ਕਾਂਗਰਸੀ ਸੰਸਦ ਮੈਂਬਰ ਤੇ ਵਿਧਾਇਕਾਂ ਨੇ ਪਿ੍ਰਯੰਕਾ ਗਾਂਧੀ ਨਾਲ ਕੀਤੀ ਮੁਲਾਕਾਤ

01/08/2021 3:41:21 PM

ਜਲੰਧਰ/ਨਵੀਂ ਦਿੱਲੀ (ਵੈੱਬ ਡੈਸਕ)— ਪੰਜਾਬ ’ਚ ਖੇਤੀ ਕਾਨੂੰਨਾਂ ਦੇ ਵੱਧਦੇ ਉਫਾਨ ਦਰਮਿਆਨ ਕਾਂਗਰਸ ਦੇ ਵਿਧਾਇਕਾਂ ਨੇ ਅੱਜ ਜਨਰਲ ਸਕੱਤਰ ਪਿ੍ਰਯੰਕਾ ਗਾਂਧੀ ਨਾਲ ਮੁਲਾਕਾਤ ਕੀਤੀ। ਪੰਜਾਬ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ, ਗੁਰਜੀਤ ਸਿੰਘ ਔਜਲਾ ਅਤੇ ਵਿਧਾਇਕ ਕੁਲਬੀਰ ਸਿੰਘ ਜੀਰਾ ਪਿ੍ਰਯੰਕਾ ਗਾਂਧੀ ਨੂੰ ਮਿਲਣ ਪਹੁੰਚੇ। ਇਥੇ ਦੱਸ ਦੇਈਏ ਕਿ ਕਾਂਗਰਸ ਦੇ ਸੰਸਦ ਮੈਂਬਰ ਪਿਛਲੇ ਕਈ ਦਿਨਾਂ ਤੋਂ ਦਿੱਲੀ ਦੇ ਜੰਤਰ-ਮੰਤਰ ’ਚ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਹਨ। ਇਸ ਦੌਰਾਨ ਉਨ੍ਹਾਂ ਨੇ ਪਿ੍ਰਯੰਕਾ ਗਾਂਧੀ ਨਾਲ ਖੇਤੀ ਕਾਨੂੰਨਾਂ ’ਤੇ ਚਰਚਾ ਕੀਤੀ। 

ਇਹ ਵੀ ਪੜ੍ਹੋ :  ਟਰੈਕਟਰ ਮਾਰਚ ’ਤੇ ਨਵਜੋਤ ਸਿੱਧੂ ਦਾ ਟਵੀਟ, ਨਿਸ਼ਾਨੇ ’ਤੇ ਲਈ ਕੇਂਦਰ ਸਰਕਾਰ

ਅੱਜ ਦੀ ਬੈਠਕ ’ਤੇ ਟਿਕੀਆਂ ਸਭ ਦੀਆਂ ਨਜ਼ਰਾਂ

ਜ਼ਿਕਰਯੋਗ ਹੈ ਕਿ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਅੰਦੋਲਨ ਅੱਜ 44ਵੇਂ ਦਿਨ ’ਚ ਜਾਰੀ ਹੋ ਗਿਆ ਹੈ। ਦੱਸਣਯੋਗ ਹੈ ਕਿ ਕਿਸਾਨ ਅਤੇ ਕੇਂਦਰ ਸਰਕਾਰ ਵਿਚਾਲੇ ਅੱਜ 8ਵੇਂ ਦੌਰ ਦੀ ਗੱਲਬਾਤ ਹੋ ਰਹੀ ਹੈ। ਇਸ ਤੋਂ ਪਹਿਲਾਂ 4 ਜਨਵਰੀ ਨੂੰ ਹੋਈ ਬੈਠਕ ਦੇ ਬੇਨਤੀਜਾ ਰਹਿਣ ਤੋਂ ਬਾਅਦ ਇਹ ਬੈਠਕ ਅਹਿਮ ਮੰਨੀ ਜਾ ਰਹੀ ਹੈ। 

ਇਹ ਵੀ ਪੜ੍ਹੋ :  ਗੋਰਾਇਆ ’ਚ ਵੱਡੀ ਵਾਰਦਾਤ, ਲਿਫ਼ਟ ਦੇਣ ਦੇ ਬਹਾਨੇ 14 ਸਾਲਾ ਕੁੜੀ ਨਾਲ ਕੀਤਾ ਜਬਰ-ਜ਼ਿਨਾਹ

ਦੱਸ ਦੇਈਏ ਕਿ ਸਰਕਾਰ ਨੇ 30 ਦਸੰਬਰ ਨੂੰ 6ਵੇਂ ਦੌਰ ਦੀ ਗੱਲਬਾਤ ’ਚ ਕਿਸਾਨਾਂ ਦੀ ਬਿਜਲੀ ਸਬਸਿਡੀ ਅਤੇ ਪਰਾਲੀ ਸਾੜਨ ਸੰਬੰਧੀ 2 ਮੰਗਾਂ ਨੂੰ ਮੰਨ ਲਿਆ ਸੀ। ਇਸ ਤੋਂ ਪਹਿਲਾਂ ਕਿਸੇ ਵੀ ਬੈਠਕ ’ਚ ਕੋਈ ਸਫ਼ਲਤਾ ਨਹੀਂ ਮਿਲੀ ਸੀ। 8ਵੇਂ ਦੌਰ ਦੀ ਬੈਠਕ ਤੋਂ ਪਹਿਲਾਂ ਕਿਸਾਨ ਆਗੂਆਂ ਨੇ ਕਿਹਾ ਕਿ ਕੱਲ੍ਹ ਦੇ ਇਤਿਹਾਸਕ ਟਰੈਕਟਰ ਮਾਰਚ ਦਾ ਅਸਰ ਅੱਜ ਦੀ ਬੈਠਕ ’ਚ ਵੇਖਣ ਨੂੰ ਮਿਲੇਗਾ। 

ਇਹ ਵੀ ਪੜ੍ਹੋ :  ਸੁਖਬੀਰ ਨੇ ਘੇਰੀ ਕਾਂਗਰਸ, ਕਿਹਾ-ਪੰਜਾਬ ਦੀ ਜਨਤਾ ਨਾਲ ਕੈਪਟਨ ਕਰ ਰਹੇ ਨੇ ਗੱਦਾਰੀ

ਨੋਟ: ਇਸ ਖ਼ਬਰ ਨਾਲ ਸਬੰਧਤ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ


shivani attri

Content Editor

Related News