ਪੰਜਾਬ ਕਾਂਗਰਸ ਦੇ ਕਾਟੋ-ਕਲੇਸ਼ ਨੂੰ ਖ਼ਤਮ ਕਰਨ ਦੀਆਂ ਕੋਸ਼ਿਸ਼ਾਂ ''ਚ ਹਾਈਕਮਾਨ! ਨਾਰਾਜ਼ ਆਗੂਆਂ ਦੀ ਹੋ ਸਕਦੀ ਮੀਟਿੰਗ
Thursday, Jul 16, 2026 - 09:33 AM (IST)
ਚੰਡੀਗੜ੍ਹ : ਪੰਜਾਬ ਕਾਂਗਰਸ 'ਚ ਪ੍ਰਧਾਨਗੀ ਨੂੰ ਲੈ ਕੇ ਚੱਲ ਰਿਹਾ ਕਾਟੋ-ਕਲੇਸ਼ ਦਿੱਲੀ ਹਾਈਕਮਾਨ ਕੋਲ ਪਹੁੰਚ ਗਿਆ ਹੈ। ਇਸ ਸਬੰਧ ਵਿਚ ਹੋ ਰਹੀਆਂ ਚਰਚਾਵਾਂ ਦਰਮਿਆਨ ਦਿੱਲੀ 'ਚ ਸਿਆਸੀ ਹਲਚਲ ਲਗਾਤਾਰ ਤੇਜ਼ ਹੋ ਰਹੀ ਹੈ। ਕਾਂਗਰਸ ਹਾਈਕਮਾਨ ਵੱਲੋਂ ਲਗਾਤਾਰ ਮੀਟਿੰਗਾਂ ਦਾ ਦੌਰ ਜਾਰੀ ਹੈ। ਇਸ ਮਾਮਲੇ ਦੇ ਸਬੰਧ ਵਿਚ ਅੱਜ ਦਿੱਲੀ ਵਿਚ ਪੰਜਾਬ ਕਾਂਗਰਸ ਦੇ ਨਾਰਾਜ਼ ਆਗੂਆਂ ਦੀ ਸੀਨੀਅਰ ਆਗੂਆਂ ਦੀ ਅਹਿਮ ਬੈਠਕ ਹੋ ਸਕਦੀ ਹੈ।
ਪੜ੍ਹੋ ਇਹ ਵੀ - ਅੱਜ ਤੋਂ ਇਕ ਮਹੀਨੇ ਲਈ ਲਾਲ ਕਿਲ੍ਹੇ 'ਚ ਐਂਟਰੀ ਬੈਨ! ਘੁੰਮਣ ਦੇ ਸ਼ੌਕੀਨ ਪੜ੍ਹ ਲੈਣ ਇਹ ਖ਼ਬਰ, ਨਹੀਂ ਤਾਂ...
ਇਸ ਬੈਠਕ ਦੌਰਾਨ ਕਾਂਗਰਸ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਨਾਰਾਜ਼ ਆਗੂਆਂ ਨਾਲ ਵਿਚਾਰ-ਵਟਾਂਦਰਾ ਕਰ ਸਕਦੇ ਹਨ। ਜਿਸ ਨਾਲ ਪੰਜਾਬ ਕਾਂਗਰਸ ਦੇ ਅੰਦਰ ਚੱਲ ਰਹੀ ਨਾਰਾਜ਼ਗੀ ਅਤੇ ਅੰਦਰੂਨੀ ਮਤਭੇਦਾਂ ਨੂੰ ਹੱਲ ਕਰਨ ਦੀਆਂ ਕੋਸ਼ਿਸ਼ਾਂ ਤੇਜ਼ ਹੋਣਗੀਆਂ। ਦੂਜੇ ਪਾਸੇ ਪਾਰਟੀ ਹਾਈਕਮਾਨ ਸਾਰੇ ਆਗੂਆਂ ਨੂੰ ਇਕੱਠੇ ਕਰਕੇ ਚੋਣ ਤਿਆਰੀਆਂ ਨੂੰ ਮਜ਼ਬੂਤ ਕਰਨ ਲਈ ਕੰਮ ਕਰ ਰਹੀ ਹੈ। ਇਸੇ ਵਿਚਾਲੇ ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਨੇ ਪ੍ਰਧਾਨਗੀ 'ਚ ਬਦਲਾਅ ਦੀਆਂ ਚਰਚਾਵਾਂ 'ਤੇ ਦੋ-ਟੁੱਕ ਜਵਾਬ ਦਿੰਦਿਆਂ ਕਿਹਾ, "ਜੋ ਹੋਣਾ ਸੀ, ਉਹ ਹੋ ਗਿਆ, ਪ੍ਰਧਾਨ ਬਦਲਣਾ ਕੋਈ ਗੁੱਡਾ-ਗੁੱਡੀ ਦਾ ਖੇਡ ਨਹੀਂ ਹੈ।" ਇਸ ਦੇ ਬਾਵਜੂਦ ਵੀ ਦਿੱਲੀ 'ਚ ਲਗਾਤਾਰ ਜਾਰੀ ਬੈਠਕਾਂ ਅਤੇ ਸੀਨੀਅਰ ਆਗੂਆਂ ਦੀਆਂ ਮੁਲਾਕਾਤਾਂ ਕਾਰਨ ਸਸਪੈਂਸ ਅਜੇ ਵੀ ਬਰਕਰਾਰ ਹੈ।
ਪੜ੍ਹੋ ਇਹ ਵੀ - ਬਦਲ ਜਾਵੇਗਾ ਸਕੂਲਾਂ ਦਾ SYLLABUS, ਹੁਣ ਇਹ ਵਿਸ਼ਾ ਹੋਵੇਗਾ ਲਾਜ਼ਮੀ, ਕੇਂਦਰ ਨੇ SC ਨੂੰ ਦਿੱਤਾ ਹਲਫਨਾਮਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
