ਹੜ੍ਹ ਪ੍ਰਭਾਵਤ ਇਲਾਕਿਆਂ ਦੇ ਦੋ ਦਿਨ ਦੌਰੇ ‘ਤੇ ਭੁਪੇਸ਼ ਬਘੇਲ ਸਮੇਤ ਪੰਜਾਬ ਦੀ ਕਾਂਗਰਸ, ਰਾਹਤ ਕਾਰਜ ਜਾਰੀ
Saturday, Sep 06, 2025 - 05:06 PM (IST)

ਗੋਇੰਦਵਾਲ ਸਾਹਿਬ– ਪੰਜਾਬ ਲਗਾਤਾਰ ਹੜ੍ਹਾਂ ਦੀ ਮਾਰ ਹੇਠ ਹੈ, ਜਿਸ ਕਾਰਨ ਲੋਕਾਂ ਦੇ ਘਰ ਢਹਿ ਰਹੇ ਹਨ ਅਤੇ ਕਿਸਾਨਾਂ ਦੀਆਂ ਫਸਲਾਂ ਤਬਾਹ ਹੋ ਚੁੱਕੀਆਂ ਹਨ। ਇਸ ਘੜੀ ਵਿੱਚ ਕਈ ਸਿਆਸੀ ਆਗੂ, ਫ਼ਿਲਮੀ ਸਿਤਾਰੇ ਅਤੇ ਗਾਇਕ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਰਾਹਤਕਾਜ ਵਿੱਚ ਸ਼ਾਮਲ ਹੋ ਰਹੇ ਹਨ।
ਇਹ ਵੀ ਪੜ੍ਹੋ-ਰੇਵਲੇ ਵਿਭਾਗ ਦਾ ਵੱਡਾ ਐਲਾਨ, ਤਿਉਹਾਰਾਂ ਦੇ ਮੱਦੇਨਜ਼ਰ ਯਾਤਰੀਆਂ ਲਈ ਚਲਾਈਆਂ ਵਿਸ਼ੇਸ਼ ਟਰੇਨਾਂ
ਇਸੇ ਘੜੀ 'ਚ ਕਾਂਗਰਸ ਦੇ ਸੀਨੀਅਰ ਲੀਡਰ ਭੁਪੇਸ਼ ਬਘੇਲ ਵੀ ਦੋ ਦਿਨਾਂ ਦੇ ਪੰਜਾਬ ਦੌਰੇ ‘ਤੇ ਹਨ। ਉਨ੍ਹਾਂ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ। ਭੁਪੇਸ਼ ਬਘੇਲ ਪਿੰਡ ਧੂੰਦਾ 'ਚ ਪਹੁੰਚੇ, ਜਿਥੇ ਉਨ੍ਹਾਂ ਨਾਲ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਵੀ ਮੌਜੂਦ ਰਹੇ। ਕਾਂਗਰਸ ਦੀ ਲੀਡਰਸ਼ਿਪ ਵੱਲੋਂ ਲੋਕਾਂ ਲਈ ਰਾਹਤਕਾਜ ਕੀਤੇ ਜਾ ਰਹੇ ਹਨ ਅਤੇ ਪੀੜਤਾਂ ਨੂੰ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ ਤਾਂ ਜੋ ਜਲਦੀ ਤੋਂ ਜਲਦੀ ਪਿੰਡਾਂ ਦੇ ਹਾਲਾਤ ਠੀਕ ਹੋ ਸਕਣ। ਦੱਸ ਦੇਈਏ ਕਿ ਇਸ ਸਮੇਂ ਪੰਜਾਬ ਦੀ ਸਥਿਤੀ ਕਾਫ਼ੀ ਨਾਜ਼ੁਕ ਬਣੀ ਹੋਈ ਹੈ। ਭੁਪੇਸ਼ ਬਘੇਲ ਆਪਣੇ ਦੋ ਦਿਨਾਂ ਦੇ ਦੌਰੇ ਦੌਰਾਨ ਵੱਖ-ਵੱਖ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਨਗੇ।
ਇਹ ਵੀ ਪੜ੍ਹੋ-ਪੰਜਾਬ 'ਚ ਮੌਸਮ ਨੂੰ ਲੈ ਕੇ ਨਵੀਂ ਅਪਡੇਟ, ਪੜ੍ਹੋ ਮੌਸਮ ਵਿਭਾਗ ਦੀ ਭਵਿੱਖਬਾਣੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8