ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪੰਜਾਬ ਕਾਂਗਰਸ ਦੀ ਲੀਡਰਸ਼ਿਪ, ਇਕਜੁੱਟਤਾ ਦਾ ਦਿੱਤਾ ਸੁਨੇਹਾ
Monday, Sep 28, 2026 - 12:25 PM (IST)
ਅੰਮ੍ਰਿਤਸਰ: ਪੰਜਾਬ ਕਾਂਗਰਸ ਦੀ ਅੰਮ੍ਰਿਤਸਰ ਅਤੇ ਤਰਨਤਾਰਨ ਦੀ ਲੀਡਰਸ਼ਿਪ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈ। ਇਸ ਦੌਰਾਨ ਕਾਂਗਰਸੀ ਲੀਡਰਸ਼ਿਪ ਨੇ ਗੁਰੂ ਘਰ ਮੱਥਾ ਟੇਕ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੀ ਅਗਵਾਈ ਹੇਠ ਦੋਵਾਂ ਜ਼ਿਲ੍ਹਿਆਂ ਦੇ ਕਰੀਬ 15 ਵਿਧਾਨ ਸਭਾ ਹਲਕਿਆਂ ਦੇ ਆਗੂ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ।
ਇਹ ਵੀ ਪੜ੍ਹੋ- ਪੰਜਾਬ 'ਚ ਸੋਮਵਾਰ ਨੂੰ ਵੀ ਸਰਕਾਰੀ ਛੁੱਟੀ !
ਇਸ ਮੌਕੇ ਗੁਰਜੀਤ ਔਜਲਾ ਨੇ ਕਿਹਾ ਕਿ ਕਾਂਗਰਸ ਪਾਰਟੀ ਇਕਜੁੱਟ ਹੋ ਕੇ ਮਾਝਾ ਖੇਤਰ ਦੀਆਂ ਕਰੀਬ 15 ਵਿਧਾਨ ਸਭਾ ਸੀਟਾਂ 'ਤੇ ਕੰਮ ਕਰ ਰਹੀ ਹੈ। ਔਜਲਾ ਨੇ ਦਾਅਵਾ ਕੀਤਾ ਕਿ ਪਾਰਟੀ ਪੰਜਾਬ ਦੇ ਹਿੱਤਾਂ ਦੀ ਸਰਕਾਰ ਬਣਾਉਣ ਲਈ ਪੂਰੀ ਇਮਾਨਦਾਰੀ ਅਤੇ ਇਕਜੁੱਟਤਾ ਨਾਲ ਕੰਮ ਕਰਨਗੇ ਅਤੇ 2027 ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਣੇਗੀ।
ਇਹ ਵੀ ਪੜ੍ਹੋ- ਪੰਜਾਬ 'ਚ 2 ਦਿਨ ਭਾਰੀ ਮੀਂਹ ਤੇ ਹਨ੍ਹੇਰੀ-ਤੂਫਾਨ ਦੀ ਸੰਭਾਵਨਾ, ਇਨ੍ਹਾਂ ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ
ਇਸ ਮੌਕੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਸੌਰਵ ਮਿੱਠੂ ਮਦਾਨ, ਸਾਬਕਾ ਡਿਪਟੀ ਸੀ.ਐੱਮ. ਓਮ ਪ੍ਰਕਾਸ਼ ਸੋਨੀ, ਸਾਬਕਾ ਵਿਧਾਇਕ ਸੁਨੀਲ ਦੱਤ ਅਤੇ ਆਲ ਇੰਡੀਆ ਕਾਂਗਰਸ ਕਮੇਟੀ (AICC) ਦੇ ਸਕੱਤਰ ਸੂਰਜ ਠਾਕੁਰ ਸਮੇਤ ਕਈ ਸੀਨੀਅਰ ਆਗੂ ਹਾਜ਼ਰ ਸਨ। ਆਗੂਆਂ ਨੇ ਕਿਹਾ ਕਿ ਉਹ 2027 ਦੀਆਂ ਚੋਣਾਂ ਵਿੱਚ ਪੰਜਾਬ ਦੇ ਹਿੱਤਾਂ ਅਤੇ ਲੋਕ ਮੁੱਦਿਆਂ ਨੂੰ ਪਹਿਲ ਦੇਣ ਵਾਲੀ ਸਰਕਾਰ ਲਈ ਮਿਲ ਕੇ ਕੰਮ ਕਰਨਗੇ।
ਇਹ ਵੀ ਪੜ੍ਹੋ- ਪੰਜਾਬ 'ਚ DOUBLE MURDER, ਘਰ 'ਚੋਂ ਮਿਲੀਆਂ ਮਾਂ-ਧੀ ਦੀਆਂ ਲਾਸ਼ਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
