ਵੱਡੀ ਖ਼ਬਰ : ਕਾਂਗਰਸ ਵਿਧਾਇਕ ਦਲ ਦੀ ਬੈਠਕ ਟਲੀ, ਸਿੱਧਾ ਨਵੇਂ CM ਦਾ ਹੋਵੇਗਾ ਐਲਾਨ

Sunday, Sep 19, 2021 - 10:50 AM (IST)

ਵੱਡੀ ਖ਼ਬਰ : ਕਾਂਗਰਸ ਵਿਧਾਇਕ ਦਲ ਦੀ ਬੈਠਕ ਟਲੀ, ਸਿੱਧਾ ਨਵੇਂ CM ਦਾ ਹੋਵੇਗਾ ਐਲਾਨ

ਚੰਡੀਗੜ੍ਹ (ਬਿਊਰੋ) - ਪੰਜਾਬ ਦੇ ਨਵੇਂ ਮੁੱਖ ਮੰਤਰੀ ਬਣਾਉਣ ਨੂੰ ਲੈ ਕੇ ਅੱਜ ਹੋਣ ਵਾਲੀ ਪੰਜਾਬ ਕਾਂਗਰਸ ਵਿਧਾਇਕ ਦਲ ਦੀ 11 ਵਜੇ ਹੋਣ ਵਾਲੀ ਬੈਠਕ ਟਾਲ ਦਿੱਤੀ ਗਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਹੁਣ ਵਿਧਾਇਕ ਦਲ ਦੀ ਮੀਟਿੰਗ ਨਹੀਂ ਹੋਵੇਗੀ ਸਗੋਂ ਹਾਈ ਕਮਾਂਡ ਹੁਣ ਸਿੱਧਾ ਨਵੇਂ ਮੁੱਖ ਮੰਤਰੀ ਦੇ ਨਾਂ ਦਾ ਐਲਾਨ ਕਰ ਦੇਵੇਗੀ। ਦੱਸ ਦੇਈਏ ਕਿ ਪੰਜਾਬ ਦਾ ਮੁੱਖ ਮੰਤਰੀ ਬਣਨ ਨੂੰ ਲੈ ਕੇ ਹੁਣ ਬਹੁਤ ਸਾਰੀਆਂ ਚਰਚਾਵਾਂ ਹੋ ਰਹੀਆਂ ਹਨ।\

ਦੱਸ ਦੇਈਏ ਕਿ ਬੀਤੇ ਦਿਨ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ, ਜਿਸ ਤੋਂ ਬਾਅਦ ਬਹੁਤ ਸਾਰੇ ਆਗੂਆਂ ਦਾ ਪੰਜਾਬ ਦੇ ਮੁੱਖ ਮੰਤਰੀ ਬਣਨ ਨੂੰ ਲੈ ਕੇ ਨਾਂ ਸਾਹਮਣੇ ਆ ਰਹੇ ਹਨ। ਦੂਜੇ ਪਾਸੇ ਕਾਂਗਰਸ ਹਾਈਕਮਾਂਡ ਨੇ ਪੰਜਾਬ ਦੇ ਨਵੇਂ ਮੁੱਖ ਮੰਤਰੀ ਦਾ ਚੇਹਰਾ ਆਮ ਸਹਿਮਤੀ ਨਾਲ ਚੁਣਨ ਦੀ ਮੁਹਿੰਮ ਵਿੱਢੀ ਹੋਈ ਹੈ। ਇਸ ਅਹੁਦੇ ਲਈ ਸੀਨੀਅਰ ਕਾਂਗਰਸੀ ਆਗੂ ਅੰਬਿਕਾ ਸੋਨੀ ਨੂੰ ਪੇਸ਼ਕਸ਼ ਕੀਤੀ ਗਈ ਸੀ ਪਰ ਉਨ੍ਹਾਂ ਨੇ ਮੁੱਖ ਮੰਤਰੀ ਬਣਨ ਤੋਂ ਇਨਕਾਰ ਕਰ ਦਿੱਤਾ ਹੈ।


author

rajwinder kaur

Content Editor

Related News