ਵੱਡੀ ਖ਼ਬਰ : ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਗੰਨ ਪੁਆਇੰਟ ''ਤੇ ਅਗਵਾ

Thursday, Mar 05, 2026 - 02:06 PM (IST)

ਵੱਡੀ ਖ਼ਬਰ : ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਗੰਨ ਪੁਆਇੰਟ ''ਤੇ ਅਗਵਾ

ਮੋਗਾ (ਕਸ਼ਿਸ਼) : ਮੋਗਾ ਵਿਚ ਬਲਾਕ ਸੰਮਤੀ ਦੇ ਚੇਅਰਮੈਨ ਦੀ ਚੋਣ ਤੋਂ ਪਹਿਲਾਂ ਇਕ ਵੱਡਾ ਵਿਵਾਦ ਸਾਹਮਣੇ ਆਇਆ ਹੈ, ਜਿੱਥੇ ਕਾਂਗਰਸ ਪਾਰਟੀ ਦੇ ਬਲਾਕ ਸੰਮਤੀ ਮੈਂਬਰ ਅਮਨਦੀਪ ਸਾਂਘਾ ਨੂੰ ਕੁਝ ਅਣਪਛਾਤੇ ਕਾਰ ਸਵਾਰਾਂ ਵੱਲੋਂ ਗੰਨ ਪੁਆਇੰਟ 'ਤੇ ਅਗਵਾ ਕਰ ਲਿਆ ਗਿਆ। ਇਸ ਘਟਨਾ ਤੋਂ ਬਾਅਦ ਕਾਂਗਰਸੀ ਆਗੂਆਂ ਅਤੇ ਵਰਕਰਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਅਤੇ ਉਨ੍ਹਾਂ ਨੇ ਥਾਣਾ ਸਦਰ ਦੇ ਬਾਹਰ ਸੜਕ ਜਾਮ ਕਰਕੇ ਸਰਕਾਰ ਖਿਲਾਫ਼ ਪ੍ਰਦਰਸ਼ਨ ਕੀਤਾ। ਜਾਣਕਾਰੀ ਅਨੁਸਾਰ ਵੀਰਵਾਰ ਸਵੇਰੇ ਕਰੀਬ 11 ਵਜੇ ਬਲਾਕ ਸੰਮਤੀ ਦੇ ਚੇਅਰਮੈਨ ਦੀ ਚੋਣ ਹੋਣੀ ਸੀ। ਅਮਨਦੀਪ ਸਾਂਘਾ ਆਪਣੇ ਭਰਾ ਜਸਵੰਤ ਸਿੰਘ ਨਾਲ ਆਲਟੋ ਕਾਰ ਵਿਚ ਸਵਾਰ ਹੋ ਕੇ ਚੋਣ ਵਿਚ ਹਿੱਸਾ ਲੈਣ ਲਈ ਮੋਗਾ ਦੇ ਡੀ.ਸੀ. ਦਫ਼ਤਰ ਜਾ ਰਹੇ ਸਨ। ਇਸ ਦੌਰਾਨ ਜਦੋਂ ਉਹ ਪਿੰਡ ਘੱਲਕਲਾਂ ਦੇ ਕੋਲ ਪਹੁੰਚੇ ਤਾਂ ਰਸਤੇ ਵਿਚ 3-4 ਗੱਡੀਆਂ ਵਿਚ ਆਏ ਕੁਝ ਅਣਪਛਾਤੇ ਵਿਅਕਤੀਆਂ ਨੇ ਉਨ੍ਹਾਂ ਦੀ ਕਾਰ ਨੂੰ ਘੇਰ ਲਿਆ ਅਤੇ ਅਮਨਦੀਪ ਸਾਂਘਾ ਨੂੰ ਜ਼ਬਰਦਸਤੀ ਆਪਣੀ ਗੱਡੀ ਵਿਚ ਬਿਠਾ ਕੇ ਫ਼ਰਾਰ ਹੋ ਗਏ।

ਇਹ ਵੀ ਪੜ੍ਹੋ : ਪੰਜਾਬ ਦੀਆਂ ਔਰਤਾਂ ਨੂੰ 1000 ਦੇਣ 'ਤੇ ਲੱਗ ਗਈਆਂ ਸ਼ਰਤਾਂ! ਇਨ੍ਹਾਂ ਬੀਬੀਆਂ ਨੂੰ ਨਹੀਂ ਮਿਲੇਗਾ ਲਾਭ

ਮੋਗਾ ਕਾਂਗਰਸ ਦੀ ਹਲਕਾ ਇੰਚਾਰਜ ਮਾਲਵਿਕਾ ਸੂਦ ਨੇ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਕੋਲ ਬਹੁਮਤ ਨਹੀਂ ਹੈ, ਜਿਸ ਕਾਰਨ ਚੇਅਰਮੈਨ ਦੀ ਚੋਣ ਨੂੰ ਪ੍ਰਭਾਵਿਤ ਕਰਨ ਲਈ ਉਨ੍ਹਾਂ ਦੇ ਮੈਂਬਰ ਦਾ ਅਗਵਾ ਕਰਵਾਇਆ ਗਿਆ ਹੈ। ਉਨ੍ਹਾਂ ਨੇ ਇਸ ਨੂੰ "ਲੋਕਤੰਤਰ ਦਾ ਕਤਲ" ਕਰਾਰ ਦਿੰਦਿਆਂ ਮੰਗ ਕੀਤੀ ਕਿ ਅੱਜ ਹੋਣ ਵਾਲੀ ਚੋਣ ਨੂੰ ਤੁਰੰਤ ਰੱਦ ਕੀਤਾ ਜਾਵੇ। ਦੂਜੇ ਪਾਸੇ ਅਮਨਦੀਪ ਦੇ ਭਰਾ ਜਸਵੰਤ ਸਿੰਘ ਨੇ ਵੀ ਪੁਸ਼ਟੀ ਕੀਤੀ ਕਿ ਹਥਿਆਰਬੰਦ ਲੋਕਾਂ ਨੇ ਉਨ੍ਹਾਂ ਦੀ ਗੱਡੀ ਘੇਰ ਕੇ ਉਸ ਦੇ ਭਰਾ ਨੂੰ ਅਗਵਾ ਕੀਤਾ ਹੈ। ਕਾਂਗਰਸੀ ਵਰਕਰਾਂ ਨੇ ਮੰਗ ਕੀਤੀ ਹੈ ਕਿ ਚੋਣਾਂ ਰੱਦ ਕੀਤੀਆਂ ਜਾਣ ਅਤੇ ਅਮਨਦੀਪ ਸਾਂਘਾ ਨੂੰ ਜਲਦੀ ਤੋਂ ਜਲਦੀ ਸੁਰੱਖਿਅਤ ਬਰਾਮਦ ਕੀਤਾ ਜਾਵੇ।

ਇਹ ਵੀ ਪੜ੍ਹੋ : ਰਣਜੀਤ ਸਿੰਘ ਐਨਕਾਊਂਟਰ ਮਾਮਲੇ ਵਿਚ ਹਾਈਕੋਰਟ ਦਾ ਵੱਡਾ ਫ਼ੈਸਲਾ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News