ਲੋਕ ਸਭਾ ਚੋਣਾਂ 2024: ਦੇਵੇਂਦਰ ਯਾਦਵ ਨੇ ਸੱਦੀ ਪੰਜਾਬ ਕਾਂਗਰਸ ਦੀ ਅਹਿਮ ਮੀਟਿੰਗ

04/09/2024 10:37:23 AM

ਚੰਡੀਗੜ੍ਹ: ਪੂਰੇ ਦੇਸ਼ ’ਚ ਲੋਕ ਸਭਾ ਦੀਆਂ ਚੋਣਾਂ ਦਾ ਦੌਰ ਚੱਲ ਰਿਹਾ ਹੈ। ਪੰਜਾਬ ’ਚ ਲੋਕ ਸਭਾ ਦੀਆਂ ਚੋਣਾਂ ਕਿਉਂਕਿ ਆਖਰੀ ਪੜਾਅ ਦੌਰਾਨ 1 ਜੂਨ ਨੂੰ ਹੋਣਗੀਆਂ, ਇਸ ਲਈ ਪਿਛਲੇ ਦਿਨਾਂ ਵਿਚ ਇੱਥੇ ਕੋਈ ਬਹੁਤੀ ਗਹਿਮਾ-ਗਹਿਮੀ ਨਹੀਂ ਰਹੀ। ਪਰ ਜਿਵੇਂ-ਜਿਵੇਂ ਚੋਣਾਂ ਨੂੰ ਦਿਨ ਘੱਟ ਰਹੇ ਹਨ, ਪੰਜਾਬ ਵਿਚ ਵੀ ਚੋਣ ਸਰਗਰਮੀਆਂ ਤੇਜ਼ ਹੋਣ ਲੱਗ ਪਈਆਂ ਹਨ। ਇਸੇ ਲੜੀ ਤਹਿਤ ਅੱਜ ਪੰਜਾਬ ਕਾਂਗਰਸ ਦੀ ਅਹਿਮ ਮੀਟਿੰਗ ਸੱਦੀ ਗਈ ਹੈ। ਇਹ ਮੀਟਿੰਗ ਕੁਝ ਹੀ ਦੇਰ ਤਕ ਸ਼ੁਰੂ ਹੋਣ ਜਾ ਰਹੀ ਹੈ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ ’ਚ ‘ਆਪ’ ਦੀ ਬਜਾਏ ਇਸ ਪਾਰਟੀ ਨਾਲ ਗਠਜੋੜ ਕਰੇਗੀ ਕਾਂਗਰਸ! ਜਲੰਧਰ ਸਮੇਤ 4 ਸੀਟਾਂ ’ਤੇ ਫਸੀ ਘੁੰਢੀ

ਜਾਣਕਾਰੀ ਅਨੁਸਾਰ ਪੰਜਾਬ ਕਾਂਗਰਸ ਦੇ ਇੰਚਾਰਜ ਦੇਵੇਂਦਰ ਯਾਦਵ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅਹਿਮ ਮੀਟਿੰਗ ਸੱਦੀ ਹੈ। ਇਹ ਮੀਟਿੰਗ ਹੁਣ ਤੋਂ ਕੁਝ ਹੀ ਦੇਰ ਵਿਚ 11 ਵਜੇ ਚੰਡੀਗੜ੍ਹ ਵਿਖੇ ਹੋਵੇਗੀ। ਇਸ ਮੀਟਿੰਗ ਵਿਚ ਲੋਕਾ ਸਭਾ ਚੋਣਾਂ ਨੂੰ ਲੈ ਕੇ ਮੰਥਨ ਕੀਤਾ ਜਾਵੇਗਾ। ਇਸ ਦੇ ਨਾਲ ਹੀ ਵੱਖ-ਵੱਖ ਸੀਟਾਂ 'ਤੇ ਉਮੀਦਵਾਰਾਂ ਨੂੰ ਲੈ ਕੇ ਵੀ ਡੂੰਘੀ ਵਿਚਾਰ ਚਰਚਾ ਕੀਤੀ ਜਾਵੇਗੀ। 

ਇਹ ਖ਼ਬਰ ਵੀ ਪੜ੍ਹੋ - ਲੋਕ ਸਭਾ ਚੋਣਾਂ: ਬੈਂਸ ਦੀ ਕਾਂਗਰਸ ’ਚ ਐਂਟਰੀ ’ਤੇ ਲੱਗੀ ਬ੍ਰੇਕ! ਇਹ ਕਾਰਨ ਬਣ ਰਹੇ ਅੜਿੱਕਾ

ਇੱਥੇ ਦੱਸ ਦਈਏ ਕਿ ਪੰਜਾਬ ਵਿਚ ਕਾਂਗਰਸ ਦੀ ਚੋਣ ਮੁਹਿੰਮ ਕਾਫ਼ੀ ਪਿੱਛੇ ਚੱਲ ਰਹੀ ਹੈ। ਜਿੱਥੇ ਆਮ ਆਦਮੀ ਪਾਰਟੀ ਨੇ 9 ਅਤੇ ਭਾਜਪਾ ਨੇ 6 ਉਮੀਦਵਾਰ ਐਲਾਨ ਦਿੱਤੇ ਹਨ, ਉੱਥੇ ਕਾਂਗਰਸ ਪਾਰਟੀ ਵੱਲੋਂ ਅਜੇ ਤਕ ਇਕ ਵੀ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਗਿਆ। ਕਾਂਗਰਸ ਦੇ ਮੌਜੂਦਾ ਸੰਸਦ ਮੈਂਬਰ ਪਰਨੀਤ ਕੌਰ ਅਤੇ ਰਵਨੀਤ ਬਿੱਟੂ ਪਾਰਟੀ ਛੱਡ ਕੇ ਭਾਜਪਾ ਵਿਚ ਜਾ ਚੁੱਕੇ ਹਨ। ਅਜਿਹੇ ਵਿਚ ਇਹ ਮੀਟਿੰਗ ਕਾਫ਼ੀ ਅਹਿਮ ਮੰਨੀ ਜਾ ਰਹੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News