ਪੰਜਾਬ ਕਾਂਗਰਸ ਦੀ ਵੱਡੀ ਕਾਰਵਾਈ : 4 ਹੋਰ ਆਗੂਆਂ ਨੂੰ ਦਿਖਾਇਆ ਬਾਹਰ ਦਾ ਰਸਤਾ

Wednesday, Jun 15, 2022 - 11:45 PM (IST)

ਪੰਜਾਬ ਕਾਂਗਰਸ ਦੀ ਵੱਡੀ ਕਾਰਵਾਈ : 4 ਹੋਰ ਆਗੂਆਂ ਨੂੰ ਦਿਖਾਇਆ ਬਾਹਰ ਦਾ ਰਸਤਾ

ਲੁਧਿਆਣਾ (ਅਨਿਲ) : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਿਰੋਧੀ ਕਾਰਵਾਈਆਂ ਦੇ ਚੱਲਦਿਆਂ ਤੁਰੰਤ ਪ੍ਰਭਾਵ ਨਾਲ ਪਾਰਟੀ ਦੇ 4 ਮੈਂਬਰਾਂ ਨੂੰ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ। ਇੰਡੀਅਨ ਨੈਸ਼ਨਲ ਕਾਂਗਰਸ ਦੇ ਇਨ੍ਹਾਂ ਮੈਂਬਰਾਂ ਨੂੰ ਜਲੰਧਰ ਜ਼ਿਲ੍ਹੇ ਦੇ ਫਿਲੌਰ ਹਲਕੇ 'ਚ ਪਾਰਟੀ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਅਤੇ ਪਾਰਟੀ ਅਨੁਸ਼ਾਸਨ ਦੀ ਉਲੰਘਣਾ ਕਰਨ ਦੇ ਦੋਸ਼ ਵਿੱਚ ਪਾਰਟੀ 'ਚੋਂ ਕੱਢਿਆ ਹੈ। ਪਾਰਟੀ 'ਚੋਂ ਕੱਢੇ ਗਏ ਮੈਂਬਰਾਂ ਦੇ ਨਾਂ ਯਸ਼ਪਾਲ ਗਿੰਦਾ, ਰਾਜਵਿੰਦਰ ਕੌਰ, ਪਰਮਜੀਤ ਭਾਰਤੀ ਤੇ ਪਵਨ ਕੁਮਾਰ ਪੁੱਤਰ ਯਸ਼ਪਾਲ ਗਿੰਦਾ ਹਨ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਰਾਜਾ ਵੜਿੰਗ ਵੱਲੋਂ ਸਾਬਕਾ ਵਿਧਾਇਕਾ ਹਰਚੰਦ ਕੌਰ ਘਨੌਰੀ ਤੇ ਅਜੈਬ ਸਿੰਘ ਰਟੌਲਾਂ ਨੂੰ ਵੀ ਪਾਰਟੀ ’ਚੋਂ ਕੱਢ ਦਿੱਤਾ ਗਿਆ ਸੀ।

ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਕਤਲ ਕਾਂਡ: ਪੁਲਸ ਨੇ ਹੁਸ਼ਿਆਰਪੁਰ ਤੋਂ ਦਬੋਚਿਆ ਗੈਂਗਸਟਰ ਗੋਲਡੀ ਬਰਾੜ ਦਾ ਜੀਜਾ

PunjabKesari


author

Mukesh

Content Editor

Related News