ਜ਼ੀਰਕਪੁਰ : ਲਖੀਮਪੁਰ ਮਾਰਚ ਕਾਰਨ ਟ੍ਰੈਫਿਕ ਪੁਲਸ ਨੇ ਬਦਲੇ ਰੂਟ, ਵਾਹਨਾਂ ਦੀਆਂ ਲੱਗੀਆਂ ਲੰਬੀਆਂ ਲਾਈਨਾਂ (ਤਸਵੀਰਾਂ)

Thursday, Oct 07, 2021 - 12:13 PM (IST)

ਜ਼ੀਰਕਪੁਰ : ਲਖੀਮਪੁਰ ਮਾਰਚ ਕਾਰਨ ਟ੍ਰੈਫਿਕ ਪੁਲਸ ਨੇ ਬਦਲੇ ਰੂਟ, ਵਾਹਨਾਂ ਦੀਆਂ ਲੱਗੀਆਂ ਲੰਬੀਆਂ ਲਾਈਨਾਂ (ਤਸਵੀਰਾਂ)

ਮੋਹਾਲੀ/ਜ਼ੀਰਕਪੁਰ (ਨਿਆਮੀਆਂ) : ਪੰਜਾਬ ਕਾਂਗਰਸ ਵੱਲੋਂ ਅੱਜ ਕੱਢੇ ਜਾਣ ਵਾਲੇ ਲਖੀਮਪੁਰ ਮਾਰਚ ਦੇ ਮੱਦੇਨਜ਼ਰ ਟ੍ਰੈਫਿਕ ਪੁਲਸ ਵੱਲੋਂ ਜ਼ੀਰਕਪੁਰ ਨੂੰ ਜਾਂਦੇ ਰਾਹ ਨੂੰ ਬੰਦ ਕਰ ਦਿੱਤਾ ਗਿਆ ਹੈ। ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਟ੍ਰੈਫਿਕ ਪੁਲਸ ਨੂੰ ਇਹ ਰੂਟ ਡਾਇਵਰਟ ਕਰਨੇ ਪਏ। ਇਸ ਸਬੰਧ ਵਿਚ ਅੱਜ ਪੰਜਾਬ ਭਰ ਤੋਂ ਵੱਡੀ ਗਿਣਤੀ ਵਿਚ ਲੋਕ ਜ਼ੀਰਕਪੁਰ-ਬਨੂੜ ਸੜਕ 'ਤੇ ਏਅਰਪੋਰਟ ਚੌਂਕ ਦੇ ਕੋਲ ਪਹੁੰਚਣੇ ਸ਼ੁਰੂ ਹੋ ਗਏ।

ਇਹ ਵੀ ਪੜ੍ਹੋ : ਲੁਧਿਆਣਾ 'ਚ 'ਡੇਂਗੂ' ਦੇ 94 ਨਵੇਂ ਮਾਮਲੇ ਆਏ ਸਾਹਮਣੇ, 31 ਮਰੀਜ਼ਾਂ ਦੀ ਪੁਸ਼ਟੀ

PunjabKesari

ਇਸ ਕਾਰਨ ਕਈ ਕਿਲੋਮੀਟਰ ਦੂਰ ਤੱਕ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਲੱਗ ਗਈਆਂ ਹਨ। ਇਸ ਰੋਸ ਮਾਰਚ ਦਾ ਹਿੱਸਾ ਬਣਨ ਲਈ ਪਹੁੰਚੇ ਚੌਧਰੀ ਸੰਤੋਖ ਸਿੰਘ ਨੇ ਇਸ ਮੌਕੇ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਇਕ ਗ੍ਰਹਿ ਰਾਜ ਮੰਤਰੀ ਦੇ ਪੁੱਤਰ ਵੱਲੋਂ ਇਸ ਕਤਲੇਆਮ ਨੂੰ ਅੰਜਾਮ ਦਿੱਤਾ ਗਿਆ ਹੈ ਪਰ ਉਹ ਆਜ਼ਾਦ ਘੁੰਮ ਰਹੇ ਹਨ।

ਇਹ ਵੀ ਪੜ੍ਹੋ : ਕੈਪਟਨ ਅਮਰਿੰਦਰ ਸਿੰਘ ਮੁੜ ਪੁੱਜੇ ਦਿੱਲੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰ ਸਕਦੇ ਨੇ ਮੁਲਾਕਾਤ

PunjabKesari

ਉਨ੍ਹਾਂ ਕਿਹਾ ਕਿ ਜਦੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਪ੍ਰਿਅੰਕਾ ਗਾਂਧੀ ਅਤੇ ਰਾਹੁਲ ਗਾਂਧੀ ਪੀੜਤ ਪਰਿਵਾਰਾਂ ਨੂੰ ਮਿਲਣ ਦੇ ਲਈ ਜਾ ਰਹੇ ਸਨ ਤਾਂ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ। ਚੌਧਰੀ ਸੰਤੋਖ ਸਿੰਘ ਨੇ ਕਿਹਾ ਕਿ ਇਹ ਬਹੁਤ ਹੀ ਘਿਨਾਉਣੀ ਘਟਨਾ ਹੈ।

ਇਹ ਵੀ ਪੜ੍ਹੋ : ਪੰਜਾਬ ਕਾਂਗਰਸ ਦਾ ਲਖੀਮਪੁਰ ਮਾਰਚ ਅੱਜ, ਥੋੜ੍ਹੀ ਦੇਰ 'ਚ ਮੋਹਾਲੀ ਪੁੱਜਣਗੇ ਨਵਜੋਤ ਸਿੱਧੂ

PunjabKesari

ਇਸ ਲਈ ਉਨ੍ਹਾਂ ਮੰਗ ਕੀਤੀ ਕਿ ਕੇਂਦਰੀ ਗ੍ਰਹਿ ਰਾਜ ਮੰਤਰੀ ਨੂੰ ਤੁਰੰਤ ਅਹੁਦੇ ਤੋਂ ਬਰਖ਼ਾਸਤ ਕਰਕੇ ਉਸ ਦੇ ਪੁੱਤਰ, ਨੂੰਹ ਅਤੇ ਉਸ ਦੇ ਸਾਥੀਆਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ ਕਾਂਗਰਸ ਪਾਰਟੀ ਵੱਲੋਂ ਇਹ ਦਾਅਵਾ ਕੀਤਾ ਗਿਆ ਹੈ ਕਿ ਇਸ ਰੋਸ ਮਾਰਚ ਵਿੱਚ ਘੱਟੋ-ਘੱਟ 10 ਹਜ਼ਾਰ ਵਾਹਨ ਸ਼ਾਮਲ ਹੋਣਗੇ ਕਿਉਂਕਿ ਹਰ ਇੱਕ ਹਲਕੇ ਤੋਂ ਘੱਟੋ-ਘੱਟ 100 ਵਾਹਨ ਸ਼ਾਮਲ ਕਰਨ ਲਈ ਕਿਹਾ ਗਿਆ ਸੀ। ਮੋਹਾਲੀ ਤੋਂ ਲੈ ਕੇ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਤੱਕ ਇਹ ਫ਼ਾਸਲਾ 650 ਕਿਲੋਮੀਟਰ ਦਾ ਬਣਦਾ ਹੈ, ਜੋ ਕਿ ਇਹ ਰੋਸ ਮਾਰਚ ਤੈਅ ਕਰੇਗਾ।

PunjabKesari
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


author

Babita

Content Editor

Related News