ਪੰਜਾਬ ਦੀਆਂ ਜ਼ਿਮਨੀ ਚੋਣਾਂ ਲਈ ਉਮੀਦਵਾਰਾਂ ''ਤੇ ਮੰਥਨ ਸ਼ੁਰੂ, ਕਾਂਗਰਸ ਨੇ ਸੱਦੀ ਮੀਟਿੰਗ
Friday, Oct 18, 2024 - 08:54 AM (IST)
ਚੰਡੀਗੜ੍ਹ (ਵੈੱਬ ਡੈਸਕ): ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣਾਂ ਦੇ ਪ੍ਰੋਗਰਾਮ ਦਾ ਐਲਾਨ ਹੋ ਚੁੱਕਿਆ ਹੈ ਤੇ ਅੱਜ ਇਸ ਦੀ ਨੋਟੀਫ਼ਿਕੇਸ਼ਨ ਵੀ ਜਾਰੀ ਕਰ ਦਿੱਤੀ ਜਾਵੇਗੀ। ਅੱਜ ਤੋਂ ਹੀ ਨਾਮਜ਼ਦਗੀਆਂ ਭਰਨ ਦਾ ਦੌਰ ਸ਼ੁਰੂ ਹੋ ਜਾਵੇਗਾ ਜਿਸ ਦੀ ਆਖ਼ਰੀ ਤਾਰੀਖ਼ 25 ਅਕਤੂਬਰ ਹੈ। ਇਸ ਦੇ ਮੱਦੇਨਜ਼ਰ ਸਿਆਸੀ ਧਿਰਾਂ ਨੇ ਵੀ ਆਪੋ-ਆਪਣੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸੇ ਤਹਿਤ ਪੰਜਾਬ ਕਾਂਗਰਸ ਨੇ ਅੱਜ ਅਹਿਮ ਮੀਟਿੰਗ ਸੱਦ ਲਈ ਹੈ।
ਇਹ ਖ਼ਬਰ ਵੀ ਪੜ੍ਹੋ - ਟਰੂਡੋ ਦੇ ਬੇਤੁਕੇ ਦਾਅਵੇ ਨਾਲ ਚੰਨੀ ਸਹਿਮਤ! ਸਿੱਧੂ ਮੂਸੇਵਾਲਾ ਦੇ ਮਾਮਲੇ 'ਤੇ ਵੀ ਕਹਿ ਦਿੱਤੀ ਇਹ ਗੱਲ
ਪੰਜਾਬ ਕਾਂਗਰਸ ਵੱਲੋਂ ਅੱਜ 11 ਵਜੇ ਚੰਡੀਗੜ੍ਹ ਵਿਖੇ ਅਹਿਮ ਮੀਟਿੰਗ ਕੀਤੀ ਜਾਵੇਗੀ। ਇਸ ਮੀਟਿੰਗ ਵਿਚ ਜ਼ਿਮਨੀ ਚੋਣਾਂ ਬਾਰੇ ਰਣਨੀਤੀ 'ਤੇ ਚਰਚਾ ਕੀਤੀ ਜਾਵੇਗੀ। ਇਸ ਦੇ ਨਾਲ ਹੀ ਇਨ੍ਹਾਂ ਚੋਣਾਂ ਲਈ ਉਮੀਦਵਾਰਾਂ ਦੇ ਨਾਵਾਂ 'ਤੇ ਵੀ ਮੰਥਨ ਕੀਤਾ ਜਾਵੇਗਾ। ਦੱਸ ਦਈਏ ਕਿ ਪੰਜਾਬ ਦੇ 4 ਵਿਧਾਨ ਸਭਾ ਹਲਕਿਆਂ ਡੇਰਾ ਬਾਬਾ ਨਾਨਕ, ਚੱਬੇਵਾਲ (ਐੱਸ.ਸੀ.), ਗਿੱਦੜਬਾਹਾ ਅਤੇ ਬਰਨਾਲਾ 'ਤੇ ਜ਼ਿਮਨੀ ਚੋਣ ਹੋਵੇਗੀ। ਇਨ੍ਹਾਂ ਸੀਟਾਂ ਤੋਂ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ, ਰਾਜ ਕੁਮਾਰ ਚੱਬੇਵਾਲ, ਰਾਜਾ ਵੜਿੰਗ ਅਤੇ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਲੋਕ ਸਭਾ ਚੋਣਾਂ ਵਿਚ ਜਿੱਤ ਦਰਜ ਕਰਨ ਮਗਰੋਂ ਵਿਧਾਇਕੀ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਸੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਨੈਸ਼ਨਲ ਹਾਈਵੇਅ ਜਾਮ! ਬਿਲਕੁੱਲ ਠੱਪ ਹੋਈ ਆਵਾਜਾਈ
ਇਨ੍ਹਾਂ ਚੋਣਾਂ ਲਈ ਗਜ਼ਟ ਨੋਟੀਫਿਕੇਸ਼ਨ ਅੱਜ ਜਾਰੀ ਹੋਵੇਗਾ ਅਤੇ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ ਸ਼ੁਰੂ ਹੋਵੇਗੀ। ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 25 ਅਕਤੂਬਰ (ਸ਼ੁੱਕਰਵਾਰ) ਹੋਵੇਗੀ ਅਤੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ 28 ਅਕਤੂਬਰ (ਸੋਮਵਾਰ) ਨੂੰ ਕੀਤੀ ਜਾਵੇਗੀ ਜਦਕਿ ਨਾਮਜ਼ਦਗੀ ਪੱਤਰ ਵਾਪਿਸ ਲੈਣ ਦੀ ਅੰਤਿਮ ਮਿਤੀ 30 ਅਕਤੂਬਰ (ਬੁੱਧਵਾਰ) ਹੈ। 13 ਨਵੰਬਰ (ਬੁੱਧਵਾਰ) ਨੂੰ ਵੋਟਾਂ ਪੈਣਗੀਆਂ ਅਤੇ 23 ਨਵੰਬਰ (ਸ਼ਨਿੱਚਰਵਾਰ) ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਨਤੀਜੇ ਐਲਾਨੇ ਜਾਣਗੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8