ਬਜਟ ਦੌਰਾਨ ਮੋਦੀ ਨੂੰ ਘੇਰਨ ਲਈ ਪੰਜਾਬ ਦੇ 'ਕਾਂਗਰਸੀ ਸਾਂਸਦਾਂ' ਨੇ ਖਿੱਚੀ ਤਿਆਰੀ

01/29/2020 10:35:31 AM

ਚੰਡੀਗੜ੍ਹ : ਆਮ ਬਜਟ ਦੌਰਾਨ ਕੇਂਦਰ ਦੀ ਮੋਦੀ ਸਰਕਾਰ ਨੂੰ ਘੇਰਨ ਲਈ ਪੰਜਾਬ ਦੇ ਕਾਂਗਰਸੀ ਸਾਂਸਦਾਂ ਨੇ ਤਿਆਰੀ ਖਿੱਚ ਲਈ ਹੈ। ਇਸ ਦੇ ਲਈ ਬੁੱਧਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਦੇ ਕਾਂਗਰਸੀ ਸਾਂਸਦਾਂ ਦੀ ਕਲਾਸ ਲਾਈ ਜਾਵੇਗੀ, ਜਿਸ 'ਚ ਉਨ੍ਹਾਂ ਨੂੰ ਦੱਸਿਆ ਜਾਵੇਗਾ ਕਿ ਕੇਂਦਰ ਸਰਕਾਰ ਦੀਆਂ ਕੀ ਕਮੀਆਂ ਹਨ ਅਤੇ ਕਿਨ੍ਹਾਂ ਮੁੱਦਿਆਂ 'ਤੇ ਬਜਟ ਦੌਰਾਨ ਕੇਂਦਰ ਨੂੰ ਘੇਰਨਾ ਹੈ। ਇਹ ਮੀਟਿੰਗ ਅੱਜ ਸਵੇਰੇ 11 ਵਜੇ ਪੰਜਾਬ ਭਵਨ 'ਚ ਬੁਲਾਈ ਗਈ ਹੈ। ਦੱਸ ਦੇਈਏ ਕਿ ਪੰਜਾਬ 'ਚ ਕਾਂਗਰਸ ਦੀ ਅੰਮ੍ਰਿਤਸਰ ਸੀਟ ਤੋਂ ਗੁਰਜੀਤ ਔਜਲਾ, ਜਲੰਧਰ ਸੀਟ ਤੋਂ ਸੰਤੋਖ ਸਿੰਘ ਚੌਧਰੀ, ਆਨੰਦਪੁਰ ਸਾਹਿਬ ਸੀਟ ਤੋਂ ਮਨੀਸ਼ ਤਿਵਾੜੀ, ਲੁਧਿਆਣਾ ਸੀਟ ਤੋਂ ਰਵਨੀਤ ਬਿੱਟੂ, ਫਤਿਹਗੜ੍ਹ ਸਾਹਿਬ ਸੀਟ ਤੋਂ ਡਾ. ਅਮਰ ਸਿੰਘ, ਫਰੀਦਕੋਟ ਤੋਂ ਮੁਹੰਮਦ ਸਦੀਕ ਅਤੇ ਪਟਿਆਲਾ ਸੀਟ ਤੋਂ ਪਰਨੀਤ ਕੌਰ ਸੰਸਦ ਮੈਂਬਰ ਹਨ।
ਪਹਿਲੀ ਵਾਰ ਹੋਵੇਗੀ ਪ੍ਰੀ ਬਜਟ ਮੀਟਿੰਗ
ਅਜਿਹਾ ਪਹਿਲੀ ਵਾਰ ਹੋਵੇਗਾ, ਜਦੋਂ ਕਾਂਗਰਸ ਦੇ ਸਾਂਸਦਾਂ ਦੀ ਸੱਤਾ ਪੱਖ ਨੂੰ ਘੇਰਨ ਲਈ ਰਣਨੀਤੀ ਬਣਾਉਣ ਲਈ  ਪ੍ਰੀ ਬਜਟ ਮੀਟਿੰਗ ਹੋਵੇਗੀ। ਇਸ ਮੀਟਿੰਗ 'ਚ ਕਾਂਗਰਸ ਦੇ ਸਾਰੇ ਸੰਸਦ ਮੈਂਬਰਾਂ ਨੂੰ ਸ਼ਾਮਲ ਹੋਣ ਲਈ ਕਿਹਾ ਗਿਆ ਹੈ, ਜਿਸ ਤੋਂ ਬਾਅਦ ਕੇਂਦਰ ਸਰਕਾਰ ਵਲੋਂ ਪੇਸ਼ ਕੀਤੇ ਜਾਣ ਵਾਲੇ ਬਜਟ ਨੂੰ ਲੈ ਕੇ ਚਰਚਾ ਹੋਵੇਗੀ ਅਤੇ ਰਣਨੀਤੀ ਤਿਆਰ ਕੀਤੀ ਜਾਵੇਗੀ।


Babita

Content Editor

Related News