ਕਾਂਗਰਸ ਲਈ ਅਗਲਾ ਹਫ਼ਤਾ ਅਹਿਮ, ਰਾਵਤ ਦੇ ਆਉਣ ਤੇ ਕੈਬਨਿਟ ਫੇਰਬਦਲ ਵੱਲ ਕਾਂਗਰਸੀਆਂ ਦੀਆਂ ਨਜ਼ਰਾਂ

08/14/2021 9:07:02 AM

ਜਲੰਧਰ/ਚੰਡੀਗੜ੍ਹ (ਧਵਨ) : ਪੰਜਾਬ ਵਿਚ ਕਾਂਗਰਸ ਲਈ ਅਗਲਾ ਹਫ਼ਤਾ ਬਹੁਤ ਅਹਿਮ ਮੰਨਿਆ ਜਾ ਰਿਹਾ ਹੈ। ਕਾਂਗਰਸ ਦੇ ਕੌਮੀ ਜਨਰਲ ਸਕੱਤਰ ਹਰੀਸ਼ ਰਾਵਤ ਦੇ ਸੋਮਵਾਰ ਜਾਂ ਮੰਗਲਵਾਰ ਚੰਡੀਗੜ੍ਹ ਆਉਣ ਦੀ ਸੰਭਾਵਨਾ ਹੈ। ਰਾਵਤ ਨੂੰ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਆਪਣਾ ਸੁਨੇਹਾ ਦੇ ਕੇ ਚੰਡੀਗੜ੍ਹ ਭੇਜ ਰਹੇ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸੋਨੀਆ ਗਾਂਧੀ ਨਾਲ ਹੋਈ ਮੁਲਾਕਾਤ ਤੋਂ ਬਾਅਦ ਫ਼ੈਸਲਾ ਕੀਤਾ ਗਿਆ ਹੈ ਕਿ ਹਰੀਸ਼ ਰਾਵਤ ਚੰਡੀਗੜ੍ਹ ਆਉਣਗੇ ਅਤੇ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਲ ਮੁਲਾਕਾਤ ਕਰਨਗੇ।

ਇਹ ਵੀ ਪੜ੍ਹੋ : ਲੁਧਿਆਣਾ ਦੀ STF ਟੀਮ ਨੂੰ ਵੱਡੀ ਸਫ਼ਲਤਾ, ਸਾਢੇ 26 ਕਰੋੜ ਦੀ ਹੈਰੋਇਨ ਸਣੇ 2 ਨਸ਼ਾ ਤਸਕਰ ਗ੍ਰਿਫ਼ਤਾਰ

ਉਹ ਕੈਪਟਨ ਨਾਲ ਵੀ ਬੈਠਕ ਕਰਨਗੇ। ਫਿਰ ਦਿੱਲੀ ਜਾ ਕੇ ਸੋਨੀਆ ਨੂੰ ਰਿਪੋਰਟ ਸੌਂਪਣਗੇ। ਰਾਵਤ ਦੇ ਆਉਣ ਦਾ ਮਕਸਦ ਪੰਜਾਬ ਸਰਕਾਰ ਤੇ ਪੰਜਾਬ ਕਾਂਗਰਸ ਦਰਮਿਆਨ ਆਪਸੀ ਤਾਲਮੇਲ ਨੂੰ ਬਿਹਤਰ ਬਣਾਉਣਾ ਹੈ। ਸਿੱਧੂ ਵਲੋਂ ਜਿਸ ਤਰ੍ਹਾਂ ਸਰਕਾਰ ’ਤੇ ਕੁੱਝ ਸਮਾਂ ਪਹਿਲਾਂ ਜਨਤਕ ਤੌਰ ’ਤੇ ਹਮਲੇ ਕੀਤੇ ਗਏ ਹਨ, ਸੰਭਵ ਤੌਰ ’ਤੇ ਇਸ ਮਾਮਲੇ ਨੂੰ ਲੈ ਕੇ ਰਾਵਤ ਸਿੱਧੂ ਨਾਲ ਗੱਲਬਾਤ ਕਰ ਸਕਦੇ ਹਨ।

ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਸਰਕਾਰੀ ਸਕੂਲ ਦੇ ਅਧਿਆਪਕ 'ਤੇ ਸਰੀਰਕ ਛੇੜਛਾੜ ਤੇ ਗੰਦੇ ਇਸ਼ਾਰੇ ਕਰਨ ਦੇ ਦੋਸ਼

ਦੂਜੇ ਪਾਸੇ ਅਗਲੇ ਹਫ਼ਤੇ ਪ੍ਰਸਤਾਵਿਤ ਪੰਜਾਬ ਕੈਬਨਿਟ ਫੇਰਬਦਲ ਵੱਲ ਵੀ ਕਾਂਗਰਸੀਆਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ। ਜਿਨ੍ਹਾਂ ਮੰਤਰੀਆਂ ਦੀ ਕੁਰਸੀ ਨੂੰ ਖ਼ਤਰਾ ਦੱਸਿਆ ਜਾ ਰਿਹਾ ਹੈ, ਉਨ੍ਹਾਂ ਵਿਚ ਜ਼ਿਆਦਾ ਬੇਚੈਨੀ ਦੇਖੀ ਜਾ ਰਹੀ ਹੈ। ਪੰਜਾਬ ਕੈਬਨਿਟ ’ਚ ਡਾ. ਰਾਜਕੁਮਾਰ ਵੇਰਕਾ ਨੂੰ ਵਾਲਮੀਕਿ ਭਾਈਚਾਰੇ ਵੱਲੋਂ ਨੁਮਾਇੰਦਗੀ ਮਿਲਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ : ਖੰਨਾ 'ਚ ਵਾਪਰੀ ਦਰਦਨਾਕ ਘਟਨਾ, ਗਰਮ ਲੋਹਾ ਡਿਗਣ ਕਾਰਨ ਬੁਰੀ ਤਰ੍ਹਾਂ ਝੁਲਸੇ ਮਜ਼ਦੂਰ (ਤਸਵੀਰਾਂ)

ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਵੀ ਕੈਬਨਿਟ ਵਿਚ ਆ ਸਕਦੇ ਹਨ। ਉਨ੍ਹਾਂ ਦੀ ਥਾਂ ’ਤੇ ਕਿਸੇ ਹੋਰ ਵਿਧਾਇਕ ਨੂੰ ਵਿਧਾਨ ਸਭਾ ਦਾ ਸਪੀਕਰ ਬਣਾਇਆ ਜਾ ਸਕਦਾ ਹੈ। ਇਕ-ਦੋ ਹੋਰ ਦਲਿਤ ਤੇ ਹਿੰਦੂ ਮੰਤਰੀਆਂ ਦਾ ਰੁਤਬਾ ਕੈਪਟਨ ਵੱਲੋਂ ਮਜ਼ਬੂਤ ਕੀਤਾ ਜਾ ਸਕਦਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News