ਪੰਜਾਬ ਕਾਂਗਰਸ ’ਚ ਸਾਬਕਾ ਮੰਤਰੀ ਆਸ਼ੂ ਦੇ ਮੁੱਦੇ ’ਤੇ ਕਲੇਸ਼, ਸੁਖਪਾਲ ਖਹਿਰਾ ਨੇ ਰਾਜਾ ਵੜਿੰਗ ਨੂੰ ਦਿੱਤੀ ਨਸੀਹਤ

08/27/2022 4:42:12 PM

ਜਲੰਧਰ— ਪੰਜਾਬ ਦੀ ਕਾਂਗਰਸ ਪਾਰਟੀ ’ਚ ਇਕ ਵਾਰ ਫਿਰ ਤੋਂ ਕਲੇਸ਼ ਉਬਰਣ ਲੱਗਾ ਹੈ। ਹੁਣ ਹਲਕਾ ਭੁਲੱਥ ਤੋਂ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਰਵੱਈਏ ਨੂੰ ਲੈ ਕੇ ਸਵਾਲ ਚੁੱਕੇ ਹਨ। ਉਨ੍ਹਾਂ ਨੇ ਰਾਜਾ ਵੜਿੰਗ ਨੂੰ ਨਸੀਹਤ ਦਿੱਤੀ ਕਿ ਕਿਸੇ ਇਕ ਵਿਅਕਤੀ ਲਈ ਕੈਡਰ ਦੀ ਐਨਰਜੀ ਬਰਬਾਦ ਨਾ ਕਰੋ। ਉਨ੍ਹਾਂ ਦਾ ਇਸ਼ਾਰਾ ਲੁਧਿਆਣਾ ’ਚ ਫੜੇ ਗਏ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਵੱਲ ਸੀ। ਇਥੇ ਦੱਸ ਦਈਏ ਕਿ ਆਸ਼ੂ ਦੀ ਗਿ੍ਰਫ਼ਤਾਰੀ ਹੋਣ ਮਗਰੋਂ ਕਾਂਗਰਸ ਨੇ ਲੁਧਿਆਣਾ ’ਚ ਧਰਨਾ ਲਗਾਇਆ ਹੈ। 

ਇਹ ਵੀ ਪੜ੍ਹੋ:ਸਿੰਗਾਪੁਰ ਭੇਜਣ ਦਾ ਕਹਿ ਮਸਕਟ ’ਚ ਵੇਚ ਦਿੱਤੀ ਪੰਜਾਬਣ ਕੁੜੀ, ਵੀਡੀਓ ਜ਼ਰੀਏ ਦੱਸੀ ਦੁੱਖ਼ ਭਰੀ ਕਹਾਣੀ

PunjabKesari

ਸੁਖਪਾਲ ਸਿੰਘ ਖਹਿਰਾ ਨੇ ਟਵਿੱਟਰ ਜ਼ਰੀਏ ਕਿਹਾ ਕਿ ਸਾਡੇ ਅੱਗੇ ਪੰਜਾਬ ’ਚ ਬੇਅਦਬੀ, ਕਿਸਾਨਾਂ ਦੀਆਂ ਖ਼ੁਦਕੁਸ਼ੀਆਂ, ਲੰਪੀ ਸਕਿਨ ਵਰਗੇ ਕਈ ਵੱਡੇ ਮੁੱਦੇ ਹਨ। ਕਿਸੇ ਇਕ ਵਿਅਕਤੀ ਨੂੰ ਡਿਫੈਂਡ ਕਰਨ ਲਈ ਸਾਨੂੰ ਪਾਰਟੀ ਕੈਡਰ ਦੀ ਐਨਰਜੀ ਨਹੀਂ ਲਗਾਉਣੀ ਚਾਹੀਦੀ। ਅੱਗੇ ਬੋਲਦੇ ਹੋਏ ਸੁਖਪਾਲ ਖਹਿਰਾ ਨੇ ਕਿਹਾ ਕਿ ਮੈਂ ਇਨਫੋਰਮੈਂਟ ਡਾਇਰੈਕਟੋਰੇਟ ਦਾ ਸਾਹਮਣਾ ਕੀਤਾ ਕਿਉਂਕਿ ਮੈਂ ਸੱਚਾ ਸੀ। ਇਸ ਦੇ ਬਾਅਦ ਮੈਨੂੰ ਭੁਲੱਥ ਨੇ ਵੋਟਾਂ ਦੇ ਕੇ ਵਿਧਾਨ ਸਭਾ ਭੇਜਿਆ। ਜੇਕਰ ਸਾਡੇ ਈਮਾਨਦਾਰ ਹਨ ਤਾਂ ਫਿਰ ਚਿੰਤਾ ਕਿਉਂ? 

ਇਹ ਵੀ ਪੜ੍ਹੋ: ਭੋਗਪੁਰ 'ਚ ਵੱਡੀ ਵਾਰਦਾਤ, ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ 

ਆਸ਼ੂ ਦੇ ਲਈ ਵੜਿੰਗ ਨੇ ਖੋਲ੍ਹਿਆ ਹੋਇਆ ਹੈ ਮੋਰਚਾ 
ਰਾਜਾ ਵੜਿੰਗ ਨੇ ਭਾਰਤ ਭੂਸ਼ਣ ਆਸ਼ੂ ਨੂੰ ਬਚਾਉਣ ਲਈ ਮੋਰਚਾ ਖੋਲ੍ਹ ਰੱਖਿਆ ਹੈ। ਆਸ਼ੂ ਪਾਰਟੀ ਦੇ ਵਰਕਿੰਗ ਪ੍ਰਧਾਨ ਵੀ ਹਨ। ਆਸ਼ੂ ਨੂੰ ਬਚਾਉਣ ਲਈ ਪਹਿਲਾਂ ਚੰਡੀਗੜ੍ਹ ’ਚ ਵਿਜੀਲੈਂਸ ਦਫ਼ਤਰ ਦਾ ਘਿਰਾਓ ਕੀਤਾ ਗਿਆ। ਇਸ ਦੇ ਬਾਅਦ ਜਦੋਂ ਆਸ਼ੂ ਨੂੰ ਵਿਜੀਲੈਂਸ ਨੇ ਲੁਧਿਆਣਾ ਤੋਂ ਫੜ ਲਿਆ ਤਾਂ ਵੜਿੰਗ ਅੱਧੀ ਰਾਤ ਨੂੰ ਹੀ ਲੁਧਿਆਣਾ ਪਹੁੰਚ ਗਏ। ਉਦੋਂ ਤੋਂ ਲੈ ਕੇ ਪੰਜਾਬ ਕਾਂਗਰਸ ਨੇ ਲੁਧਿਆਣਾ ’ਚ ਧਰਨਾ ਲਗਾਇਆ ਹੋਇਆ ਹੈ। 

ਇਹ ਵੀ ਪੜ੍ਹੋ: 'ਚਿੱਟੇ' ਨੇ ਖੋਹੇ ਮਾਪਿਆਂ ਦੇ 'ਹੀਰੇ ਪੁੱਤ', ਹੁਣ ਪੰਜਾਬ ਦੀਆਂ ਕੁੜੀਆਂ ਵੀ ਨਸ਼ੇ ਦੀ ਦਲਦਲ 'ਚ ਫਸੀਆਂ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News