ਪੰਜਾਬ ਕਾਂਗਰਸ ’ਚ ਇਕ ਵਾਰ ਫਿਰ ਤੋਂ ਪੈਦਾ ਹੋਏ 1996 ਵਰਗੇ ਸੰਕਟ ਦੇ ਹਾਲਾਤ

Monday, Sep 20, 2021 - 10:27 AM (IST)

ਪਟਿਆਲਾ (ਰਾਜੇਸ਼ ਪੰਜੌਲਾ) - ਕਾਂਗਰਸ ਹਾਈਕਮਾਂਡ ਨੇ ਆਖਿਰ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਦਲਿਤ ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਐਲਾਨ ਦਿੱਤਾ ਹੈ। ਉਨ੍ਹਾਂ ਦੇ ਐਲਾਨ ਤੋਂ ਬਾਅਦ ਇਕ ਵਾਰ ਫਿਰ ਪੰਜਾਬ ’ਚ ਬੇਅੰਤ ਸਿੰਘ ਦੀ ਸ਼ਹਾਦਤ ਤੋਂ ਬਾਅਦ ਵਾਲੇ ਹਾਲਾਤ ਬਣ ਗਏ ਹਨ। ਦੱਸ ਦੇਈਏ ਕਿ 31 ਅਗਸਤ 1995 ਨੂੰ ਬੇਅੰਤ ਸਿੰਘ ਜੀ ਦੀ ਸ਼ਹਾਦਤ ਤੋਂ ਬਾਅਦ ਪੰਜਾਬ ਵਿੱਚ ਲੀਡਰਸ਼ਿਪ ਦਾ ਸੰਕਟ ਪੈਦਾ ਹੋ ਗਿਆ ਸੀ। ਕਾਂਗਰਸ ਹਾਈਕਮਾਂਡ ਨੇ ਉਸ ਸਮੇਂ ਹਰਚਰਨ ਸਿੰਘ ਬਰਾੜ ਨੂੰ ਮੁੱਖ ਮੰਤਰੀ ਬਣਾ ਦਿੱਤਾ ਸੀ। ਉਨ੍ਹਾਂ ਨੇ ਕੁਝ ਮਹੀਨੇ ਕੰਮ ਕੀਤਾ ਪਰ ਜਦੋਂ ਹਾਈਕਮਾਂਡ ਨੂੰ ਲੱਗਾ ਕਿ ਹਰਚਰਨ ਸਿੰਘ ਬਰਾੜ ਫੇਲ ਮੁੱਖ ਮੰਤਰੀ ਸਾਬਤ ਹੋ ਰਹੇ ਹਨ ਤਾਂ ਚਾਰ ਮਹੀਨੇ ਪਹਿਲਾਂ ਬੀਬਾ ਰਜਿੰਦਰ ਕੌਰ ਭੱਠਲ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾ ਦਿੱਤਾ ਸੀ। 

ਪੜ੍ਹੋ ਇਹ ਵੀ ਖ਼ਬਰ - ਪ੍ਰੀਖਿਆਰਥੀਆਂ ਨੂੰ ਲੱਗਾ ਵੱਡਾ ਝਟਕਾ : ਪੰਜਾਬ ਪੁਲਸ ਹੈੱਡ ਕਾਂਸਟੇਬਲ ਦੀ ਭਰਤੀ ਪ੍ਰੀਖਿਆ ਹੋਈ ਰੱਦ

ਉਸ ਸਮੇਂ ਕਾਂਗਰਸ ਹਾਈਕਮਾਂਡ ਨੇ ਮਹਿਸੂਸ ਕੀਤਾ ਕਿ ਮੌਜੂਦਾ ਸਮੇਂ ’ਚ ਵੀ ਕੈ. ਅਮਰਿੰਦਰ ਸਿੰਘ ਬਤੌਰ ਮੁੱਖ ਮੰਤਰੀ ਫੇਲ ਸਾਬਤ ਹੋ ਰਹੇ ਹਨ, ਜਿਸ ਕਰਕੇ ਉਨ੍ਹਾਂ ਨੂੰ ਅਸਤੀਫਾ ਦੇਣ ਦੇ ਹੁਕਮ ਜਾਰੀ ਕਰ ਦਿੱਤੇ। ਕੈਪਟਨ ਦੇ ਅਸਤੀਫੇ ਤੋਂ ਬਾਅਦ ਮੀਡੀਆ ਵਿੱਚ ਖ਼ਬਰ ਆਈ ਕਿ ਕਾਂਗਰਸ ਹਾਈਕਮਾਂਡ ਸੁਨੀਲ ਜਾਖੜ ਨੂੰ ਮੁੱਖ ਮੰਤਰੀ ਬਣਾ ਰਹੀ ਹੈ। ਉਸ ਤੋਂ ਬਾਅਦ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਹਰ ਕਾਂਗਰਸ ਸਰਕਾਰ ਵਿੱਚ ਵਜੀਰ ਰਹੇ ਅਤੇ ਪੰਜਾਬ ਮੰਡੀ ਬੋਰਡ ਦੇ ਮੌਜੂਦਾ ਚੇਅਰਮੈਨ ਲਾਲ ਸਿੰਘ ਦਾ ਨਾਮ ਅੱਗੇ ਆ ਗਿਆ। ਇਸ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੇ ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਨਾਮ ਚੱਲ ਪਿਆ।

ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ : ਕੈਪਟਨ ਦੇ ਬੇਹੱਦ ਖਾਸ ਨੌਕਰਸ਼ਾਹਾਂ ਦੇ ਅਸਤੀਫੇ ਸ਼ੁਰੂ

ਪੰਜਾਬ ਦੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਚਰਨਜੀਤ ਸਿੰਘ ਚੰਨੀ, ਅੰਬਿਕਾ ਸੋਨੀ, ਵਿਜੇਇੰਦਰ ਸਿੰਗਲਾ ਦਾ ਨਾਮ ਵੀ ਸੁਰਖੀਆਂ ਵਿੱਚ ਰਿਹਾ। ਦੋ ਦਿਨ ਮੀਡੀਆ ਵਿੱਚ ਇਕ ਦਰਜ਼ਨ ਦੇ ਲਗਭਗ ਕਾਂਗਰਸੀ ਆਗੂ ਬਣਦੇ ਰਹੇ ਅਤੇ ਉਤਰਦੇ ਰਹੇ। ਕਾਂਗਰਸ ਹਾਈਕਮਾਂਡ ਨੇ ਐਤਵਾਰ ਨੂੰ ਵਿਧਾਇਕ ਦਲ ਦੀ ਮੀਟਿੰਗ ਰੱਖੀ ਸੀ ਪਰ ਉਹ ਵੀ ਕੈਂਸਲ ਕਰਨੀ ਪਈ। ਐਤਵਾਰ ਦੀ ਸ਼ਾਮ ਨੂੰ ਸੁਖਜਿੰਦਰ ਸਿੰਘ ਰੰਧਾਵਾ ਦਾ ਨਾਂ ਫਾਈਨਲ ਹੋਣ ਬਾਰੇ ਸੂਤਰਾਂ ਤੋਂ ਅੰਤਿਮ ਖ਼ਬਰ ਆ ਗਈ, ਜਿਸ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਫਿਰ ਨਾਰਾਜ਼ ਹੋ ਗਏ। ਇਸ ਤੋਂ ਬਾਅਦ ਕਾਂਗਰਸ ਨੇ ਅੰਤ ਵਿੱਚ ਦਲਿਤ ਪੱਤਾ ਖੇਡਦੇ ਹੋਏ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਦਾ ਉਮੀਦਵਾਰ ਐਲਾਨ ਦਿੱਤਾ। ਚਰਨਜੀਤ ਚੰਨੀ ਮੁੱਖ ਮੰਤਰੀ ਬਣ ਜਾਣਗੇ ਪਰ ਪੰਜਾਬ ਦੀ ਕਾਂਗਰਸ ਸਿਆਸਤ ਇਕ ਵਾਰ ਫਿਰ ਤੋਂ 1996 ਵਾਲੇ ਮੋੜ ’ਤੇ ਪਹੁੰਚ ਗਈ ਹੈ।

ਪੜ੍ਹੋ ਇਹ ਵੀ ਖ਼ਬਰ - ਭੈਣ ਦੀ ਕੁੱਟਮਾਰ ਕਰਦੇ ਹੋਏ ਭਰਾ ਨੇ ਕੀਤੀਆਂ ਸ਼ਰਮਨਾਕ ਹਰਕਤਾਂ, ਵੀਡੀਓ ’ਚ ਦੇਖੋ ਪੂਰਾ ਮਾਮਲਾ

ਜਦੋਂ ਚੋਣਾਂ ਤੋਂ ਚਾਰ ਮਹੀਨੇ ਪਹਿਲਾਂ ਬੀਬੀ ਰਜਿੰਦਰ ਕੌਰ ਭੱਠਲ ਨੂੰ ਮੁੱਖ ਮੰਤਰੀ ਬਣਾਇਆ ਸੀ। ਜਦੋਂ 1997 ਦੇ ਸ਼ੁਰੂ ਵਿੱਚ ਚੋਣਾਂ ਹੋਈਆਂ ਤਾਂ ਕਾਂਗਰਸ ਪਾਰਟੀ ਨੂੰ 117 ਸੀਟਾਂ ਵਿੱਚੋਂ ਸਿਰਫ 14 ਸੀਟਾਂ ਹਾਸਲ ਹੋਈਆਂ। ਹੁਣ ਚਾਰ ਮਹੀਨੇ ਪਹਿਲਾਂ ਫਿਰ ਤੋਂ ਕਾਂਗਰਸ ਪਾਰਟੀ ਨੇ ਨਵਾਂ ਮੁੱਖ ਮੰਤਰੀ ਬਣਾ ਦਿੱਤਾ ਹੈ। ਇੰਨੀ ਗੁੱਟਬਾਜ਼ੀ ਤੋਂ ਬਾਅਦ ਦਬਾਅ ਵਿੱਚ ਆਏ ਹਾਈਕਮਾਂਡ ਨੇ ਚੰਨੀ ਨੂੰ ਸੀ. ਐੱਮ. ਤਾਂ ਬਣਾ ਦਿੱਤਾ ਹੈ ਪਰ 2022 ਦੀ ਰਾਹ ਮੁਸ਼ਕਲ ਹੋ ਗਈ ਹੈ, ਕਿਉਂਕਿ ਕਾਂਗਰਸ ਵਿੱਚ ਚੰਨੀ ਤੋਂ ਕਿਤੇ ਸੀਨੀਅਰ ਲੀਡਰ ਬੈਠੇ ਹਨ। ਪੰਜਾਬ ਦਾ ਜੱਟ ਸਿੱਖ ਭਾਈਚਾਰਾ ਆਪਣੇ ਆਪ ਨੂੰ ਅਣਗੋਲਿਆਂ ਮਹਿਸੂਸ ਕਰ ਰਿਹਾ ਹੈ। ਪੰਜਾਬ ਦੀ ਪਰੰਪਰਾ ਰਹੀ ਹੈ ਕਿ ਇਥੇ ਜੱਟ ਸਿੱਖ ਹੀ ਮੁੱਖ ਮੰਤਰੀ ਬਣਦੇ ਰਹੇ ਹਨ। ਪਹਿਲੀ ਵਾਰ ਕਾਂਗਰਸ ਪਾਰਟੀ ਨੇ ਇਸ ਪਰੰਪਰਾ ਨੂੰ ਤੋੜਿਆ ਹੈ। ਹੁਣ ਇਹ ਆਉਣ ਵਾਲਾ ਸਮਾਂ ਦੱਸੇਗਾ ਕਿ ਕਾਂਗਰਸ ਪਾਰਟੀ ਨੂੰ 1997 ਵਾਲੇ ਨਤੀਜੇ ਮਿਲਣਗੇ ਜਾਂ ਫਿਰ ਦਲਿਤ ਪੱਤਾ ਖੇਡ ਕੇ ਕਾਂਗਰਸ ਫਿਰ ਤੋਂ ਸਰਕਾਰ ਬਣਾਉਣ ਵਿਚ ਸਫਲ ਹੋ ਜਾਵੇਗੀ।

ਪੜ੍ਹੋ ਇਹ ਵੀ ਖ਼ਬਰ - ਗੁਰਦਾਸਪੁਰ ਦੇ ਮੁੰਡੇ ਨੇ ਪਾਕਿ ਦੀ ਕੁੜੀ ਨਾਲ ਲਈਆਂ ਲਾਵਾਂ, ਫੇਸਬੁੱਕ ’ਤੇ ਇੰਝ ਹੋਈ ਸੀ ਪਿਆਰ ਦੀ ਸ਼ੁਰੂਆਤ


rajwinder kaur

Content Editor

Related News