ਅਹਿਮ ਖ਼ਬਰ : ਪੰਜਾਬ ''ਚ ਬਗਾਵਤ ਬਾਰੇ ਸੋਨੀਆ ਗਾਂਧੀ ਨੂੰ ਸੌਂਪੀ ਰਿਪੋਰਟ ''ਚ ਕਹੀਆਂ ਗਈਆਂ ਇਹ ਗੱਲਾਂ

6/11/2021 8:44:13 AM

ਚੰਡੀਗੜ੍ਹ (ਅਸ਼ਵਨੀ ਕੁਮਾਰ) : ਪੰਜਾਬ ਕਾਂਗਰਸ ਦੇ ਘਮਾਸਾਨ ’ਤੇ ਬਣੀ 3 ਮੈਂਬਰੀ ਕਮੇਟੀ ਨੇ ਆਖ਼ਰਕਾਰ ਆਪਣੀ ਰਿਪੋਰਟ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਸੌਂਪ ਦਿੱਤੀ ਹੈ। ਇਹ ਰਿਪੋਰਟ 2 ਹਿੱਸਿਆਂ ਵਿਚ ਸੌਂਪੀ ਗਈ ਹੈ। ਪਹਿਲਾਂ ਮੁੱਢਲੀ ਰਿਪੋਰਟ ਦਿੱਤੀ ਗਈ ਹੈ, ਜਿਸ ਤੋਂ ਬਾਅਦ ਵਿਸਤ੍ਰਿਤ ਰਿਪੋਰਟ ਸੌਂਪੀ ਗਈ ਹੈ। ਕਿਹਾ ਜਾ ਰਿਹਾ ਹੈ ਕਿ ਕਮੇਟੀ ਨੇ ਆਪਣੀ ਰਿਪੋਰਟ ਵਿਚ ਜਲਦ ਤੋਂ ਜਲਦ ਪੰਜਾਬ ਕਾਂਗਰਸ ਕਮੇਟੀ ਦੇ ਪੁਨਰਗਠਨ ਦੀ ਗੱਲ ਕਹੀ ਹੈ। ਕਮੇਟੀ ਨੇ ਕਿਹਾ ਕਿ ਪੰਜਾਬ ਵਿਚ ਲੰਮੇ ਸਮੇਂ ਤੋਂ ਪੁਨਰਗਠਨ ਨਹੀਂ ਹੋਇਆ, ਜਿਸ ਨਾਲ ਜ਼ਿਲ੍ਹਾ ਪੱਧਰ ਤਕ ਜ਼ਿੰਮੇਵਾਰੀਆਂ ਸਹੀ ਢੰਗ ਨਾਲ ਨਹੀਂ ਨਿਭਾਈਆਂ ਜਾ ਰਹੀਆਂ।

ਇਹ ਵੀ ਪੜ੍ਹੋ : ਵੱਡੀ ਖ਼ਬਰ : 3 ਮੈਂਬਰੀ ਕਮੇਟੀ ਨੇ ਪੰਜਾਬ ਕਾਂਗਰਸ ਦੇ ਕਾਟੋ-ਕਲੇਸ਼ ਬਾਰੇ ਹਾਈਕਮਾਨ ਨੂੰ ਸੌਂਪੀ ਰਿਪੋਰਟ

ਇਸ ਲਈ ਕਾਂਗਰਸ ਕਮੇਟੀ ਦਾ ਤੁਰੰਤ ਪੁਨਰਗਠਨ ਹੋਣਾ ਚਾਹੀਦਾ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਇਸ ਪੁਨਰਗਠਨ ਰਾਹੀਂ ਨਾਰਾਜ਼ ਆਗੂਆਂ ਨੂੰ ਵੀ ਸ਼ਾਂਤ ਕਰਨ ਦਾ ਫਾਰਮੂਲਾ ਸੁਲਝਾਇਆ ਗਿਆ ਹੈ। ਕਿਹਾ ਜਾ ਰਿਹਾ ਹੈ ਕਿ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਦੀ ਜ਼ਿੰਮੇਵਾਰੀ ਦੇ ਨਾਲ-ਨਾਲ ਕੁੱਝ ਆਗੂਆਂ ਨੂੰ ਕਾਰਜਕਾਰੀ ਪ੍ਰਧਾਨ ਤਾਇਨਾਤ ਕੀਤਾ ਜਾ ਸਕਦਾ ਹੈ। ਇਸੇ ਸਿਲਸਿਲੇ ’ਚ 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਵੇਖਦਿਆਂ ਨਵੇਂ ਕੋ-ਆਰਡੀਨੇਸ਼ਨ ਗਰੁੱਪ ਭਾਵ ਤਾਲਮੇਲ ਸਮੂਹ ਦੇ ਤੁਰੰਤ ਗਠਨ ਦੀ ਗੱਲ ਵੀ ਕਹੀ ਗਈ ਹੈ। ਕਿਹਾ ਜਾ ਰਿਹਾ ਹੈ ਕਿ ਇਸ ਸਮੂਹ ਵਿਚ ਵੀ ਕਈ ਚਿਹਰਿਆਂ ਨੂੰ ਜਗ੍ਹਾ ਮਿਲ ਸਕਦੀ ਹੈ। ਉਂਝ ਇਸ ਤੋਂ ਪਹਿਲਾਂ ਵੀ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਪੰਜਾਬ ਸੂਬਾ ਕਾਂਗਰਸ ਕਮੇਟੀ ਨੂੰ ਭੰਗ ਕਰਨ ਉਪਰੰਤ 11 ਮੈਂਬਰੀ ਕੋ-ਆਰਡੀਨੇਸ਼ਨ ਕਮੇਟੀ ਦਾ ਗਠਨ ਕੀਤਾ ਸੀ, ਜਿਸ ਵਿਚ ਉਸ ਵੇਲੇ ਦੀ ਪੰਜਾਬ ਇੰਚਾਰਜ ਆਸ਼ਾ ਕੁਮਾਰੀ ਨੂੰ ਚੇਅਰਪਰਸਨ ਤਾਇਨਾਤ ਕੀਤਾ ਗਿਆ ਸੀ।

ਇਹ ਵੀ ਪੜ੍ਹੋ : ਐਨਕਾਊਂਟਰ 'ਚ ਮਾਰੇ ਗਏ ਗੈਂਗਸਟਰ ਜਸਪ੍ਰੀਤ ਜੱਸੀ ਦੇ ਘਰ ਦੀਆਂ ਤਸਵੀਰਾਂ ਆਈਆਂ ਸਾਹਮਣੇ
ਨਵਜੋਤ ਸਿੱਧੂ ਬਾਰੇ ਅਜੇ ਤਸਵੀਰ ਸਪੱਸ਼ਟ ਨਹੀਂ
ਨਵਜੋਤ ਸਿੰਘ ਸਿੱਧੂ ਬਾਰੇ ਅਜੇ ਵੀ ਤਸਵੀਰ ਸਪਸ਼ੱਟ ਨਹੀਂ ਹੋ ਸਕੀ। ਕਮੇਟੀ ਨੇ ਸਿੱਧੂ ਦਾ ਫ਼ੈਸਲਾ ਹਾਈਕਮਾਨ ਲੈਵਲ ’ਤੇ ਛੱਡ ਦਿੱਤਾ ਹੈ। ਹਾਲਾਂਕਿ ਕਮੇਟੀ ਨੇ ਕਿਹਾ ਹੈ ਕਿ 2022 ਦੀਆਂ ਚੋਣਾਂ ਨੂੰ ਵੇਖਦਿਆਂ ਸਿੱਧੂ ਨੂੰ ਕਿਸੇ ਵੀ ਲੈਵਲ ’ਤੇ ਨਜ਼ਰ ਅੰਦਾਜ਼ ਨਹੀਂ ਕੀਤਾ ਜਾ ਸਕਦਾ।

ਇਹ ਵੀ ਪੜ੍ਹੋ : ਜੈਪਾਲ ਭੁੱਲਰ ਦੇ ਐਨਕਾਊਂਟਰ 'ਤੇ ਕਾਂਗਰਸੀ ਆਗੂ ਨੇ ਵੰਡੇ ਲੱਡੂ, ਗੈਂਗਸਟਰਾਂ ਨੂੰ ਦਿੱਤੀ ਸਖ਼ਤ ਚਿਤਾਵਨੀ

ਹਾਈਕਮਾਨ ਨੂੰ ਸੌਂਪੀ ਰਿਪੋਰਟ ’ਤੇ ਗੱਲ ਕਰਦਿਆਂ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨੇ ਦੱਸਿਆ ਕਿ ਮੁੱਢਲੀ ਰਿਪੋਰਟ ਦੇ ਨਾਲ ਵਿਸਤ੍ਰਿਤ ਰਿਪੋਰਟ ਦਾ ਡ੍ਰਾਫਟ ਤਿਆਰ ਕਰ ਲਿਆ ਗਿਆ ਸੀ ਪਰ ਕੁੱਝ ਨਵੇਂ ਪਹਿਲੂਆਂ ਨੂੰ ਸ਼ਾਮਲ ਕਰਨ ਕਰ ਕੇ ਵਿਸਤ੍ਰਿਤ ਰਿਪੋਰਟ ਬਾਅਦ ’ਚ ਸੌਂਪੀ ਗਈ ਹੈ। ਰਾਵਤ ਨੇ ਰਿਪੋਰਟ ’ਤੇ ਕਿਸੇ ਵੀ ਤਰ੍ਹਾਂ ਦੀ ਟਿੱਪਣੀ ਕਰਨ ਤੋਂ ਇਨਕਾਰ ਕੀਤਾ। ਉਨ੍ਹਾਂ ਕਿਹਾ ਕਿ ਰਿਪੋਰਟ ਸੌਂਪਣ ਤੋਂ ਬਾਅਦ ਕਮੇਟੀ ਦੀ ਜ਼ਿੰਮੇਵਾਰੀ ਪੂਰੀ ਹੋ ਗਈ ਹੈ। ਹੁਣ ਪੰਜਾਬ ਕਾਂਗਰਸ ਸਬੰਧੀ ਫ਼ੈਸਲਾ ਹਾਈਕਮਾਨ ਨੇ ਕਰਨਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ


Babita

Content Editor Babita