ਪੰਜਾਬ ਕਾਂਗਰਸ ’ਤੇ ਦਿੱਲੀ ’ਚ ਮੰਥਨ ਜਾਰੀ, ਵੱਖ-ਵੱਖ ਆਗੂਆਂ ਤੋਂ ਫੀਡਬੈਕ ਲੈ ਰਹੀ ਹਾਈਕਮਾਂਡ

Wednesday, Jun 17, 2026 - 08:06 AM (IST)

ਪੰਜਾਬ ਕਾਂਗਰਸ ’ਤੇ ਦਿੱਲੀ ’ਚ ਮੰਥਨ ਜਾਰੀ, ਵੱਖ-ਵੱਖ ਆਗੂਆਂ ਤੋਂ ਫੀਡਬੈਕ ਲੈ ਰਹੀ ਹਾਈਕਮਾਂਡ

ਚੰਡੀਗੜ੍ਹ (ਅੰਕੁਰ) - ਸਾਲ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਭਾਵੇਂ ਹਾਲੇ ਦੂਰ ਹਨ ਪਰ ਕਾਂਗਰਸ ਨੇ ਆਪਣੀ ਚੋਣ ਤਿਆਰੀ ਨੂੰ ਲੈ ਕੇ ਹੁਣ ਤੋਂ ਹੀ ਕਮਰ ਕੱਸ ਲਈ ਹੈ। ਇਸੇ ਮਕਸਦ ਨਾਲ ਦਿੱਲੀ ’ਚ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਨਾਲ ਹਾਈਕਮਾਂਡ ਵੱਲੋਂ ਨਿਯੁਕਤ 3 ਨਿਗਰਾਨਾਂ ਦੀਆਂ ਅਹਿਮ ਮੀਟਿੰਗਾਂ ਦਾ ਦੌਰ ਸ਼ੁਰੂ ਹੋਇਆ ਹੈ। ਇਹ ਮੀਟਿੰਗਾਂ ਸਿਰਫ ਰਸਮੀ ਨਹੀਂ ਮੰਨੀਆਂ ਜਾ ਰਹੀਆਂ, ਸਗੋਂ ਇਨ੍ਹਾਂ ਨੂੰ ਪੰਜਾਬ ਕਾਂਗਰਸ ਦੇ ਭਵਿੱਖੀ ਢਾਂਚੇ ਅਤੇ ਰਣਨੀਤੀ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।

ਪੜ੍ਹੋ ਇਹ ਵੀ - Heavy Rain: ਅਗਲੇ 48 ਘੰਟੇ ਅਹਿਮ! ਮਾਨਸੂਨ ਮਚਾਏਗਾ ਤਬਾਹੀ, 19 ਸੂਬਿਆਂ 'ਚ ਮੌਸਮ ਵਿਭਾਗ ਦਾ ਅਲਰਟ ਜਾਰੀ

ਦਿੱਲੀ ’ਚ ਚੱਲ ਰਹੇ ਇਸ ਮਹਾਮੰਥਨ ਦੌਰਾਨ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ, ਵਿਜੈਇੰਦਰ ਸਿੰਗਲਾ, ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ, ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਸ਼ੇਰ ਸਿੰਘ ਘੁਬਾਇਆ, ਸ਼ਮਸ਼ੇਰ ਸਿੰਘ ਦੂਲੋ ਅਤੇ ਡਾ. ਅਮਰ ਸਿੰਘ ਸਮੇਤ ਕਈ ਵੱਡੇ ਆਗੂਆਂ ਨਾਲ ਵਨ-ਟੂ-ਵਨ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਵਿਧਾਇਕਾਂ, ਜ਼ਿਲ੍ਹਾ ਪ੍ਰਧਾਨਾਂ ਅਤੇ ਸੰਗਠਨ ਦੇ ਹੋਰ ਅਹੁਦੇਦਾਰਾਂ ਤੋਂ ਵੀ ਫੀਡਬੈਕ ਲਈ ਜਾ ਰਹੀ ਹੈ। ਕਾਂਗਰਸ ਹਾਈਕਮਾਂਡ ਵੱਲੋਂ ਅਜੈ ਮਾਕਨ, ਮੀਨਾਕਸ਼ੀ ਨਟਰਾਜਨ ਅਤੇ ਭਜਨ ਲਾਲ ਜਾਟਵ ਨੂੰ ਪੰਜਾਬ ਮਾਮਲਿਆਂ ਦੇ ਨਿਗਰਾਨ ਵਜੋਂ ਨਿਯੁਕਤ ਕੀਤਾ ਗਿਆ ਹੈ।

ਪੜ੍ਹੋ ਇਹ ਵੀ - ਸਕੂਲਾਂ 'ਚ ਪੜ੍ਹ ਰਹੇ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਖ਼ਾਸ ਖ਼ਬਰ, ਤੇਲੰਗਾਨਾ ਸਰਕਾਰ ਨੇ ਕਰ 'ਤਾ ਐਲਾਨ

ਇਹ ਤਿੰਨੇ ਆਗੂ ਪੰਜਾਬ ਕਾਂਗਰਸ ਦੇ ਮੌਜੂਦਾ ਹਾਲਾਤ, ਸੰਗਠਨ ਦੀ ਕਾਰਗੁਜ਼ਾਰੀ, ਚੋਣ ਤਿਆਰੀ ਅਤੇ ਨੇਤਾਵਾਂ ਵਿਚਕਾਰ ਤਾਲਮੇਲ ਬਾਰੇ ਵਿਸਥਾਰ ਨਾਲ ਜਾਣਕਾਰੀ ਇਕੱਠੀ ਕਰ ਰਹੇ ਹਨ। ਤਿੰਨ ਦਿਨ ਤੱਕ ਚੱਲਣ ਵਾਲੀਆਂ ਇਨ੍ਹਾਂ ਮੀਟਿੰਗਾਂ ਤੋਂ ਬਾਅਦ ਇਕ ਵਿਸਥਾਰਪੂਰਵਕ ਰਿਪੋਰਟ ਕਾਂਗਰਸ ਹਾਈਕਮਾਂਡ ਨੂੰ ਸੌਂਪੀ ਜਾਵੇਗੀ, ਜਿਸ ਦੇ ਆਧਾਰ ’ਤੇ ਅਗਲੇ ਫ਼ੈਸਲੇ ਹੋ ਸਕਦੇ ਹਨ। ਦਿਲਚਸਪ ਗੱਲ ਇਹ ਹੈ ਕਿ ਕਾਂਗਰਸ ਹਾਈਕਮਾਂਡ ਇਸ ਵਾਰ ਸਿਰਫ਼ ਵੱਡੇ ਆਗੂਆਂ ਦੀ ਨਹੀਂ, ਸਗੋਂ ਜ਼ਮੀਨੀ ਪੱਧਰ ਦੇ ਆਗੂਆਂ ਅਤੇ ਵਰਕਰਾਂ ਦੀ ਵੀ ਰਾਏ ਜਾਣ ਰਹੀ ਹੈ।

ਪੜ੍ਹੋ ਇਹ ਵੀ - ਗਰਮੀਆਂ ਦੀਆਂ ਛੁੱਟੀਆਂ 'ਚ ਹੋਇਆ ਵਾਧਾ, ਹੁਣ ਇਸ ਦਿਨ ਖੁੱਲ੍ਹਣਗੇ UP ਦੇ ਸਕੂਲ

ਇਸ ਤੋਂ ਇਹ ਸੰਕੇਤ ਮਿਲਦੇ ਹਨ ਕਿ ਪਾਰਟੀ ਆਉਣ ਵਾਲੀਆਂ ਚੋਣਾਂ ਲਈ ਕਿਸੇ ਇਕ ਧੜੇ ਦੀ ਨਹੀਂ, ਸਗੋਂ ਸਮੂਹਿਕ ਰਣਨੀਤੀ ਤਿਆਰ ਕਰਨਾ ਚਾਹੁੰਦੀ ਹੈ। ਪਿਛਲੀਆਂ ਚੋਣਾਂ ਦੌਰਾਨ ਕਾਂਗਰਸ ਨੂੰ ਅੰਦਰੂਨੀ ਖਿੱਚੋਤਾਣ ਦਾ ਨੁਕਸਾਨ ਝੱਲਣਾ ਪਿਆ ਸੀ ਅਤੇ ਹਾਈਕਮਾਂਡ ਇਸ ਵਾਰ ਅਜਿਹੀ ਸਥਿਤੀ ਤੋਂ ਬਚਣਾ ਚਾਹੁੰਦੀ ਹੈ। ਸਿਆਸੀ ਵਿਸ਼ਲੇਸ਼ਕਾਂ ਦਾ ਮੰਨਣਾ ਹੈ ਕਿ ਦਿੱਲੀ ’ਚ ਚੱਲ ਰਿਹਾ ਇਹ ਮਹਾਮੰਥਨ ਪੰਜਾਬ ਕਾਂਗਰਸ ਲਈ ਟਰਨਿੰਗ ਪੁਆਇੰਟ ਸਾਬਿਤ ਹੋ ਸਕਦਾ ਹੈ। ਫ਼ਿਲਹਾਲ ਸਭ ਦੀਆਂ ਨਜ਼ਰਾਂ ਤਿੰਨ ਦਿਨ ਬਾਅਦ ਹਾਈਕਮਾਂਡ ਨੂੰ ਸੌਂਪੀ ਜਾਣ ਵਾਲੀ ਰਿਪੋਰਟ ’ਤੇ ਟਿਕੀਆਂ ਹੋਈਆਂ ਹਨ।

ਪੜ੍ਹੋ ਇਹ ਵੀ - ਚੰਡੀਗੜ੍ਹ ਤੋਂ ਦਿੱਲੀ ਜਾ ਰਹੀ Air India ਦੀ Flight 'ਚ ਹਾਈ-ਵੋਲਟੇਜ ਡਰਾਮਾ: ਸਿਰਫਿਰੇ ਯਾਤਰੀ ਨੇ ਹਵਾ 'ਚ ਤੋੜੀ ਖਿੜਕੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News