ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਹਾਈਕਮਾਨ ਦਾ ਅਹਿਮ ਫ਼ੈਸਲਾ, ਕੀਤੀਆਂ ਨਵੀਆਂ ਨਿਯੁਕਤੀਆਂ

Thursday, Aug 27, 2026 - 12:40 PM (IST)

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਹਾਈਕਮਾਨ ਦਾ ਅਹਿਮ ਫ਼ੈਸਲਾ, ਕੀਤੀਆਂ ਨਵੀਆਂ ਨਿਯੁਕਤੀਆਂ

ਚੰਡੀਗੜ੍ਹ (ਅੰਕੁਰ)- ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਲ ਇੰਡੀਆ ਕਾਂਗਰਸ ਕਮੇਟੀ ਨੇ ਮੀਡੀਆ ਗਤੀਵਿਧੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚਲਾਉਣ ਲਈ ਮੀਡੀਆ ਕੋਆਰਡੀਨੇਟਰ ਨਿਯੁਕਤ ਕੀਤੇ ਹਨ। ਮੀਡੀਆ ਤੇ ਪਬਲੀਸਿਟੀ ਵਿਭਾਗ ਦੇ ਚੇਅਰਮੈਨ ਤੇ ਸੰਸਦ ਮੈਂਬਰ ਪਵਨ ਖੇੜਾ ਨੇ ਇਨ੍ਹਾਂ ਨਿਯੁਕਤੀਆਂ ਦਾ ਐਲਾਨ ਕੀਤਾ ਹੈ।

ਪਾਰਟੀ ਵੱਲੋਂ ਹਰੀ ਸ਼ੰਕਰ ਗੁਪਤਾ ਨੂੰ ਨੈਸ਼ਨਲ ਮੀਡੀਆ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਵਿੰਗ ਕਮਾਂਡਰ (ਸੇਵਾਮੁਕਤ) ਅਨੁਮਾ ਅਚਾਰੀਆ, ਈਸ਼ਾਨ ਤਿਆਗੀ, ਹਰਨਾਮ ਸਿੰਘ ਤੇ ਵਿਕਰਮ ਲੋਹੀਆ ਨੂੰ ਕੋਆਰਡੀਨੇਟਰਾਂ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਇਹ ਕੋਆਰਡੀਨੇਟਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨਾਲ ਤਾਲਮੇਲ ਕਰ ਕੇ ਕੰਮ ਕਰਨਗੇ।

ਇਨ੍ਹਾਂ ਦਾ ਮੁੱਖ ਮਕਸਦ ਚੋਣਾਂ ਦੌਰਾਨ ਮੀਡੀਆ ਨਾਲ ਸਬੰਧਤ ਗਤੀਵਿਧੀਆਂ ਨੂੰ ਸੁਚਾਰੂ ਢੰਗ ਨਾਲ ਚਲਾਉਣਾ ਯਕੀਨੀ ਬਣਾਉਣਾ ਹੋਵੇਗਾ। ਪਾਰਟੀ ਲੀਡਰਸ਼ਿਪ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਇਨ੍ਹਾਂ ਨਿਯੁਕਤੀਆਂ ਨੂੰ ਅਹਿਮ ਮੰਨਿਆ ਹੈ।


author

Anmol Tagra

Content Editor

Related News