ਪੰਜਾਬ ਕਾਂਗਰਸ ''ਚ ਕਾਟੋ-ਕਲੇਸ਼ ਦਾ ਮਾਮਲਾ, ਹਾਈਕਮਾਨ ਵੱਲੋਂ ਬਣਾਈ 3 ਮੈਂਬਰੀ ਕਮੇਟੀ ਦੀ ਮੀਟਿੰਗ ਖ਼ਤਮ

Saturday, May 29, 2021 - 04:17 PM (IST)

ਪੰਜਾਬ ਕਾਂਗਰਸ ''ਚ ਕਾਟੋ-ਕਲੇਸ਼ ਦਾ ਮਾਮਲਾ, ਹਾਈਕਮਾਨ ਵੱਲੋਂ ਬਣਾਈ 3 ਮੈਂਬਰੀ ਕਮੇਟੀ ਦੀ ਮੀਟਿੰਗ ਖ਼ਤਮ

ਚੰਡੀਗੜ੍ਹ/ਨਵੀਂ ਦਿੱਲੀ : ਪੰਜਾਬ ਕਾਂਗਰਸ 'ਚ ਪੈਦਾ ਹੋਏ ਕਾਟੋ-ਕਲੇਸ਼ ਨੂੰ ਖ਼ਤਮ ਕਰਨ ਲਈ ਹਾਈਕਮਾਨ ਵੱਲੋਂ ਬਣਾਈ ਗਈ 3 ਮੈਂਬਰੀ ਕਮੇਟੀ ਵੱਲੋਂ ਅੱਜ ਬੈਠਕ ਕੀਤੀ ਗਈ। ਬੈਠਕ ਖ਼ਤਮ ਹੋਣ ਤੋਂ ਬਾਅਦ ਪੰਜਾਬ ਕਾਂਗਰਸ ਦੇ ਪ੍ਰਭਾਰੀ ਹਰੀਸ਼ ਰਾਵਤ ਨੇ ਕਿਹਾ ਕਿ ਕਦੇ-ਕਦੇ ਨੋਕ-ਝੋਕ ਹੋ ਜਾਂਦੀ ਹੈ। ਉਨ੍ਹਾਂ ਨੇ ਕਿਹਾ ਕਿ ਜਲਦ ਹੀ ਇਸ ਮੁੱਦੇ ਨੂੰ ਸੁਲਝਾ ਲਿਆ ਜਾਵੇਗਾ। ਹਰੀਸ਼ ਰਾਵਤ ਨੇ ਕਿਹਾ ਕਿ ਜਲਦੀ ਹੀ ਇਸ ਬਾਰੇ ਕਾਂਗਰਸ ਪ੍ਰਦੇਸ਼ ਦੇ ਪ੍ਰਧਾਨ ਅਤੇ ਵਿਧਾਇਕਾਂ ਨਾਲ ਗੱਲਬਾਤ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਭਾਖੜਾ ਤੇ ਪੌਂਗ ਡੈਮਾਂ 'ਚੋਂ ਪਾਣੀ ਲੈਣ ਵਾਲੇ ਸੂਬਿਆਂ ਲਈ ਅਹਿਮ ਖ਼ਬਰ, ਖੜ੍ਹੀ ਹੋ ਸਕਦੀ ਹੈ ਮੁਸੀਬਤ

ਮੀਟਿੰਗ ਤੋਂ ਪਹਿਲਾਂ ਰਾਵਤ ਨੇ ਗੱਲਬਾਤ ਦੌਰਾਨ ਦੱਸਿਆ ਕਿ ਕਮੇਟੀ ਤੈਅ ਕਰੇਗੀ ਕਿ ਪੰਜਾਬ ਵਿਚ ਸਰਕਾਰ ਅਤੇ ਪਾਰਟੀ ਨੂੰ ਕਿਵੇਂ ਮਜ਼ਬੂਤੀ ਦਿੱਤੀ ਜਾਵੇ। ਉਨ੍ਹਾਂ ਕਿਹਾ ਸੀ ਕਿ ਸੋਨੀਆ ਗਾਂਧੀ ਵੱਲੋਂ ਕਮੇਟੀ ਬਣਾਏ ਜਾਣ ਤੋਂ ਬਾਅਦ ਹੁਣ ਪੰਜਾਬ ਦੇ ਸਾਰੇ ਕਾਂਗਰਸੀਆਂ ਨੂੰ ਜਨਤਕ ਤੌਰ ’ਤੇ ਬਿਆਨਬਾਜ਼ੀ ਬੰਦ ਕਰ ਦੇਣੀ ਚਾਹੀਦੀ ਹੈ। ਰਾਵਤ ਨੇ ਕਿਹਾ ਸੀ ਕਿ ਕਮੇਟੀ ਦੀ ਬੈਠਕ ਵਿਚ ਇਹ ਵੀ ਤੈਅ ਕੀਤਾ ਜਾਵੇਗਾ ਕਿ 2022 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਕਿਵੇਂ ਜਿੱਤਿਆ ਜਾਵੇ।

ਇਹ ਵੀ ਪੜ੍ਹੋ : ਚੰਗੀ ਖ਼ਬਰ : ਪੰਜਾਬ ਕੋਲ ਪੁੱਜੀ 1 ਲੱਖ, 14 ਹਜ਼ਾਰ ਵੈਕਸੀਨ ਦੀ ਖ਼ੁਰਾਕ, ਘੱਟ ਰਹਿ ਗਿਆ ਸੀ ਸਟਾਕ
ਇਹ ਬਣਾਈ ਗਈ ਹੈ ਤਿੰਨ ਮੈਂਬਰੀ ਕਮੇਟੀ 
ਜ਼ਿਕਰਯੋਗ ਹੈ ਕਿ ਪੰਜਾਬ ਕਾਂਗਰਸ 'ਚ ਚੱਲ ਰਹੇ ਅੰਦਰੂਨੀ ਕਲੇਸ਼ ਨੂੰ ਖ਼ਤਮ ਕਰਨ ਲਈ ਹਾਈਕਮਾਨ ਨੇ ਮੋਰਚਾ ਸੰਭਾਲ ਲਿਆ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪਾਰਟੀ ਵਿਧਾਇਕ ਨਵਜੋਤ ਸਿੰਘ ਸਿੱਧੂ ਦਰਮਿਆਨ ਤਲਖ਼ੀ ਘਟਾਉਣ ਲਈ ਕਾਂਗਰਸ ਦੀ ਕੌਮੀ ਪ੍ਰਧਾਨ ਸੋਨੀਆ ਗਾਂਧੀ ਨੇ 3 ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਮਲਿਕਾਰਜੁਨ ਖੜਗੇ ਨੂੰ ਇਸ ਕਮੇਟੀ ਦਾ ਚੇਅਰਮੈਨ ਬਣਾਇਆ ਗਿਆ ਹੈ।

ਇਹ ਵੀ ਪੜ੍ਹੋ : ਹੁਣ 'ਖਜ਼ਾਨਾ ਮੰਤਰੀ' ਖ਼ਿਲਾਫ਼ ਕਾਂਗਰਸੀ ਆਗੂਆਂ ਨੇ ਖੋਲ੍ਹਿਆ ਮੋਰਚਾ, ਕਹਿ ਦਿੱਤੀ ਇਹ ਵੱਡੀ ਗੱਲ

ਪੈਨਲ ਵਿਚ ਕਾਂਗਰਸ ਦੇ ਜਨਰਲ ਸਕੱਤਰ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਅਤੇ ਜੇ. ਪੀ. ਅਗਰਵਾਲ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਹਰੀਸ਼ ਰਾਵਤ ਨੇ ਕਿਹਾ ਕਿ ਪੈਨਲ ਦਾ ਉਦੇਸ਼ ਪੰਜਾਬ ਵਿੱਚ ਸਰਕਾਰ ਅਤੇ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨਾ ਅਤੇ ਸੂਬਾਈ ਆਗੂਆਂ ਦਰਮਿਆਨ ਮੱਤਭੇਦਾਂ ਨੂੰ ਸੁਲਝਾਉਣਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ


author

Babita

Content Editor

Related News