ਵੱਡੀ ਖ਼ਬਰ : ਪੰਜਾਬ ਕਾਂਗਰਸ ਦੀ ਮੈਨੀਫੈਸਟੋ ਅਤੇ ਪ੍ਰਚਾਰ ਕਮੇਟੀ ਦਾ ਗਠਨ (ਵੀਡੀਓ)

Tuesday, Jan 11, 2022 - 06:29 PM (IST)

ਚੰਡੀਗੜ੍ਹ (ਬਿਊਰੋ) - ਪੰਜਾਬ ਵਿਧਾਨ ਸਭਾ ਚੋਣਾਂ ਦਾ ਐਲਾਨ ਹੋ ਚੁੱਕਾ ਹੈ। ਇਹ ਚੋਣਾਂ 14 ਫਰਵਰੀ ਨੂੰ ਹੋਣ ਜਾ ਰਹੀਆਂ ਹਨ, ਜਿਨ੍ਹਾਂ ਦਾ ਨਤੀਜਾ 10 ਮਾਰਚ ਨੂੰ ਹੋਵੇਗਾ। 14 ਫਰਵਰੀ ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਵਲੋਂ ਅੱਜ ਪੰਜਾਬ ਕਾਂਗਰਸ ਦੀ ਮੈਨੀਫੈਸਟੋ ਕਮੇਟੀ ਅਤੇ ਪ੍ਰਚਾਰ ਕਮੇਟੀ ਦਾ ਗਠਨ ਕਰ ਦਿੱਤਾ ਗਿਆ ਹੈ। ਇਸ ਦੌਰਾਨ ਕਾਂਗਰਸ ਵਲੋਂ ਮੈਨੀਫੈਸਟੋ ਤੇ ਕੰਪੈਨ ਕਮੇਟੀ ਦੇ ਚੇਅਰਮੈਨ, ਕਨਵੀਨਰ ਅਤੇ ਮੈਬਰਾਂ ਦੀ ਲਿਸਟ ਜਾਰੀ ਕੀਤੀ ਗਈ ਹੈ।

ਪੜ੍ਹੋ ਇਹ ਵੀ ਖ਼ਬਰ - ਵਿਆਹ ਕਰਵਾ ਕੈਨੇਡਾ ਗਏ ਜਲੰਧਰ ਦੇ ਨੌਜਵਾਨ ਦੀ ਸ਼ੱਕੀ ਹਾਲਤ ’ਚ ਮੌਤ, ਦੁਖਦ ਖ਼ਬਰ ਨੇ ਘਰ ’ਚ ਪੁਆਏ ਵੈਣ

PunjabKesari

ਮਿਲੀ ਜਾਣਕਾਰੀ ਅਨੁਸਾਰ ਕਮੇਟੀ ਦੇ ਆਧਾਰ ’ਤੇ ਕੰਪੈਨ ਕਮੇਟੀ ਦਾ ਚੇਅਰਮੈਨ ਸੁਨੀਲ ਜਾਖੜ ਨੂੰ ਲਗਾਇਆ ਗਿਆ ਹੈ। ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ ਕੰਪੈਨ ਕਮੇਟੀ ਦੇ ਕਨਵੀਨਰ ਹੋਣਗੇ। ਇਸ ਦੇ ਨਾਲ ਹੀ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੂੰ ਮੈਨੀਫੈਸਟੋ ਕਮੇਟੀ ਦਾ ਚੇਅਰਮੈਨ ਲਗਾਇਆ ਗਿਆ ਹੈ। 

ਪੜ੍ਹੋ ਇਹ ਵੀ ਖ਼ਬਰ - ਪਤੰਗ ਲੁੱਟਦੇ ਸਮੇਂ ਵਾਪਰੀ ਅਣਹੋਣੀ ਨੇ ਘਰ ’ਚ ਪੁਆਏ ਵੈਣ, 11 ਸਾਲਾ ਬੱਚੇ ਦੀ ਪਾਣੀ ’ਚ ਡੁੱਬਣ ਨਾਲ ਮੌਤ

PunjabKesari


author

rajwinder kaur

Content Editor

Related News