰ ਕੌਸਲਰ ਰਹੇ ਸੀਨੀਅਰ ਕਾਂਗਰਸੀ ਆਗੂ ਨਰਿੰਦਰਪਾਲ ਸਿੰਘ ਸਿੱਧੂ ਦੇ ਅਣਪਛਾਤੇ ਹਮਲਾਵਰਾਂ ਨੇ ਘਰ ਵਿਚ ਦਾਖਲ ਹੋ ਕੇ ਗੋਲ਼ੀਆਂ ਮਾਰ ਦਿੱਤੀਆਂ। ਗੋਲੀਆਂ ਲੱਗਣ ਕਾਰਣ ਗੰਭੀਰ ਜ਼ਖਮੀ ਹੋਏ ਨਰਿੰਦਰਪਾਲ ਸਿੰਘ ਸਿੱਧੂ ਨੂੰ ਮੋਗਾ ਦੇ ਪ੍ਰਾਈਵੇਟ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦੀ ਹਾਲਤ ਚਿੰਤਾਜਨਕ ਦੱਸੀ ਜਾ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਵੱਡੀ ਰਾਹਤ, ਹਾਈਵੇਅ ਤੋਂ ਪੂਰੀ ਤਰ੍ਹਾਂ ਹਟਾਇਆ ਜਾਵੇਗਾ ਇਹ ਟੋਲ ਪਲਾਜ਼ਾ
ਦੂਜੇ ਪਾਸੇ ਮੋਗਾ ਹਲਕੇ ਦੇ ਸੀਨੀਅਰ ਨੌਜਵਾਨ ਕਾਂਗਰਸੀ ਆਗੂ ਧਰਮਪਾਲ ਸਿੰਘ ਨਿਹਾਲ ਸਿੰਘ ਵਾਲਾ ਨੇ ਇਸ ਮਾਮਲੇ ਦੀ ਨਿੰਦਾ ਕਰਦੇ ਹੋਏ ਕਿਹਾ ਕਿ ਉਹ ਪਿਛਲੇ 6 ਮਹੀਨਿਆਂ ਤੋਂ ਪੁਲਸ ਪ੍ਰਸ਼ਾਸਨ ਤੋਂ ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਕਰਦੇ ਆ ਰਹੇ ਸਨ ਪਰ ਕਿਸੇ ਨੇ ਗੱਲ ਨਹੀਂ ਸੁਣੀ। ਉਨ੍ਹਾਂ ਕਿਹਾ ਇਨਸਾਫ਼ ਨਾ ਮਿਲਿਆ ਤਾਂ ਸੰਘਰਸ਼ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ 'ਚ ਇਸ ਓਵਰਬ੍ਰਿਜ ਤੋਂ ਲੰਘ ਰਹੇ ਹੋ ਤਾਂ ਸਾਵਧਾਨ, ਲਕਸ਼ਮਣ ਝੂਲੇ ਦੀ ਤਰ੍ਹਾਂ ਰਿਹਾ ਹਿੱਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
