ਵੱਡੀ ਖ਼ਬਰ : ਇਸ ਤਾਰੀਖ਼ ਨੂੰ ਹੋਵੇਗਾ ਪੰਜਾਬ ਕਾਂਗਰਸ ਦੇ CM ਚਿਹਰੇ ਦਾ ਐਲਾਨ

Thursday, Feb 03, 2022 - 05:48 PM (IST)

ਵੱਡੀ ਖ਼ਬਰ : ਇਸ ਤਾਰੀਖ਼ ਨੂੰ ਹੋਵੇਗਾ ਪੰਜਾਬ ਕਾਂਗਰਸ ਦੇ CM ਚਿਹਰੇ ਦਾ ਐਲਾਨ

ਲੁਧਿਆਣਾ (ਹਿਤੇਸ਼) : ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਜਿੱਥੇ ਆਮ ਆਦਮੀ ਪਾਰਟੀ ਵੱਲੋਂ ਭਗਵੰਤ ਮਾਨ ਨੂੰ ਸੀ. ਐੱਮ. ਚਿਹਰਾ ਐਲਾਨਿਆ ਗਿਆ ਹੈ, ਉੱਥੇ ਹੀ ਪੰਜਾਬ ਕਾਂਗਰਸ 'ਤੇ ਲਗਾਤਾਰ ਸੀ. ਐੱਮ. ਚਿਹਰਾ ਐਲਾਨਣ ਦਾ ਦਬਾਅ ਵੱਧ ਰਿਹਾ ਹੈ। ਇਸ ਦੇ ਮੱਦੇਨਜ਼ਰ 6 ਫਰਵਰੀ ਨੂੰ ਪੰਜਾਬ ਕਾਂਗਰਸ ਦੇ ਸੀ. ਐੱਮ. ਚਿਹਰਾ ਦਾ ਐਲਾਨ ਕੀਤਾ ਜਾਵੇਗਾ। ਇਸ ਦੇ ਲਈ ਲੁਧਿਆਣਾ 'ਚ ਵਰਚੁਅਲ ਰੈਲੀ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਵੱਡੀ ਵਾਰਦਾਤ : ਜਲੰਧਰ ਦੀ ਕੁੜੀ ਨਾਲ ਚੱਲਦੀ ਕਾਰ 'ਚ 6 ਨੌਜਵਾਨਾਂ ਨੇ ਕੀਤਾ ਸਮੂਹਿਕ ਜਬਰ-ਜ਼ਿਨਾਹ

ਇਹ ਵੀ ਦੱਸਣਯੋਗ ਹੈ ਕਿ ਮੌਜੂਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸੀ. ਐੱਮ. ਚਿਹਰੇ ਦੀ ਦੌੜ 'ਚ ਸਭ ਤੋਂ ਅੱਗੇ ਹਨ। ਉਨ੍ਹਾਂ ਦੇ ਨਾਲ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਵੀ ਸੀ. ਐੱਮ. ਚਿਹਰੇ ਦੇ ਦਾਅਵੇਦਾਰ ਹਨ। ਇਸ ਸਬੰਧੀ ਮੁੱਖ ਮੰਤਰੀ ਚੰਨੀ ਵੀ ਇਹ ਗੱਲ ਕਹਿ ਚੁੱਕੇ ਹਨ ਕਿ ਕਾਂਗਰਸ ਆਗੂ ਰਾਹੁਲ ਗਾਂਧੀ 6 ਫਰਵਰੀ ਨੂੰ ਸੀ. ਐੱਮ. ਚਿਹਰੇ ਦਾ ਐਲਾਨ ਕਰਨਗੇ।

ਇਹ ਵੀ ਪੜ੍ਹੋ : ਪੰਜਾਬੀਆਂ ਦੇ ਸਿਰ ਚੜ੍ਹ ਬੋਲਦੈ 'ਹਥਿਆਰਾਂ' ਦਾ ਸ਼ੌਂਕ, ਪੁਲਸ ਨੂੰ ਵੀ ਛੱਡਿਆ ਪਿੱਛੇ
ਮੁੱਖ ਮੰਤਰੀ ਚੰਨੀ ਦੌੜ 'ਚ ਇਸ ਲਈ ਅੱਗੇ
ਪੰਜਾਬ 'ਚ ਮੁੱਖ ਮੰਤਰੀ ਦੀ ਕੁਰਸੀ ਲਈ ਚਰਨਜੀਤ ਸਿੰਘ ਚੰਨੀ ਅਤੇ ਨਵਜੋਤ ਸਿੱਧੂ ਵਿਚਕਾਰ ਮੁਕਾਬਲਾ ਹੈ। ਤੀਜਾ ਬਦਲ ਬਿਨਾ ਸੀ. ਐੱਮ ਚਿਹਰੇ ਦਾ ਚੋਣਾਂ ਲੜਨ ਦਾ ਹੈ। ਸੂਤਰਾਂ ਮੁਤਾਬਕ ਸਿੱਧੂ ਦੇ ਮੁਕਾਬਲੇ ਚਰਨਜੀਤ ਸਿੰਘ ਚੰਨੀ ਇਸ ਦੌੜ 'ਚ ਕਾਫੀ ਅੱਗੇ ਹਨ।

ਇਹ ਵੀ ਪੜ੍ਹੋ : ਹਰਚਰਨ ਬੈਂਸ ਨੇ ਆਮ ਆਦਮੀ ਪਾਰਟੀ 'ਤੇ ਵਿੰਨ੍ਹਿਆ ਤਿੱਖਾ ਨਿਸ਼ਾਨਾ, ਜਾਣੋ ਕੀ ਕਿਹਾ

ਮੁੱਖ ਮੰਤਰੀ ਚੰਨੀ ਲੰਬੇ ਸਮੇਂ ਤੋਂ ਕਾਂਗਰਸ ਨਾਲ ਜੁੜੇ ਹੋਏ ਹਨ ਅਤੇ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਵੀ ਰਹਿ ਚੁੱਕੇ ਹਨ। ਇਸ ਤੋਂ ਇਲਾਵਾ ਕਈ ਵਿਧਾਇਕ ਵੀ ਇਹ ਗੱਲ ਕਹਿ ਰਹੇ ਹਨ ਕਿ ਚਰਨਜੀਤ ਸਿੰਘ ਚੰਨੀ ਦੇ ਸੀ. ਐੱਮ. ਚਿਹਰਾ ਰਹਿੰਦੇ ਉਨ੍ਹਾਂ ਦੇ ਜਿੱਤ ਦੇ ਵਧੀਆ ਚਾਂਸ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


author

Babita

Content Editor

Related News