ਪੰਜਾਬ ਕਾਂਗਰਸ ''ਚ ਹਲਚਲ, ਰੰਧਾਵਾ ਦੇ ਘਰ ਹੋਈ ਵੱਡੀ ਮੀਟਿੰਗ
Wednesday, Aug 12, 2026 - 01:19 PM (IST)
ਚੰਡੀਗੜ੍ਹ : ਪੰਜਾਬ ਕਾਂਗਰਸ ਵਿਚ ਚੱਲ ਰਹੇ ਕਾਟੋ ਕਲੇਸ਼ ਦਰਮਿਆਨ ਇਕ ਹੋਰ ਵੱਡੀ ਹਲਚਲ ਹੋਈ ਹੈ। ਗੁਰਦਾਸਪੁਰ ਤੋਂ ਮੈਂਬਰ ਪਾਰਲੀਮੈਂਟ ਸੁਖਜਿੰਦਰ ਸਿੰਘ ਰੰਧਾਵਾ ਦੇ ਘਰ ਪੰਜਾਬ ਕਾਂਗਰਸ ਦੇ ਕਈ ਵੱਡੇ ਆਗੂਆਂ ਵੱਲੋਂ ਮੀਟਿੰਗ ਕੀਤੀ ਗਈ ਹੈ। ਇਸ ਮੀਟਿੰਗ ਵਿਚ ਚਰਨਜੀਤ ਚੰਨੀ ਧੜੇ ਨਾਲ ਸੰਬੰਧਤ ਕਈ ਆਗੂ ਮੌਜੂਦ ਰਹੇ। ਸੂਤਰਾਂ ਮੁਤਾਬਕ ਬੀਤੀ ਰਾਤ ਰੰਧਾਵਾ ਦੇ ਘਰ ਹੋਈ ਬੈਠਕ ਵਿਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਚਰਨਜੀਤ ਸਿੰਘ ਚੰਨੀ, ਸਾਂਸਦ ਸ਼ੇਰ ਸਿੰਘ ਘੁਬਾਇਆ, ਵਿਧਾਇਕ ਪਰਗਟ ਸਿੰਘ, ਰਾਣਾ ਗੁਰਜੀਤ ਸਿੰਘ ਮੌਜੂਦ ਰਹੇ।
ਇਹ ਵੀ ਪੜ੍ਹੋ : ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀ ਆਵੇਗੀ ਸ਼ਾਮਤ, ਹੋਣ ਜਾ ਰਹੀ ਸਖ਼ਤ ਕਾਰਵਾਈ
ਸੂਤਰਾਂ ਮੁਤਾਬਕ ਬੈਠਕ ਵਿਚ ਇਸ ਗੱਲ 'ਤੇ ਸਹਿਮਤੀ ਬਣੀ ਕਿ ਵਿਧਾਇਕ ਦਲ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਹਾਈ ਕਮਾਂਡ ਤੋਂ ਸਮਾਂ ਲੈ ਕੇ ਨਾਰਾਜ਼ ਆਗੂਆਂ ਦੀਆਂ ਭਾਵਨਾਵਾਂ ਤੋਂ ਜਾਣੂ ਕਰਵਾਉਣ। ਇਥੇ ਇਹ ਵੀ ਖਾਸ ਤੌਰ 'ਤੇ ਦੱਸਣਯੋਗ ਹੈ ਕਿ ਪ੍ਰਤਾਪ ਸਿੰਘ ਬਾਜਵਾ ਪਹਿਲਾਂ ਹੀ ਵਿਧਾਇਕਾਂ ਵੱਲੋਂ ਇਕ ਚਿੱਠੀ ਲਿਖ ਕੇ ਰਾਹੁਲ ਗਾਂਧੀ ਤੋਂ ਮੀਟਿੰਗ ਲਈ ਸਮਾਂ ਮੰਗ ਚੁੱਕੇ ਹਨ।
ਇਹ ਵੀ ਪੜ੍ਹੋ : ਪੰਜਾਬ ਦੇ ਅਧਿਆਪਕਾਂ ਲਈ ਅਹਿਮ ਖਬਰ, ਸਰਕਾਰ ਨੇ ਚੁੱਕਿਆ ਇਹ ਵੱਡਾ ਕਦਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
