ਪੰਜਾਬ ਕਾਂਗਰਸ ਦੇ ਸੰਸਦ ਮੈਂਬਰਾਂ ਨੇ ਸੰਸਦ ਭਵਨ ਦੇ ਬਾਹਰ ਕੇਂਦਰ ਖ਼ਿਲਾਫ਼ ਕੀਤਾ ਪ੍ਰਦਰਸ਼ਨ
Saturday, Aug 10, 2024 - 03:44 PM (IST)

ਪਠਾਨਕੋਟ (ਸ਼ਾਰਦਾ) : ਅੱਜ ਪੰਜਾਬ ਕਾਂਗਰਸ ਦੇ ਸੰਸਦ ਮੈਂਬਰਾਂ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸੁਖਜਿੰਦਰ ਸਿੰਘ ਰੰਧਾਵਾ, ਚਰਨਜੀਤ ਸਿੰਘ ਚੰਨੀ, ਗੁਰਜੀਤ ਸਿੰਘ ਔਜਲਾ ਅਤੇ ਡਾਕਟਰ ਅਮਰ ਸਿੰਘ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪੰਜਾਬ ਦੇ ਸਾਂਸਦਾਂ ਨੇ ਕੇਂਦਰ ਸਰਕਾਰ ਵਲੋਂ ਲਗਾਏ ਗਏ ਐੱਮ. ਐੱਸ. ਐੱਮ. ਈ. ਟੈਕਸ 43 ਬੀ ਨੂੰ ਵਾਪਸ ਲੈਣ ਲਈ ਵਿਰੋਧ ਪ੍ਰਦਰਸ਼ਨ ਕੀਤਾ। ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਛੋਟੇ ਵਪਾਰੀਆਂ ਨਾਲ ਕੀਤਾ ਜਾਰਿਹਾ ਧੱਕਾ ਬੰਦ ਕੀਤਾ ਜਾਵੇ।