ਪੰਜਾਬ ਕਾਂਗਰਸ ਦੀ ਦਿੱਲੀ 'ਚ ਮੀਟਿੰਗ ਦੌਰਾਨ ਸਾਰੇ MPs ਤੇ ਸਾਬਕਾ ਮੰਤਰੀ ਨਹੀਂ ਹੋਏ ਸ਼ਾਮਲ, ਉੱਠੇ ਸਵਾਲ

Tuesday, May 30, 2023 - 10:07 AM (IST)

ਲੁਧਿਆਣਾ (ਹਿਤੇਸ਼) : ਪੰਜਾਬ ਕਾਂਗਰਸ ਦੀ ਦਿੱਲੀ 'ਚ ਹੋਈ ਮੀਟਿੰਗ  ਦੌਰਾਨ ਸਾਰੇ ਐੱਮ. ਪੀਜ਼ ਅਤੇ ਸੀਨੀਅਰ ਸਾਬਕਾ ਮੰਤਰੀਆਂ ਦੇ ਸ਼ਾਮਲ ਨਾ ਹੋਣ 'ਤੇ ਸਵਾਲ ਖੜ੍ਹੇ ਹੋ ਰਹੇ ਹਨ। ਜਾਣਕਾਰੀ ਮੁਤਾਬਕ ਇਹ ਮੀਟਿੰਗ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਦਿੱਲੀ ਸਰਕਾਰ ਦੇ ਕੰਮਾਂ ਨੂੰ ਲੈ ਕੇ ਜਾਰੀ ਆਰਡੀਨੈਂਸ ਦੇ ਮੁੱਦੇ 'ਤੇ ਰਾਹੁਲ ਗਾਂਧੀ ਅਤੇ ਮੱਲਿਕਾਰੁਜਨ ਖੜਗੇ ਨੂੰ ਮਿਲਣ ਦਾ ਸਮਾਂ ਮੰਗਣ ਤੋਂ ਬਾਅਦ ਬੁਲਾਈ ਗਈ ਸੀ, ਕਿਉਂਕਿ ਪੰਜਾਬ ਕਾਂਗਰਸ ਦੇ ਆਗੂਆਂ ਵੱਲੋਂ ਆਮ ਆਦਮੀ ਪਾਰਟੀ ਨੂੰ ਕਿਸੇ ਤਰ੍ਹਾਂ ਦੀ ਵੀ ਹਮਾਇਤ ਦੇਣ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਦੇ ਲਈ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕਾਂਗਰਸ ਦੇ ਆਗੂਆਂ ਖ਼ਿਲਾਫ਼ ਕੀਤੀ ਜਾ ਰਹੀ ਵਿਜੀਲੈਂਸ ਦੀ ਕਾਰਵਾਈ ਦਾ ਹਵਾਲਾ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਮੌਸਮ ਨੂੰ ਲੈ ਕੇ Yellow ਅਲਰਟ ਜਾਰੀ, ਘਰੋਂ ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹੋ ਵੱਡੀ Update

ਇਸ ਦੇ ਮੱਦੇਨਜ਼ਰ ਕੋਈ ਵੀ ਫ਼ੈਸਲਾ ਕਰਨ ਤੋਂ ਪਹਿਲਾਂ ਹਾਈਕਮਾਨ ਵੱਲੋਂ ਪੰਜਾਬ ਸਰਕਾਰ ਦੇ ਨੇਤਾਵਾਂ ਦੀ ਸਲਾਹ ਲੈਣ ਦਾ ਫਾਰਮੂਲਾ ਅਪਣਾਇਆ ਜਾਵੇਗਾ। ਇਸ ਸਬੰਧੀ ਮੀਟਿੰਗ 'ਚ ਨਵਜੋਤ ਸਿੱਧੂ, ਰਾਜਾ ਵੜਿੰਗ, ਪ੍ਰਤਾਪ ਸਿੰਘ ਬਾਜਵਾ, ਮਨੀਸ਼ ਤਿਵਾੜੀ, ਸੁਖਜਿੰਦਰ ਰੰਧਾਵਾ, ਓ. ਪੀ. ਸੋਨੀ, ਤ੍ਰਿਪਤ ਰਾਜਿੰਦਰ ਬਾਜਵਾ, ਭਾਰਤ ਭੂਸ਼ਣ ਆਸ਼ੂ, ਗੁਰਕੀਰਤ ਕੋਟਲੀ, ਅਮਰ ਸਿੰਘ ਸ਼ਾਮਲ ਹੋਏ। ਇਸ ਤੋਂ ਬਾਅਦ ਚਰਚਾ ਛਿੜ ਗਈ ਕਿ ਇਸ ਮੀਟਿੰਗ ਦੌਰਾਨ ਸਾਰੇ ਐੱਮ. ਪੀਜ਼ ਅਤੇ ਸੀਨੀਅਰ ਸਾਬਕਾ ਮੰਤਰੀ ਸ਼ਾਮਲ ਕਿਉਂ ਨਹੀਂ ਹੋਏ।

ਇਹ ਵੀ ਪੜ੍ਹੋ : ਪੰਜਾਬ 'ਚ ਮੰਡਰਾ ਰਿਹਾ ਇਸ ਬੀਮਾਰੀ ਦਾ ਖ਼ਤਰਾ, ਸਿਹਤ ਵਿਭਾਗ ਨੇ ਕੀਤਾ Alert

ਇਨ੍ਹਾਂ 'ਚ ਰਵਨੀਤ ਬਿੱਟੂ, ਜਸਬੀਰ ਡਿੰਪਾ, ਮੁਹੰਮਦ ਸਦੀਕ ਤੋਂ ਇਲਾਵਾ ਸੁਖਪਾਲ ਖਹਿਰਾ, ਰਾਣਾ ਗੁਰਜੀਤ ਸਿੰਘ, ਵਿਜੇਇੰਦਰ ਸਿੰਗਲਾ, ਸੁਖਵਿੰਦਰ ਸਿੰਘ ਸੁੱਖ ਸਰਕਾਰੀਆ, ਪਰਗਟ ਸਿੰਘ, ਅਰੁਣਾ ਚੌਧਰੀ, ਰਜ਼ੀਆ ਸੁਲਤਾਨਾ, ਬ੍ਰਹਮ ਮਹਿੰਦਰਾ ਦੇ ਨਾਂ ਸ਼ਾਮਲ ਹਨ, ਜਿਨ੍ਹਾਂ ਨੂੰ ਲੈ ਕੇ ਸਵਾਲ ਖੜ੍ਹੇ ਹੋ ਰਹੇ ਹਨ ਕਿ ਇਨ੍ਹਾਂ ਨੇਤਾਵਾਂ ਨੂੰ ਮੀਟਿੰਗ 'ਚ ਕਿਉਂ ਨਹੀਂ ਸੱਦਿਆ ਗਿਆ ਜਾਂ ਫਿਰ ਇਨ੍ਹਾਂ ਨੇ ਮੀਟਿੰਗ ਤੋਂ ਦੂਰੀ ਬਣਾ ਕੇ ਕਿਉਂ ਰੱਖੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News