ਪੰਜਾਬ ਕਾਂਗਰਸ ''ਚ ਚੱਲ ਰਹੇ ਕਾਟੋ-ਕਲੇਸ਼ ਵਿਚਾਲੇ ਹਾਈਕਮਾਨ ਨੇ ਸੱਦ ਲਈ ਮੀਟਿੰਗ, ਹੋ ਸਕਦਾ ਵੱਡਾ ਐਲਾਨ

Tuesday, Jul 14, 2026 - 09:17 AM (IST)

ਪੰਜਾਬ ਕਾਂਗਰਸ ''ਚ ਚੱਲ ਰਹੇ ਕਾਟੋ-ਕਲੇਸ਼ ਵਿਚਾਲੇ ਹਾਈਕਮਾਨ ਨੇ ਸੱਦ ਲਈ ਮੀਟਿੰਗ, ਹੋ ਸਕਦਾ ਵੱਡਾ ਐਲਾਨ

ਨਵੀਂ ਦਿੱਲੀ/ਚੰਡੀਗੜ੍ਹ (ਅੰਕੁਰ) : ਪੰਜਾਬ ਕਾਂਗਰਸ ਵਿੱਚ ਪਿਛਲੇ ਕਰੀਬ ਦੋ ਹਫ਼ਤਿਆਂ ਤੋਂ ਚੱਲ ਰਹੇ ਅੰਦਰੂਨੀ ਕਲੇਸ਼ ਦੇ ਮੱਦੇਨਜ਼ਰ ਅੱਜ ਕਾਂਗਰਸ ਦੇ ਸੀਨੀਅਰ ਨੇਤ੍ਰਿਤਵ ਦੀ ਬੈਠਕ ਅਹਿਮ ਮੰਨੀ ਜਾ ਰਹੀ ਹੈ। ਸੂਤਰਾਂ ਅਨੁਸਾਰ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਅਤੇ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਵਿਚਾਲੇ ਮੁਲਾਕਾਤ ਹੋ ਸਕਦੀ ਹੈ, ਜਿਸ ਦੌਰਾਨ ਪੰਜਾਬ ਕਾਂਗਰਸ ਦੀ ਮੌਜੂਦਾ ਸਥਿਤੀ 'ਤੇ ਵਿਸਥਾਰ ਨਾਲ ਚਰਚਾ ਕੀਤੇ ਜਾਣ ਦੀ ਸੰਭਾਵਨਾ ਹੈ।

ਪੜ੍ਹੋ ਇਹ ਵੀ - ਅਗਲੇ 4 ਦਿਨ ਖ਼ਤਰਨਾਕ! ਮੌਸਮ ਵਿਭਾਗ ਵਲੋਂ 18 ਸੂਬਿਆਂ 'ਚ ਬਹੁਤ ਭਾਰੀ ਮੀਂਹ ਦਾ ਅਲਰਟ ਜਾਰੀ

ਦੱਸ ਦੇਈਏ ਕਿ ਰਾਹੁਲ ਗਾਂਧੀ ਵਿਦੇਸ਼ ਦੌਰੇ ਤੋਂ ਵਾਪਸ ਪਰਤ ਚੁੱਕੇ ਹਨ। ਉਨ੍ਹਾਂ ਦੀ ਖੜਗੇ ਨਾਲ ਹੋਣ ਵਾਲੀ ਸੰਭਾਵਿਤ ਮੀਟਿੰਗ ਨੂੰ ਪੰਜਾਬ ਦੇ ਸਿਆਸੀ ਹਾਲਾਤਾਂ ਦੇ ਸੰਦਰਭ ਵਿੱਚ ਕਾਫ਼ੀ ਅਹਿਮ ਮੰਨਿਆ ਜਾ ਰਿਹਾ ਹੈ। ਪਾਰਟੀ ਅੰਦਰ ਰਾਜਾ ਵੜਿੰਗ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਈ ਰੱਖਣ ਦੇ ਫੈਸਲੇ ਤੋਂ ਬਾਅਦ ਨਾਰਾਜ਼ਗੀ ਦਾ ਮਾਹੌਲ ਬਣਿਆ ਹੋਇਆ ਹੈ। ਨਵੇਂ ਅਹੁਦੇਦਾਰਾਂ ਦੀ ਸੂਚੀ ਜਾਰੀ ਹੋਣ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖੁੱਲ੍ਹ ਕੇ ਨਾਰਾਜ਼ ਨਜ਼ਰ ਆਏ। ਇਸ ਤੋਂ ਬਾਅਦ ਉਨ੍ਹਾਂ ਨੇ ਆਪਣੇ ਸਮਰਥਕ ਆਗੂਆਂ ਨਾਲ ਲਗਾਤਾਰ ਮੀਟਿੰਗਾਂ ਕਰਕੇ ਆਪਣਾ ਪੱਖ ਹਾਈ ਕਮਾਂਡ ਤੱਕ ਪਹੁੰਚਾਉਣ ਦੀ ਕੋਸ਼ਿਸ਼ ਕੀਤੀ। 

ਪੜ੍ਹੋ ਇਹ ਵੀ - ਸ਼ਰਾਬ ਦੀ ਹਰ ਬੋਤਲ 'ਤੇ ਲੱਗੇਗਾ QR ਕੋਡ, ਕਾਲਾਬਾਜ਼ਾਰੀ ਨੂੰ ਲੈ ਕੇ ਸੈਣੀ ਸਰਕਾਰ ਨੇ ਖਿੱਚੀ ਤਿਆਰੀ

ਇਸ ਦੇ ਨਾਲ ਹੀ ਚੰਨੀ ਧੜੇ ਵੱਲੋਂ ਸੰਗਠਨ ਵਿੱਚ ਸੰਤੁਲਿਤ ਨੁਮਾਇੰਦਗੀ ਦੀ ਮੰਗ ਵੀ ਉਠਾਈ ਗਈ ਹੈ। ਇਸ ਦੌਰਾਨ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਨੇ ਵੀ ਚੰਡੀਗੜ੍ਹ ਪਹੁੰਚ ਕੇ ਪਾਰਟੀ ਦੇ ਵੱਖ-ਵੱਖ ਆਗੂਆਂ ਨਾਲ ਲਗਾਤਾਰ ਬੈਠਕਾਂ ਕੀਤੀਆਂ। ਉਨ੍ਹਾਂ ਨੇ ਦੋਵੇਂ ਧੜਿਆਂ ਦੀ ਰਾਏ ਸੁਣੀ ਅਤੇ ਅੰਦਰੂਨੀ ਮਤਭੇਦਾਂ ਨੂੰ ਦੂਰ ਕਰਨ ਦੀ ਕੋਸ਼ਿਸ਼ ਕੀਤੀ। ਹਾਲਾਂਕਿ ਇਨ੍ਹਾਂ ਬੈਠਕਾਂ ਦੇ ਬਾਵਜੂਦ ਅਜੇ ਤੱਕ ਕਲੇਸ਼ ਪੂਰੀ ਤਰ੍ਹਾਂ ਖ਼ਤਮ ਹੁੰਦਾ ਨਜ਼ਰ ਨਹੀਂ ਆ ਰਿਹਾ। ਹੁਣ ਸਭ ਦੀਆਂ ਨਜ਼ਰਾਂ ਦਿੱਲੀ 'ਤੇ ਟਿਕੀਆਂ ਹੋਈਆਂ ਹਨ। ਜੇਕਰ ਰਾਹੁਲ ਗਾਂਧੀ ਅਤੇ ਮੱਲਿਕਾਰਜੁਨ ਖੜਗੇ ਵਿਚਾਲੇ ਅੱਜ ਮੁਲਾਕਾਤ ਹੁੰਦੀ ਹੈ ਤਾਂ ਪੰਜਾਬ ਕਾਂਗਰਸ ਦੀ ਮੌਜੂਦਾ ਸਥਿਤੀ, ਧੜੇਬੰਦੀ ਅਤੇ ਅੱਗੇ ਦੀ ਰਣਨੀਤੀ 'ਤੇ ਵਿਸਥਾਰ ਨਾਲ ਵਿਚਾਰ ਹੋ ਸਕਦਾ ਹੈ। 

ਪੜ੍ਹੋ ਇਹ ਵੀ - ਕੀ ਭਾਰਤ 'ਚ ਵੀ ਬੱਚਿਆਂ ਲਈ ਬੈਨ ਹੋਵੇਗਾ ਸੋਸ਼ਲ ਮੀਡੀਆ! ਆਸਟ੍ਰੇਲੀਆ 'ਚ PM ਮੋਦੀ ਨੇ ਦਿੱਤੇ ਸੰਕੇਤ

ਇਸ ਦੌਰਾਨ ਇਹ ਵੀ ਦੇਖਣਾ ਅਹਿਮ ਹੋਵੇਗਾ ਕਿ ਹਾਈ ਕਮਾਂਡ ਸੰਗਠਨ ਵਿੱਚ ਏਕਤਾ ਕਾਇਮ ਕਰਨ ਲਈ ਕੋਈ ਨਵਾਂ ਫੈਸਲਾ ਜਾਂ ਸਿਆਸੀ ਸੰਦੇਸ਼ ਦਿੰਦੀ ਹੈ ਜਾਂ ਨਹੀਂ। ਫਿਲਹਾਲ ਕਾਂਗਰਸ ਹਾਈ ਕਮਾਂਡ ਵੱਲੋਂ ਇਸ ਸੰਭਾਵਿਤ ਮੀਟਿੰਗ ਜਾਂ ਪੰਜਾਬ ਨਾਲ ਜੁੜੇ ਕਿਸੇ ਫੈਸਲੇ ਬਾਰੇ ਅਧਿਕਾਰਕ ਤੌਰ 'ਤੇ ਕੋਈ ਜਾਣਕਾਰੀ ਜਾਰੀ ਨਹੀਂ ਕੀਤੀ ਗਈ। ਪਰ ਪਾਰਟੀ ਦੇ ਅੰਦਰੂਨੀ ਹਾਲਾਤਾਂ ਨੂੰ ਦੇਖਦਿਆਂ ਅੱਜ ਦੀ ਸੰਭਾਵਿਤ ਮੁਲਾਕਾਤ 'ਤੇ ਪੰਜਾਬ ਕਾਂਗਰਸ ਦੇ ਆਗੂਆਂ ਅਤੇ ਵਰਕਰਾਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ।

ਪੜ੍ਹੋ ਇਹ ਵੀ - 'ਹੱਥ ਲਾਇਆ ਤਾਂ...', ਵਿਆਹ ਦੀ ਪਹਿਲੀ ਰਾਤ ਲਾੜੀ ਨੇ ਦਿਖਾ 'ਤਾ 'ਅਨੋਖਾ ਰੂਪ', ਕੰਬਦਾ ਰਹਿ ਗਿਆ ਲਾੜਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News