ਸੁੱਖੀ ਰੰਧਾਵਾ ’ਤੇ ਵਰ੍ਹੇ ਮਜੀਠੀਆ,ਗੈਂਗਸਟਰਾਂ ਨਾਲ ਸਬੰਧਾਂ ਦੇ ਲਾਏ ਗੰਭੀਰ ਇਲਜ਼ਾਮ

Thursday, Aug 12, 2021 - 06:04 PM (IST)

ਅੰਮ੍ਰਿਤਸਰ (ਛੀਨਾ) : ਸ਼੍ਰੋਮਣੀ ਅਕਾਲੀ ਦੇ ਜਨਰਲ ਸਕੱਤਰ ਤੇ ਸਾਬਕਾ ਮੰਤਰੀ ਬਿਕਰਮਜੀਤ ਸਿੰਘ ਮਜੀਠੀਆ ਵਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ।ਇਸ ਪ੍ਰੈੱਸ ਕਾਨਫਰੰਸ ਦੌਰਾਨ ਉਨ੍ਹਾਂ ਨੇ ਕਈ ਖ਼ੁਲਾਸੇ ਕੀਤੇ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ’ਚ ਕਾਂਗਰਸ ਦਾ ਨਹੀਂ ਗੈਂਗਸਟਰਾਂ ਦਾ ਰਾਜ਼ ਚੱਲ ਰਿਹਾ ਹੈ,ਜਿਹੜੇ ਸ਼ਰੇਆਮ, ਕਤਲੇਆਮ, ਫਿਰੌਤੀਆਂ, ਲੁੱਟਖ਼ੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ।ਇਸ ਦੌਰਾਨ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਸੁੱਖੀ ਰੰਧਾਵਾ ’ਤੇ ਵਰਦਿਆਂ ਕਿਹਾ ਕਿ ਜੱਗੂ ਭਗਵਾਨਪੁਰੀਆ ਦੇ ਗੈਂਗਸਟਰਾਂ ਨੂੰ ਉਨ੍ਹਾਂ ਦੀ ਪੂਰੀ ਤਰ੍ਹਾਂ ਨਾਲ ਪਨਾਹ ਹੈ।

ਇਹ ਵੀ ਪੜ੍ਹੋ :  ਮੋਟਰਸਾਈਕਲ-ਪਿੱਕਅਪ ਦੀ ਟੱਕਰ ’ਚ ਇਕੋ ਪਰਿਵਾਰ ਦੇ 3 ਮੈਂਬਰਾਂ ਦੀ ਮੌਤ,ਘਰ ’ਚ ਵਿਛੇ ਸੱਥਰ

ਉਨ੍ਹਾਂ ਕਿਹਾ ਕਿ ਕਾਂਗਰਸੀ ਲੀਡਰ ਗੈਂਗਸਟਰਾਂ ਨੂੰ ਚੋਣਾਂ ’ਚ ਆਪਣੇ ਵਿਰੋਧੀਆਂ ਖ਼ਿਲਾਫ ਵਰਤਣਗੇ,ਜਿਸ ਕਾਰਨ ਸ਼੍ਰੋਮਣੀ ਅਕਾਲੀ ਦਲ ਦੇ ਲੀਡਰਾਂ ’ਤੇ ਸਪੋਰਟਰਾਂ ਨੂੰ ਧਮਕਾਉਣਾ ਸ਼ੁਰੂ ਕਰ ਦਿੱਤਾ ਗਿਆ ਹੈ। ਮਜੀਠੀਆ ਨੇ ਕਿਹਾ ਕਿ ਅਕਾਲੀ ਦਲ ਦੇ ਜੁਝਾਰੂ ਆਗੂ ਤੇ ਵਰਕਰ ਇਨ੍ਹਾਂ ਗੈਂਗਸਟਰਾਂ ਦਾ ਡਟ ਕੇ ਮੁਕਾਬਲਾਂ ਕਰਨਗੇ ਤੇ ਪੰਜਾਬ ਦੇ ਲੋਕਾਂ ਦੀ ਭਲਾਈ ਵਾਸਤੇ ਅਤੇ ਸੱਚ ਸਾਹਮਣੇ ਲਿਆਉਣ ਲਈ ਸਮਾਜ ਵਿਰੋਧੀ ਅਨਸਰਾਂ ਨਾਲ ਲੜਦੇ ਰਹਿਣਗੇ। 

ਇਹ ਵੀ ਪੜ੍ਹੋ : ਸੰਨੀ ਦਿਓਲ ਦਾ ਪੱਤਰ ਬਣਿਆ ਚਰਚਾ ਦਾ ਵਿਸ਼ਾ, ਵਿਧਾਇਕ ਦੀ ਕੁੜੀ ਲਈ ਥਾਰ ਗੱਡੀ ਦੀ ਕੀਤੀ ਸੀ ਸਿਫਾਰਿਸ਼


Shyna

Content Editor

Related News