ਕਾਂਗਰਸ ''ਚ ਵਿਵਾਦ ਵਿਚਾਲੇ ਅਮਿਤ ਸ਼ਾਹ ਨੂੰ ਮਿਲਣ ਪਹੁੰਚੇ ਸੁਖਜਿੰਦਰ ਰੰਧਾਵਾ
Friday, Jul 03, 2026 - 12:11 PM (IST)
ਚੰਡੀਗੜ੍ਹ/ਨਵੀਂ ਦਿੱਲੀ : ਪੰਜਾਬ ਕਾਂਗਰਸ ਵਿਚ ਚੱਲ ਰਹੇ ਕਲੇਸ਼ ਵਿਚਾਲੇ ਸਾਬਕਾ ਉਪ ਮੁੱਖ ਮੰਤਰੀ ਅਤੇ ਪੰਜਾਬ ਕਾਂਗਰਸ ਦੇ ਚੋਟੀ ਦੇ ਆਗੂ ਸੁਖਜਿੰਦਰ ਸਿੰਘ ਰੰਧਾਵਾ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਲਈ ਦਿੱਲੀ ਪਹੁੰਚੇ ਹਨ। ਇਹ ਮੁਲਾਕਾਤ ਅਮਿਤ ਸ਼ਾਹ ਦੇ ਗ੍ਰਹਿ ਵਿਖੇ ਹੋਣ ਜਾ ਰਹੀ ਹੈ। ਸੁਖਜਿੰਦਰ ਸਿੰਘ ਰੰਧਾਵਾ ਕਿਸ ਵਿਸ਼ੇ 'ਤੇ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਪਹੁੰਚੇ ਹਨ, ਫਿਲਹਾਲ ਇਸ ਬਾਰੇ ਅਜੇ ਤਕ ਪਤਾ ਨਹੀਂ ਲੱਗ ਸਕਿਆ ਹੈ ਪਰ ਇਸ ਮੁਲਾਕਾਤ ਨੇ ਪੰਜਾਬ ਦੀ ਸਿਆਸਤ ਵਿਚ ਹਲਚਲ ਜ਼ਰੂਰ ਪੈਦਾ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਚਰਨਜੀਤ ਚੰਨੀ ਦਾ ਸ਼ਕਤੀ ਪ੍ਰਦਰਸ਼ਨ, ਮੀਟਿੰਗ 'ਚ ਪਹੁੰਚੇ ਆਸ਼ੂ, ਬਰਾੜ ਨੇ ਦਿੱਤਾ ਵੱਡਾ ਬਿਆਨ
ਚੰਨੀ ਦੇ ਘਰ ਚੱਲ ਰਹੀ ਮੀਟਿੰਗ
ਇਕ ਪਾਸੇ ਜਿੱਥੇ ਸੁੱਖੀ ਰੰਧਾਵਾ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਲਈ ਦਿੱਲੀ ਪਹੁੰਚੇ ਹਨ, ਉਥੇ ਹੀ ਖਰੜ ਸਥਿਤ ਚਰਨਜੀਤ ਸਿੰਘ ਚੰਨੀ ਦੀ ਰਿਹਾਇਸ਼ 'ਤੇ ਕਾਂਗਰਸ ਦੇ ਇਕ ਧੜੇ ਦੀ ਮੀਟਿੰਗ ਵੀ ਚੱਲ ਰਹੀ ਹੈ। ਇਸ ਮੀਟਿੰਗ ਮੌਜੂਦਾ ਅਤੇ ਸਾਬਕਾ ਵਿਧਾਇਕ ਪਹੁੰਚੇ ਹੋਏ ਹਨ। ਮੀਟਿੰਗ ਵਿਚ ਪਹੁੰਚੇ ਬਾਘਾਪੁਰਾਣਾ ਦੇ ਵਿਧਾਇਕ ਦਰਸ਼ਨ ਸਿੰਘ ਬਰਾੜ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਇਥੋਂ ਤੱਕ ਆਖ ਦਿੱਤਾ ਕਿ ਜੇਕਰ ਚਰਨਜੀਤ ਚੰਨੀ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਾ ਬਣਾਇਆ ਗਿਆ ਤਾਂ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਨਹੀਂ ਬਣ ਸਕਦੀ ਹੈ।
ਇਹ ਵੀ ਪੜ੍ਹੋ : ਪੰਜਾਬ ਭਾਜਪਾ 'ਚ ਨਿਯੁਕਤੀਆਂ, ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕੀਤਾ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
