'ਕੈਪਟਨ' ਦੇ ਹੱਥ ’ਚ ਰਹੇਗੀ ਸਰਕਾਰ ਦੀ ਕਮਾਨ, 'ਸਿੱਧੂ' ਬਣ ਸਕਦੇ ਨੇ ਪੰਜਾਬ ਕਾਂਗਰਸ ਦੇ ਕਪਤਾਨ

Friday, Jul 16, 2021 - 09:16 AM (IST)

ਚੰਡੀਗੜ੍ਹ (ਅਸ਼ਵਨੀ) : ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਛੇਤੀ ਹੀ ਪੰਜਾਬ ਕਾਂਗਰਸ ਦੇ ਪ੍ਰਧਾਨ ਬਣ ਸਕਦੇ ਹਨ। ਇਹ ਕਹਿਣਾ ਹੈ ਪੰਜਾਬ ਪ੍ਰਦੇਸ਼ ਕਾਂਗਰਸ ਇੰਚਾਰਜ ਹਰੀਸ਼ ਰਾਵਤ ਦਾ। ਦਿੱਲੀ ਵਿਚ ਇੱਕ ਗੱਲਬਾਤ ਦੌਰਾਨ ਹਰੀਸ਼ ਰਾਵਤ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਾਲ-2022 ਵਿਚ ਵਿਧਾਨ ਸਭਾ ਚੋਣਾਂ ਦੇ ਸਮੇਂ ਤੱਕ 5 ਸਾਲ ਦਾ ਕਾਰਜਕਾਲ ਪੂਰਾ ਕਰਨਗੇ।

ਇਹ ਵੀ ਪੜ੍ਹੋ : ਅਹਿਮ ਖ਼ਬਰ : ਪੰਜਾਬ ਸਰਕਾਰ ਨੇ ਸਰਕਾਰੀ ਅਦਾਰਿਆਂ ਦੀ ਉਦਯੋਗਿਕ ਸਬਸਿਡੀ ਕੀਤੀ ਖ਼ਤਮ

ਸੁਭਾਵਿਕ ਤੌਰ ’ਤੇ ਅਮਰਿੰਦਰ ਸਿੰਘ 2022 ਵਿਚ ਅੱਗੇ ਖੜ੍ਹੇ ਰਹਿਣਗੇ ਪਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਕਮਾਨ ਨਵਜੋਤ ਸਿੰਘ ਸਿੱਧੂ ਦੇ ਹੱਥ ਵਿਚ ਰਹੇਗੀ। ਰਾਵਤ ਨੇ ਕਿਹਾ ਕਿ ਕਾਂਗਰਸ ਹਾਈਕਮਾਨ ਦਾ ਫ਼ੈਸਲਾ ਵੀ ਇਸ ਫਾਰਮੂਲੇ ਦੇ ਆਧਾਰ ’ਤੇ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਿੱਧੂ ਅਤੇ ਕੈਪਟਨ ਨੂੰ ਵੀ ਇਹ ਪਤਾ ਹੈ ਕਿ ਜੇਕਰ ਪੰਜਾਬ ਵਿਚ ਜਿੱਤਣਾ ਹੈ ਤਾਂ ਨਾਲ ਚੱਲਣਾ ਪਵੇਗਾ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਲੁਧਿਆਣਾ ਦੀ ਇਸ ਨਹਿਰ 'ਚੋਂ ਇਕੱਠੀਆਂ 3 ਲਾਸ਼ਾਂ ਬਰਾਮਦ, ਲੋਕਾਂ 'ਚ ਡਰ ਵਾਲਾ ਮਾਹੌਲ (ਤਸਵੀਰਾਂ)

ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਸੰਕੇਤ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਕਾਂਗਰਸ ਹਾਈਕਮਾਨ ਦਾ ਹਰ ਫ਼ੈਸਲਾ ਮਨਜ਼ੂਰ ਹੋਵੇਗਾ, ਇਸ ਨਾਲ ਪਾਰਟੀ ਵਿਚ ਬੇਹੱਦ ਸਕਾਰਾਤਮਕ ਸੰਦੇਸ਼ ਗਿਆ ਹੈ। ਉੱਧਰ, ਕਿਹਾ ਜਾ ਰਿਹਾ ਹੈ ਕਿ ਸਿੱਧੂ ਨੂੰ ਪ੍ਰਧਾਨ ਬਣਾਉਣ ਦੇ ਨਾਲ ਦੋ ਕਾਰਜਕਾਰੀ ਪ੍ਰਧਾਨ ਵੀ ਤਾਇਨਾਤ ਕੀਤੇ ਜਾਣਗੇ। ਇਨ੍ਹਾਂ ਵਿਚ ਇੱਕ ਹਿੰਦੂ ਵਰਗ ਤੋਂ ਅਤੇ ਇੱਕ ਦਲਿਤ ਵਰਗ ਦੇ ਨੇਤਾ ਨੂੰ ਜਗ੍ਹਾ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ : ਦਿਲ ਕੰਬਾਅ ਦੇਣ ਵਾਲੀ ਵਾਰਦਾਤ, ਟਰੱਕ 'ਚ ਆਏ ਕਰੰਟ ਕਾਰਨ ਇਕ ਡਰਾਈਵਰ ਦੀ ਮੌਤ, ਦੂਜਾ ਛਾਲ ਮਾਰ ਕੇ ਬਚਿਆ

ਇਸ ਕੜੀ ਵਿਚ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੂੰ ਘੋਸ਼ਣਾ ਪੱਤਰ ਤਿਆਰ ਕਰਨ ਵਾਲੀ ਕਮੇਟੀ ਦਾ ਚੇਅਰਮੈਨ ਲਾਇਆ ਜਾ ਸਕਦਾ ਹੈ। ਉੱਥੇ ਹੀ, ਚੋਣ ਪ੍ਰਚਾਰ ਕਮੇਟੀ ਦੀ ਕਮਾਨ ਕੈਪਟਨ ਅਮਰਿੰਦਰ ਸਿੰਘ ਦੇ ਹੱਥ ਵਿਚ ਰੱਖੀ ਜਾ ਸਕਦੀ ਹੈ। ਹਾਲਾਂਕਿ ਦੇਰ ਰਾਤ ਤੱਕ ਸਿੱਧੂ ਨੂੰ ਲੈ ਕੇ ਕਾਂਗਰਸ ਹਾਈਕਮਾਨ ਵੱਲੋਂ ਕੋਈ ਆਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ


Babita

Content Editor

Related News