ਪੰਜਾਬ ਕਾਂਗਰਸ ਦੇ ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਬੈਠਕ ਅੱਜ, ਸਿੱਧੂ ਨੇ ਟਵੀਟ ਕਰਕੇ ਦਿੱਤੀ ਜਾਣਕਾਰੀ

Wednesday, Dec 15, 2021 - 01:08 PM (IST)

ਪੰਜਾਬ ਕਾਂਗਰਸ ਦੇ ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਬੈਠਕ ਅੱਜ, ਸਿੱਧੂ ਨੇ ਟਵੀਟ ਕਰਕੇ ਦਿੱਤੀ ਜਾਣਕਾਰੀ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਪਾਰਟੀ ਵੱਲੋਂ ਬੀਤੇ ਦਿਨੀਂ ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ ਕੀਤੀ ਗਈ ਸੀ, ਜਿਨ੍ਹਾਂ ਦੀ ਮੀਟਿੰਗ ਬੁੱਧਵਾਰ ਸ਼ਾਮ ਨੂੰ ਹੋਣ ਜਾ ਰਹੀ ਹੈ। ਇਸ ਬਾਰੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ। ਨਵਜੋਤ ਸਿੱਧੂ ਨੇ ਲਿਖਿਆ ਹੈ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਸਬੰਧੀ ਵਿਚਾਰ-ਵਟਾਂਦਰਾ ਕਰਨ ਲਈ ਸਾਰੇ ਨਵੇਂ ਨਿਯੁਕਤ ਕੀਤੇ ਜ਼ਿਲ੍ਹਾ ਪ੍ਰਧਾਨਾਂ ਦੀ ਅੱਜ (ਬੁੱਧਵਾਰ) ਸ਼ਾਮ 4 ਵਜੇ ਮੀਟਿੰਗ ਬੁਲਾਈ ਗਈ ਹੈ।

ਇਹ ਵੀ ਪੜ੍ਹੋ : ਮੰਤਰੀ ਮੰਡਲ ਦਾ ਅਹਿਮ ਫ਼ੈਸਲਾ, ਕ੍ਰਿਸਮਸ ਤੋਂ ਪਹਿਲਾਂ ਈਸਾਈ ਭਾਈਚਾਰੇ ਨੂੰ ਸੌਗਾਤ ਦੇਵੇਗੀ ਚੰਨੀ ਸਰਕਾਰ

ਇਹ ਮੀਟਿੰਗ ਕਾਂਗਰਸ ਭਵਨ, ਚੰਡੀਗੜ੍ਹ ਵਿਖੇ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਮੀਟਿੰਗ ਦੀ ਪ੍ਰਧਾਨ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਵੱਲੋਂ ਕੀਤੀ ਜਾਵੇਗੀ। ਦੱਸਣਯੋਗ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ 'ਚ ਥੋੜ੍ਹਾ ਹੀ ਸਮਾਂ ਬਾਕੀ ਰਹਿ ਗਿਆ ਹੈ। ਇਸ ਦੇ ਮੱਦੇਨਜ਼ਰ ਸਾਰੀਆਂ ਪਾਰਟੀਆਂ ਸਿਆਸੀ ਜੋੜ-ਤੋੜ ਕਰਨ 'ਚ ਲੱਗੀਆਂ ਹੋਈਆਂ ਹਨ। ਕਾਂਗਰਸ ਵੱਲੋਂ ਵੀ ਜਿੱਤ ਹਾਸਲ ਕਰਨ ਲਈ ਪੂਰੀ ਤਰ੍ਹਾਂ ਤਿਆਰੀ ਖਿੱਚੀ ਗਈ ਹੈ।
ਇਹ ਵੀ ਪੜ੍ਹੋ : ਸਿੰਘੂ ਬਾਰਡਰ ਤੋਂ ਟਰਾਲੇ 'ਤੇ ਲੱਦ ਕੇ ਲਿਆਂਦੀ 'ਝੌਂਪੜੀ' ਨੇ ਕੀਲੇ ਲੋਕ, ਖੜ੍ਹ-ਖੜ੍ਹ ਲੈਣ ਲੱਗੇ ਸੈਲਫ਼ੀਆਂ (ਤਸਵੀਰਾਂ)

PunjabKesari
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


author

Babita

Content Editor

Related News