ਪੰਜਾਬ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਯੋਗਿੰਦਰ ਢੀਂਗਰਾ ਨੇ ਵੀ ਦਿੱਤਾ ਅਸਤੀਫਾ

09/28/2021 7:56:29 PM

ਚੰਡੀਗੜ੍ਹ-ਪੰਜਾਬ ਕਾਂਗਰਸ 'ਚ ਚੱਲ ਰਿਹਾ ਸੰਕਟ ਹੁਣ ਮਹਾਸੰਕਟ ਦੇ ਰੂਪ 'ਚ ਬਦਲਦਾ ਨਜ਼ਰ ਆ ਰਿਹਾ ਹੈ ਜੋ ਕਿ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਅਸਤੀਫੇ ਤੋਂ ਬਾਅਦ ਹੁਣ ਕਾਂਗਰਸ ਦੇ ਜਨਰਲ ਸਕੱਤਰ ਯੋਗਿੰਦਰ ਢੀਂਗਰਾ ਨੇ ਵੀ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਤੋਂ ਪਹਿਲਾਂ ਰਜ਼ੀਆ ਸੁਲਤਾਨਾ ਨੇ ਵੀ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। 

ਇਹ ਵੀ ਪੜ੍ਹੋ : ਵੱਡੀ ਖ਼ਬਰ : ਰਜ਼ੀਆ ਸੁਲਤਾਨਾ ਨੇ ਕੈਬਨਿਟ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਜ਼ਿਕਰਯੋਗ ਹੈ ਕਿ ਅੱਜ ਨਵਜੋਤ ਸਿੰਘ ਸਿੱਧੂ ਨੇ ਸੋਨੀਆ ਗਾਂਧੀ ਨੂੰ ਟਵੀਟ ਰਾਹੀਂ ਪੰਜਾਬ ਪ੍ਰਦੇਸ਼ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਭੇਜ ਦਿੱਤਾ ਸੀ ਜਿਸ ਤੋਂ ਬਾਅਦ ਪੰਜਾਬ ਕਾਂਗਰਸ 'ਚ ਹਫੜਾ-ਦਫੜਾ ਮਚ ਗਈ ਸੀ। ਨਵਜੋਤ ਸਿੱਧੂ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਲਏ ਗਏ ਕੁਝ ਫੈਸਲਿਆਂ ਕਾਰਨ ਨਾਰਾਜ਼ ਚੱਲ਼ ਰਹੇ ਹਨ, ਜਿਨ੍ਹਾਂ ਨੂੰ ਲੈ ਕੇ ਹੀ ਨਵਜੋਤ ਸਿੱਧੂ ਨੇ ਆਪਣੇ ਅਹੁਦੇ ਤੋਂ ਅਸਤੀਫੇ ਦੇ ਦਿੱਤਾ ਹੈ। ਸਿੱਧੂ ਦੇ ਅਸਤੀਫੇ ਦੇਣ ਦਾ ਸਭ ਤੋਂ ਵੱਡਾ ਕਾਰਨ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਆਪਣੇ ਕੁਝ ਖਾਸ ਲੋਕਾਂ ਨੂੰ ਕੈਬਨਿਟ 'ਚ ਸ਼ਾਮਲ ਕਰਨਾ ਵੀ ਦੱਸਿਆ ਜਾ ਰਿਹਾ ਹੈ ਅਤੇ ਕੁਝ ਅਧਿਕਾਰੀਆਂ ਦੀਆਂ ਨਿਯੁਕਤੀਆਂ ਵੀ ਆਪਣੀ ਇੱਛਾ ਮੁਤਾਬਕ ਕਰਨਾ ਦੱਸਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ : ਬ੍ਰਿਟੇਨ ਦਾ ਵੈਲਿੰਗਟਨ ਕਾਲਜ ਭਾਰਤ 'ਚ ਖੋਲ੍ਹੇਗਾ ਸਕੂਲ

 

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ

Karan Kumar

This news is Content Editor Karan Kumar