ਪੰਜਾਬ ਕਾਂਗਰਸ ਦੇ ਲੀਗਲ ਸੈੱਲ ਦੇ ਐਲਾਨ ਤੋਂ ਬਾਅਦ, ਸੀਨੀਅਰ ਵਕੀਲ ਸੰਤ ਪਾਲ ਸਿੰਘ ਸਿੱਧੂ ਦਾ ਵੱਡਾ ਧਮਾਕਾ

Monday, Aug 01, 2022 - 06:27 PM (IST)

ਪੰਜਾਬ ਕਾਂਗਰਸ ਦੇ ਲੀਗਲ ਸੈੱਲ ਦੇ ਐਲਾਨ ਤੋਂ ਬਾਅਦ, ਸੀਨੀਅਰ ਵਕੀਲ ਸੰਤ ਪਾਲ ਸਿੰਘ ਸਿੱਧੂ ਦਾ ਵੱਡਾ ਧਮਾਕਾ

ਚੰਡੀਗੜ੍ਹ (ਅਸ਼ਵਨੀ) : ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਐਤਵਾਰ ਨੂੰ ਕੀਤੇ ਗਏ ਐਲਾਨ ਨੂੰ ਸੀਨੀਅਰ ਵਕੀਲ ਸੰਤ ਪਾਲ ਸਿੰਘ ਸਿੱਧੂ ਨੇ ਨਾਮਨਜ਼ੂਰ ਕਰ ਦਿੱਤਾ ਹੈ। ਵੜਿੰਗ ਨੇ ਲੀਗਲ ਹਿਊਮਨ ਰਾਈਟਸ ਤੇ ਆਰ. ਟੀ. ਆਈ. ਡਿਪਾਰਟਮੈਂਟ ਦੇ ਢਾਂਚੇ ਦਾ ਐਲਾਨ ਕਰਦਿਆਂ ਸੰਤ ਪਾਲ ਸਿੰਘ ਸਿੱਧੂ ਨੂੰ ਸੀਨੀਅਰ ਵਾਈਸ ਚੇਅਰਮੈਨ ਐਲਾਨ ਕੀਤਾ ਸੀ ਪਰ ਇਸ ਐਲਾਨ ਦੇ ਤੁਰੰਤ ਬਾਅਦ ਸੰਤ ਪਾਲ ਸਿੰਘ ਸਿੱਧੂ ਨੇ ਪੱਤਰ ਜਾਰੀ ਕਰਕੇ ਇਸ ਜ਼ਿੰਮੇਵਾਰੀ ਨੂੰ ਮਨਜ਼ੂਰ ਕਰਨ ਤੋਂ ਇਨਕਾਰ ਕਰ ਦਿੱਤਾ। ਸਿੱਧੂ ਨੇ ਆਪਣੀ ਪ੍ਰੋਫੈਸ਼ਨਲ ਕਮਿਟਮੈਂਟ ਦਾ ਹਵਾਲਾ ਦਿੰਦਿਆਂ ਇਸ ਅਹੁਦੇ ਨੂੰ ਨਾ ਮਨਜ਼ੂਰ ਕੀਤਾ ਹੈ। ਸਿੱਧੂ ਨੇ ਕਿਹਾ ਕਿ ਪਿਛਲੇ ਦੋ ਦਹਾਕਿਆਂ ਦੌਰਾਨ ਉਨ੍ਹਾਂ ਦਾ ਸਾਰੀਆਂ ਰਾਜਨੀਤਿਕ ਪਾਰਟੀਆਂ ਨਾਲ ਜੁੜੇ ਲੋਕਾਂ ਨਾਲ ਸਬੰਧ ਰਿਹਾ ਹੈ। ਸਾਰਿਆਂ ਨਾਲ ਉਨ੍ਹਾਂ ਦਾ ਰਿਸ਼ਤਾ ਪ੍ਰੋਫੈਸ਼ਨਲ ਰਿਹਾ ਹੈ ਤੇ ਉਨ੍ਹਾਂ ਦਾ ਕਰੀਅਰ ਗੈਰ ਰਾਜਨੀਤਿਕ ਹੈ।

ਇਹ ਵੀ ਪੜ੍ਹੋ : ਬਠਿੰਡਾ ਜੇਲ ’ਚ ਜ਼ਬਰਦਸਤ ਗੈਂਗਵਾਰ, ਸਿੱਧੂ ਮੂਸੇਵਾਲਾ ਕਤਲ ਕਾਂਡ ’ਚ ਸ਼ਾਮਲ ਗੈਂਗਸਟਰਾਂ ’ਤੇ ਹਮਲਾ

ਉਧਰ, ਲੀਗਲ, ਹਿਊਮਨ ਰਾਈਟਸ ਤੇ ਆਰ. ਟੀ. ਆਈ. ਡਿਪਾਰਟਮੈਂਟ ਦੇ ਚੇਅਰਮੈਨ ਦੀ ਜ਼ਿੰਮੇਵਾਰੀ ਨਵੇਂ ਐਡਵੋਕੇਟ ਜਨਰਲ ਵਿਨੋਦ ਘਈ ਦੇ ਭਰਾ ਤੇ ਸੀਨੀਅਰ ਵਕੀਲ ਬਿਪਿਨ ਘਈ ਨੂੰ ਦਿੱਤੀ ਗਈ ਹੈ। ਇਹ ਤਾਇਨਾਤੀ ਆਲ ਇੰਡੀਆ ਕਾਂਗਰਸ ਕਮੇਟੀ ਵਲੋਂ ਕੀਤੀ ਗਈ ਹੈ, ਜਿਸ ਦਾ ਐਲਾਨ ਐਤਵਾਰ ਨੂੰ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਕੀਤਾ। ਡਿਪਾਰਟਮੈਂਟ ਦੇ ਹੋਰ ਅਹੁਦੇਦਾਰਾਂ ਵਿਚ ਐਡਵੋਕੇਟ ਗੁਰਵਿੰਦਰ ਸਿੰਘ ਸਿੱਧੂ ਨੂੰ ਵਾਈਸ ਚੇਅਰਮੈਨ ਤੇ ਬੁਲਾਰਾ, ਭੁਪਿੰਦਰ ਘਈ ਨੂੰ ਏ. ਪੀ. ਐੱਸ. ਸੰਧੂ ਨੂੰ ਜਨਰਲ ਸਕੱਤਰ ਐਡਵੋਕੇਟ ਜਸਕਰਨਜੀਤ ਸਿੰਘ ਤੇ ਜਯਨਿਕਾ ਜੈਨ, ਅਪੂਰਵਾ ਆਰਿਆ, ਦਿਪਾਂਸ਼ੂ ਮਹਿਤਾ ਨੂੰ ਸਕੱਤਰ ਤੇ ਅਰਸ਼ਪ੍ਰੀਤ ਨੂੰ ਬੁਲਾਰੇ ਦਾ ਅਹੁਦਾ ਦਿੱਤਾ ਗਿਆ ਹੈ। ਵੜਿੰਗ ਨੇ ਸਾਰੇ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਸਾਰੇ ਅਹੁਦੇਦਾਰ ਪਾਰਟੀ ਦੀ ਬਿਹਤਰੀ ਲਈ ਕੰਮ ਕਰਨਗੇ।

ਇਹ ਵੀ ਪੜ੍ਹੋ : ਮੋਗਾ ’ਚ ਅਧਿਆਪਕ ਨੂੰ ਬੇਰਹਿਮੀ ਨਾਲ ਕਤਲ ਕਰਨ ਦੇ ਮਾਮਲੇ ’ਚ ਵੱਡਾ ਖ਼ੁਲਾਸਾ, ਸਾਹਮਣੇ ਆਇਆ ਪੂਰਾ ਸੱਚ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

Gurminder Singh

Content Editor

Related News