'ਨਵਜੋਤ ਸਿੱਧੂ' ਦੇ ਅਸਤੀਫ਼ਾ ਦੇਣ ਤੋਂ ਪਹਿਲਾਂ ਹੀ ਕਾਂਗਰਸ ਨੇ ਲਿਆ ਵੱਡਾ ਐਕਸ਼ਨ, ਸ਼ੁਰੂ ਕੀਤੀ ਇਹ ਤਿਆਰੀ
Monday, Mar 14, 2022 - 04:04 PM (IST)
ਲੁਧਿਆਣਾ (ਹਿਤੇਸ਼) : ਪੰਜਾਬ ਦੀਆਂ ਵਿਧਾਨ ਸਭਾ ਚੋਣਾਂ 'ਚ ਕਰਾਰੀ ਹਾਰ ਦਾ ਸਾਹਮਣਾ ਕਰਨ ਤੋਂ ਬਾਅਦ ਭਾਵੇਂ ਹੀ ਨਵਜੋਤ ਸਿੱਧੂ ਵੱਲੋਂ ਹੁਣ ਤੱਕ ਨੈਤਿਕਤਾ ਦੇ ਆਧਾਰ 'ਤੇ ਅਸਤੀਫ਼ਾ ਨਹੀਂ ਦਿੱਤਾ ਗਿਆ ਪਰ ਪਾਰਟੀ ਵੱਲੋਂ ਨਵਾਂ ਪ੍ਰਧਾਨ ਲਾਉਣ ਦੀ ਤਿਆਰੀ ਸ਼ੁਰੂ ਕਰ ਦਿੱਤੀ ਗਈ ਹੈ। ਇੱਥੇ ਦੱਸਣਾ ਉਚਿਤ ਹੋਵੇਗਾ ਕਿ ਸਾਬਕਾ ਮੰਤਰੀ ਸੁਖਜਿੰਦਰ ਰੰਧਾਵਾ, ਤ੍ਰਿਪਤ ਰਾਜਿੰਦਰ ਬਾਜਵਾ, ਬਲਬੀਰ ਸਿੱਧੂ, ਐੱਮ. ਪੀ. ਰਵਨੀਤ ਬਿੱਟੂ, ਗੁਰਜੀਤ ਔਜਲਾ ਵਰਗੇ ਆਗੂਆਂ ਨੇ ਸੱਤਾ ਤੋਂ ਬਾਹਰ ਹੋਣ ਲਈ ਸਿੱਧੇ ਤੌਰ 'ਤੇ ਸਿੱਧੂ ਨੂੰ ਜ਼ਿੰਮੇਵਾਰ ਠਹਿਰਾਇਆ ਹੈ, ਜਦੋਂ ਕਿ ਨਵਜੋਤ ਸਿੱਧੂ ਵੱਲੋਂ ਸੀ. ਐੱਮ. ਦਾ ਚਿਹਰਾ ਐਲਾਨ ਕਰਨ ਨੂੰ ਲੈ ਕੇ ਚਰਨਜੀਤ ਸਿੰਘ ਚੰਨੀ 'ਤੇ ਠੀਕਰਾ ਭੰਨਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਭਿਆਨਕ ਹਾਦਸੇ ਨੇ ਪਲਾਂ 'ਚ ਉਜਾੜੀਆਂ ਪਰਿਵਾਰ ਦੀਆਂ ਖ਼ੁਸ਼ੀਆਂ, 2 ਸਕੇ ਭਰਾਵਾਂ ਦੀ ਮੌਤ
ਹਾਲਾਂਕਿ ਅਜੇ ਤੱਕ ਚਰਨਜੀਤ ਚੰਨੀ ਵੱਲੋਂ ਇਸ ਸਬੰਧੀ ਕੋਈ ਪ੍ਰਤੀਕਿਰਿਆ ਜ਼ਾਹਰ ਨਹੀਂ ਕੀਤੀ ਗਈ ਹੈ। ਇਸ ਦੌਰਾਨ ਕਾਂਗਰਸ ਵੱਲੋਂ ਪੰਜਾਬ 'ਚ ਅਗਵਾਈ 'ਚ ਬਦਲਾਅ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗੀ ਹੈ। ਮਿਲੀ ਜਾਣਕਾਰੀ ਮੁਤਾਬਕ ਸੁਨੀਲ ਜਾਖੜ ਵੱਲੋਂ ਜ਼ਿਆਦਾ ਵੋਟ ਹੋਣ ਦੇ ਬਾਵਜੂਦ ਮੁੱਖ ਮੰਤਰੀ ਨਾ ਬਣਾਉਣ ਨੂੰ ਲੈ ਕੇ ਕੀਤੇ ਗਏ ਖ਼ੁਲਾਸੇ ਕਾਰਨ ਹੋਏ ਨੁਕਸਾਨ ਦੇ ਮੱਦੇਨਜ਼ਰ ਕਿਸੇ ਹਿੰਦੂ ਚਿਹਰੇ ਨੂੰ ਪੰਜਾਬ ਕਾਂਗਰਸ ਦੀ ਵਾਂਗਡੋਰ ਸੌਂਪਣ 'ਤੇ ਵਿਚਾਰ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : 'ਭਗਵੰਤ ਮਾਨ' ਅੱਜ ਦੇਣਗੇ ਲੋਕ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫ਼ਾ, ਟਵੀਟ ਕਰਕੇ ਆਖੀ ਇਹ ਗੱਲ
ਇਸ ਦੇ ਲਈ ਓ. ਪੀ. ਸੋਨੀ, ਵਿਜੇ ਇੰਦਰ ਸਿੰਗਲਾ, ਭਾਰਤ ਭੂਸ਼ਣ ਆਸ਼ੂ, ਸੁੰਦਰ ਸ਼ਾਮ ਅਰੋੜਾ ਦੇ ਨਾਵਾਂ ਦੀ ਚਰਚਾ ਸੁਣਨ ਨੂੰ ਮਿਲ ਰਹੀ ਹੈ, ਜਿਸ ਨੂੰ ਲੈ ਕੇ ਆਉਣ ਵਾਲੇ ਕੁੱਝੇ ਦਿਨਾਂ 'ਚ ਐਲਾਨ ਹੋਣ ਦੀ ਸੰਭਾਵਨਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣ ਰਾਏ