ਅਹਿਮ ਖ਼ਬਰ : ਇਸ ਕਾਰਨ ਕਰਕੇ CM ਚਿਹਰਾ ਐਲਾਨਣ ਦੀ ਹਿੰਮਤ ਨਹੀਂ ਜੁਟਾ ਪਾ ਰਹੀ ''ਕਾਂਗਰਸ''

01/15/2022 1:24:27 PM

ਲੁਧਿਆਣਾ (ਹਿਤੇਸ਼) : ਪੰਜਾਬ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਸੀ. ਐੱਮ. ਚਿਹਰੇ ਦੇ ਐਲਾਨ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਜਿੱਥੇ ਜਨਤਾ ਤੋਂ ਫੀਡਬੈਕ ਲੈਣ ਦਾ ਫਾਰਮੂਲਾ ਅਪਣਾਇਆ ਜਾ ਰਿਹਾ ਹੈ, ਉੱਥੇ ਹੀ ਕਾਂਗਰਸ ਇਸ ਮਾਮਲੇ 'ਚ ਕੋਈ ਵੀ ਫ਼ੈਸਲਾ ਲੈਣ ਦੀ ਹਿੰਮਤ ਨਹੀਂ ਜੁਟਾ ਪਾ ਰਹੀ ਹੈ। ਇਸ ਦੇ ਲਈ ਜਾਤੀ ਸਮੀਕਰਣ ਨੂੰ ਵੱਡੀ ਵਜ੍ਹਾ ਮੰਨਿਆ ਜਾ ਰਿਹਾ ਹੈ। ਇੱਥੇ ਇਹ ਦੱਸਣਾ ਉਚਿਤ ਹੋਵੇਗਾ ਕਿ ਆਮ ਤੌਰ 'ਤੇ ਸਰਕਾਰ ਜਾਂ ਪਾਰਟੀ ਦੇ ਫ਼ੈਸਲਿਆਂ ਨੂੰ ਲੈ ਕੇ ਇਕ-ਦੂਜੇ ਤੋਂ ਵੱਖਰੀ ਰਾਏ ਰੱਖਣ ਵਾਲੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੋਵੇਂ ਹੀ ਵਿਧਾਨ ਸਭਾ ਚੋਣਾਂ ਲਈ ਜਨਤਾ 'ਚ ਜਾਣ ਤੋਂ ਪਹਿਲਾਂ ਸੀ. ਐੱਮ. ਚਿਹਰਾ ਐਲਾਨੇ ਜਾਣ ਦੀ ਸਿਫ਼ਾਰਿਸ਼ ਕਰ ਰਹੇ ਹਨ ਪਰ ਹਾਈਕਮਾਨ ਵੱਲੋਂ ਰਣਦੀਪ ਸੂਰਜੇਵਾਲਾ, ਹਰੀਸ਼ ਚੌਧਰੀ ਸਾਫ਼ ਕਰ ਚੁੱਕੇ ਹਨ ਕਿ ਚੋਣਾਂ ਚੰਨੀ, ਸਿੱਧੂ ਅਤੇ ਸੁਨੀਲ ਜਾਖੜ ਦੀ ਸਾਂਝੀ ਲੀਡਰਸ਼ਿਪ ਅਧੀਨ ਹੀ ਲੜੀਆਂ ਜਾਣਗੀਆਂ ਅਤੇ ਮੁੱਖ ਮੰਤਰੀ ਦੇ ਨਾਂ ਦਾ ਫ਼ੈਸਲਾ ਬਾਅਦ 'ਚ ਵਿਧਾਇਕਾਂ ਵੱਲੋਂ ਲਿਆ ਜਾਵੇਗਾ।

ਇਹ ਵੀ ਪੜ੍ਹੋ : ਕੋਰੋਨਾ ਦੇ ਵਾਧੇ ਕਾਰਨ ਮੋਹਾਲੀ ਜ਼ਿਲ੍ਹੇ 'ਚ ਨਵੇਂ ਹੁਕਮ ਜਾਰੀ, ਹੁਣ ਲਾਗੂ ਹੋਈਆਂ ਇਹ ਪਾਬੰਦੀਆਂ

ਇਸ ਨੂੰ ਲੈ ਕੇ ਸਿਆਸੀ ਜਾਣਕਾਰਾਂ ਦਾ ਕਹਿਣਾ ਹੈ ਕਿ ਚੰਨੀ ਨੂੰ ਮੁੱਖ ਮੰਤਰੀ ਬਣਾਉਣ ਤੋਂ ਬਾਅਦ ਭਾਵੇਂ ਹੀ ਅਨੁਸੂਚਿਤ ਜਾਤੀ ਵੋਟ ਬੈਂਕ ਦਾ ਝੁਕਾਅ ਕਾਂਗਰਸ ਵੱਲ ਵਧਿਆ ਹੈ ਪਰ ਜੇਕਰ ਉਨ੍ਹਾਂ ਨੂੰ ਸੀ. ਐੱਮ. ਦਾ ਚਿਹਰਾ ਐਲਾਨ ਦਿੱਤਾ ਗਿਆ ਤਾਂ ਸ਼ਹਿਰੀ ਸਿੱਖ, ਜੱਟ ਸਿੱਖ ਅਤੇ ਹਿੰਦੂ ਵੋਟ ਬੈਂਕ ਦੀ ਕਾਂਗਰਸ ਨਾਲ ਨਾਰਾਜ਼ਗੀ ਪੈਦਾ ਹੋ ਸਕਦੀ ਹੈ ਕਿਉਂਕਿ ਪੰਜਾਬ ਦੀ ਸਿਆਸਤ ਲੰਬੇ ਸਮੇਂ ਤੱਕ ਜੱਟ ਸਿਖ ਆਗੂਆਂ ਦੇ ਨੇੜੇ-ਤੇੜੇ ਕੇਂਦਰਿਤ ਰਹਿਣ ਤੋਂ ਬਾਅਦ ਇੱਥੇ ਪਹਿਲੀ ਵਾਰ ਕਿਸੇ ਅਨੁਸੂਚਿਤ ਜਾਤੀ ਦੇ ਵਿਅਕਤੀ ਨੂੰ ਸੀ. ਐਮ. ਬਣਾਇਆ ਗਿਆ ਹੈ।

ਇਹ ਵੀ ਪੜ੍ਹੋ : ਵਿਧਾਨ ਸਭਾ ਚੋਣਾਂ : ਭਾਜਪਾ ਦੇ ਹੋਰਡਿੰਗ ’ਚ ਪੰਜਾਬ ਦੇ ਇਨ੍ਹਾਂ ਚਿਹਰਿਆਂ ਨੂੰ ਨਹੀਂ ਮਿਲੀ ਜਗ੍ਹਾ

ਇਸ ਤੋਂ ਇਲਾਵਾ ਕੈਪਟਨ ਅਮਰਿੰਦਰ ਸਿੰਘ ਨੂੰ ਹਟਾਉਣ ਤੋਂ ਬਾਅਦ ਸੁਨੀਲ ਜਾਖੜ ਦਾ ਨਾਂ ਆਉਣ 'ਤੇ ਕਾਂਗਰਸ ਨੇਤਾ ਅੰਬਿਕਾ ਸੋਨੀ ਵਲੋਂ ਪਗੜੀਧਾਰੀ ਨੂੰ ਸੀ. ਐਮ. ਬਣਾਉਣ ਸਬੰਧੀ ਦਿੱਤੇ ਬਿਆਨ ਨੂੰ ਲੈ ਕੇ ਹਿੰਦੂਆਂ 'ਚ ਨਾਰਾਜ਼ਗੀ ਦੇਖਣ ਨੂੰ ਮਿਲ ਚੁੱਕੀ ਹੈ। ਇਸ ਦੇ ਮੱਦੇਨਜ਼ਰ ਕਾਂਗਰਸ ਹੁਣ ਜਾਤੀ ਸਮੀਕਰਣ ਦੇ ਮਾਮਲੇ 'ਚ ਕੋਈ ਖ਼ਤਰਾ ਮੁੱਲ ਨਹੀਂ ਲੈਣਾ ਚਾਹੁੰਦੀ ਕਿਉਂਕਿ ਇਹ ਸਾਰੇ ਵਰਗ ਕਾਂਗਰਸ ਦੇ ਰਵਾਇਤੀ ਵੋਟ ਬੈਂਕ 'ਚ ਸ਼ਾਮਲ ਹਨ।

ਇਹ ਵੀ ਪੜ੍ਹੋ : ਮੁੱਖ ਮੰਤਰੀ ਚਿਹਰਾ ਚੁਣਨ ਲਈ 24 ਘੰਟਿਆਂ ’ਚ ਹੀ 8 ਲੱਖ ਤੋਂ ਜ਼ਿਆਦਾ ਲੋਕਾਂ ਨੇ ਦਿੱਤੀ ਪ੍ਰਤੀਕਿਰਿਆ

ਦੂਜੇ ਪਾਸੇ ਖ਼ੁਦ ਨੂੰ ਸੀ. ਐਮ. ਦਾ ਚਿਹਰਾ ਬਣਾਉਣ ਦੀ ਜ਼ਿੱਦ ਕਰ ਰਹੇ ਨਵਜੋਤ ਸਿੱਧੂ ਨੂੰ ਵੀ ਚੰਨੀ ਨੂੰ ਸਾਈਡ ਲਾਈਨ ਕਰਨ 'ਤੇ ਐੱਸ. ਸੀ. ਸਮਾਜ ਦੇ ਨਾਰਾਜ਼ ਹੋਣ ਦਾ ਡਰ ਦਿਖਾ ਕੇ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤਾ ਜਾ ਰਹੀ ਹੈ। ਜਾਖੜ ਨੇ ਵੀ ਚੰਨੀ ਅਤੇ ਸਿੱਧੂ ਦੇ ਨਾਂ ਦਾ ਐਲਾਨ ਨਾ ਹੋਣ ਦੀ ਸ਼ਰਤ 'ਤੇ ਹੀ ਆਪਣੇ ਤਵੇਰ ਠੰਡੇ ਕੀਤੇ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

Babita

This news is Content Editor Babita