ਪੰਜਾਬ ਕਾਂਗਰਸ ਦੇ ਆਗੂ ਦੇ ਕਤਲ ਤੋਂ ਪਹਿਲਾਂ ਦੀ ਵੀਡੀਓ ਆਈ ਸਾਹਮਣੇ, ਮੋਢੇ 'ਤੇ ਕੁਹਾੜੀ ਰੱਖ...

Friday, Apr 03, 2026 - 12:07 PM (IST)

ਪੰਜਾਬ ਕਾਂਗਰਸ ਦੇ ਆਗੂ ਦੇ ਕਤਲ ਤੋਂ ਪਹਿਲਾਂ ਦੀ ਵੀਡੀਓ ਆਈ ਸਾਹਮਣੇ, ਮੋਢੇ 'ਤੇ ਕੁਹਾੜੀ ਰੱਖ...

ਮਾਛੀਵਾੜਾ ਸਾਹਿਬ (ਟੱਕਰ): ਕਾਂਗਰਸੀ ਆਗੂ ਪਰਮਿੰਦਰ ਤਿਵਾੜੀ ਦੇ ਕਤਲ ਮਾਮਲੇ ਨਾਲ ਜੁੜੀ ਇਕ ਵੀਡੀਓ ਸਾਹਮਣੇ ਆਈ ਹੈ। ਇਸ ਸੀ. ਸੀ. ਟੀ. ਵੀ. ਫੁਟੇਜ ਵਿਚ, ਮੁੱਖ ਮੁਲਜ਼ਮ ਕਤਲ ਤੋਂ ਤਕਰੀਬਨ ਇਕ ਘੰਟਾ ਪਹਿਲਾਂ ਮੋਢੇ 'ਤੇ ਕੁਹਾੜੀ ਰੱਖ ਕੇ ਘੁੰਮਦਾ ਨਜ਼ਰ ਆ ਰਿਹਾ ਹੈ। ਇਹ ਵੀਡੀਓ ਮੁੱਖ ਮੁਲਜ਼ਮ ਵਿਜੇ ਕੁਮਾਰ ਦੀ ਦੱਸੀ ਜਾ ਰਹੀ ਹੈ। ਪੁਲਸ ਵੱਲੋਂ ਪਹਿਲਾਂ ਹੀ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। 

ਦੱਸ ਦਈਏ ਕਿ 29 ਮਾਰਚ ਦੀ ਸ਼ਾਮ ਨੂੰ ਪਰਮਿੰਦਰ ਤਿਵਾੜੀ ਜਦੋਂ ਆਪਣੇ ਘਰ ਦੇ ਬਾਹਰ ਕੁਰਸੀ 'ਤੇ ਬੈਠ ਕੇ ਫ਼ੋਨ 'ਤੇ ਗੱਲ ਕਰ ਰਹੇ ਸਨ, ਤਾਂ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਉਨ੍ਹਾਂ ਦੇ ਸਿਰ 'ਤੇ ਕੁਹਾੜੀ ਨਾਲ ਲਗਾਤਾਰ 6 ਵਾਰ ਕੀਤੇ। ਹਮਲਾ ਇੰਨਾ ਜ਼ੋਰਦਾਰ ਸੀ ਕਿ ਉਨ੍ਹਾਂ ਦੀ ਖੋਪੜੀ ਪੂਰੀ ਤਰ੍ਹਾਂ ਨੁਕਸਾਨੀ ਗਈ ਅਤੇ ਮੌਕੇ 'ਤੇ ਹੀ ਮੌਤ ਹੋ ਗਈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁੱਖ ਮੁਲਜ਼ਮ ਅਜੇ ਅਤੇ ਉਸ ਦਾ ਸਾਥੀ ਲੱਕੀ ਫ਼ਰਾਰ ਹੋ ਕੇ ਪਟਨਾ ਚਲੇ ਗਏ ਸਨ। ਥਾਣਾ ਕੂਮਕਲਾਂ ਦੀ ਪੁਲਿਸ ਨੇ ਦੋਵਾਂ ਨੂੰ ਪਟਨਾ ਤੋਂ ਕਾਬੂ ਕਰ ਲਿਆ ਹੈ। ਮੁਲਜ਼ਮਾਂ ਦੀ ਗ੍ਰਿਫ਼ਤਾਰੀ ਦੀ ਸੂਚਨਾ ਮਿਲਣ ਤੋਂ ਬਾਅਦ ਹੀ ਪਰਿਵਾਰ ਨੇ 2 ਅਪ੍ਰੈਲ ਨੂੰ ਮ੍ਰਿਤਕ ਦਾ ਅੰਤਿਮ ਸਸਕਾਰ ਕੀਤਾ ਗਿਆ ਸੀ।


author

Anmol Tagra

Content Editor

Related News