ਪੰਜਾਬ 'ਚ ਕੌਣ ਹੋਵੇਗਾ ਕਾਂਗਰਸ ਦਾ ਮੁੱਖ ਚਿਹਰਾ, ਬਘੇਲ ਨੇ ਸਾਫ ਕੀਤੀ ਸਥਿਤੀ
Monday, Jul 13, 2026 - 06:48 PM (IST)
ਚੰਡੀਗੜ੍ਹ : ਪੰਜਾਬ ਕਾਂਗਰਸ ਵਿਚ ਚੱਲ ਰਹੇ ਕਾਟੋ-ਕਲੇਸ਼ ਵਿਚਾਲੇ ਭੂਪੇਸ਼ ਬਘੇਲ ਨੇ ਇਹ ਸਾਫ ਕਰ ਦਿੱਤਾ ਹੈ ਕਿ ਆਗਾਮੀ ਵਿਧਾਨ ਸਭਾ ਚੋਣਾਂ ਕਿਹੜੇ ਚਿਹਰੇ ਨੂੰ ਮੁੱਖ ਰੱਖ ਕੇ ਲੜੀਆਂ ਜਾਣਗੀਆ। ਭੂਪੇਸ਼ ਬਘੇਲ ਨੇ ਆਖਿਆ ਹੈ ਕਿ ਪੰਜਾਬ ਦੀ ਜਨਤਾ ਦੇ ਮੰਨ ਵਿਚ ਕਾਂਗਰਸ ਪ੍ਰਤੀ ਕੋਈ ਕਿੰਤੂ-ਪ੍ਰੰਤੂ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵੋਟਰ ਲੋਕ ਸਭਾ ਚੋਣਾਂ ਵਾਂਗ ਵਿਧਾਨ ਸਭਾ ਚੋਣਾਂ ਵਿਚ ਵੀ ਰਾਹੁਲ ਗਾਂਧੀ 'ਤੇ ਭਰੋਸਾ ਕਰ ਰਹੇ ਹਨ। ਬਘੇਲ ਨੇ ਸਾਫ ਆਖਿਆ ਹੈ ਕਿ ਪੰਜਾਬ ਵਿਚ ਕਾਂਗਰਸ ਦਾ ਇਕੋ-ਇਕ ਚਿਹਰਾ ਹੈ ਤੇ ਉਹ ਰਾਹੁਲ ਗਾਂਧੀ ਹਨ। ਰਾਹੁਲ ਗਾਂਧੀ ਦੇ ਚਿਹਰੇ ਉਪਰ ਹੀ ਪੰਜਾਬ ਦੀਆਂ ਚੋਣਾਂ ਲੜੀਆਂ ਜਾਣਗੀਆਂ।
ਇਹ ਵੀ ਪੜ੍ਹੋ : ਤਿੰਨ ਦਿਨ ਪਹਿਲਾਂ ਹੀ ਘਰ ਆਈ ਸੀ ਖੁਸ਼ੀ, ਹਾਦਸੇ ਨੇ ਪਾ ਦਿੱਤੇ ਉਜਾੜੇ, ਤਿੰਨ ਬੱਚਿਆਂ ਦੀ ਪਿਤਾ ਦੀ ਮੌਤ
ਹਾਲਾਂਕਿ ਪੰਜਾਬ ਕਾਂਗਰਸ ਵਿਚ ਮੁੱਖ ਚਿਹਰੇ ਨੂੰ ਲੈ ਕੇ ਹੀ ਵਿਵਾਦ ਚੱਲ ਰਿਹਾ ਹੈ। ਇਕ ਪਾਸੇ ਜਿੱਥੇ ਕਾਂਗਰਸ ਨੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪ੍ਰਧਾਨ ਦੇ ਅਹੁਦੇ 'ਤੇ ਬਰਕਰਾਰ ਰੱਖਿਆ ਹੈ, ਉਥੇ ਹੀ ਦੂਜੇ ਪਾਸੇ ਚੰਨੀ ਧੜੇ ਨੇ ਖੁੱਲ੍ਹ ਕੇ ਇਸ ਦਾ ਵਿਰੋਧ ਕਰਦਿਆਂ ਇਥੋਂ ਤੱਕ ਆਖ ਦਿੱਤਾ ਕਿ ਉਨ੍ਹਾਂ ਨੂੰ ਕਮਜ਼ੋਰ ਨਮਾਇੰਦਗੀ ਦੀ ਲੋੜ ਨਹੀਂ ਹੈ। ਇਸ ਸਭ ਵਿਚਾਲੇ ਹਾਈਕਮਾਂਡ ਨੇ ਪਾਰਟੀ ਦੇ ਵਿਵਾਦ ਨੂੰ ਇਹ ਆਖ ਕੇ ਠੱਲ੍ਹਣ ਦੀ ਕੋਸ਼ਿਸ਼ ਕੀਤੀ ਹੈ ਕਿ ਪੰਜਾਬ ਦੀਆਂ ਚੋਣਾਂ ਸਿਰਫ ਤੇ ਸਿਰਫ ਰਾਹੁਲ ਗਾਂਧੀ ਦੇ ਚਿਹਰੇ ਉਪਰ ਹੀ ਲੜੀਆਂ ਜਾਣਗੀਆਂ।
ਇਹ ਵੀ ਪੜ੍ਹੋ : ਪੰਜਾਬ : ਕਿਸੇ ਲਈ ਰੱਖੀ ਟਿਕਟ ਲੈ ਗਿਆ ਕੋਈ, ਨਿਕਲ ਆਇਆ 50,00,000 ਰੁਪਏ ਦਾ ਇਨਾਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
