ਪੰਜਾਬ ਤੋਂ ਵੱਡੀ ਖ਼ਬਰ : ਕਾਂਗਰਸ ਨੇ 27 ਨਵੇਂ ਜ਼ਿਲ੍ਹਾ ਪ੍ਰਧਾਨ ਕੀਤੇ ਨਿਯੁਕਤ, ਸੂਚੀ ਕੀਤੀ ਜਾਰੀ
Wednesday, Nov 12, 2025 - 09:04 AM (IST)
ਚੰਡੀਗੜ੍ਹ : ਪੰਜਾਬ ਕਾਂਗਰਸ ਨੇ ਸਾਲ 2027 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਪਣੀਆਂ ਤਿਆਰੀਆਂ ਹੁਣੇ ਤੋਂ ਹੀ ਸ਼ੁਰੂ ਕਰ ਦਿੱਤੀਆਂ ਹਨ। ਇਸ ਸਬੰਧ ਵਿਚ ਕਾਂਗਰਸ ਵਲੋਂ 27 ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤੇ ਗਏ ਹਨ, ਜਿਸ ਵਿਚ ਕਈ ਵਿਧਾਇਕਾਂ ਅਤੇ ਸਾਬਕਾ ਵਿਧਾਇਕਾਂ ਨੂੰ ਮੁੱਖ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਮਿਲੀ ਜਾਣਕਾਰੀ ਮੁਤਾਬਕ ਇਹ ਸੂਚੀ ਆਲ ਇੰਡੀਆ ਕਾਂਗਰਸ ਕਮੇਟੀ (ਏਆਈਸੀਸੀ) ਦੁਆਰਾ ਜਾਰੀ ਕੀਤੀ ਗਈ।
ਪੜ੍ਹੋ ਇਹ ਵੀ : ਵਾਹਨ ਚਲਾਉਣ ਵਾਲੇ ਲੋਕਾਂ ਲਈ ਵੱਡੀ ਖ਼ਬਰ: 1 ਦਸੰਬਰ ਤੋਂ ਬਦਲ ਜਾਣਗੇ ਟ੍ਰੈਫਿਕ ਦੇ ਨਿਯਮ!

ਦੱਸ ਦੇਈਏ ਕਿ ਬੀਤੇ ਦਿਨ ਹੀ ਤਰਨਤਾਰਨ ਵਿਧਾਨ ਸਭਾ ਉਪ ਚੋਣ ਲਈ ਵੋਟਿੰਗ ਹੋਈ ਹੈ, ਜਿਸ ਦੇ ਨਤੀਜੇ 14 ਨਵੰਬਰ ਨੂੰ ਆਉਣੇ ਹਨ। ਵੋਟਿੰਗ ਤੋਂ ਤੁਰੰਤ ਬਾਅਦ ਹੀ ਕਾਂਗਰਸ ਨੇ ਆਪਣੇ 27 ਜ਼ਿਲ੍ਹਾ ਪ੍ਰਧਾਨਾਂ ਦੀ ਸੂਚੀ ਜਾਰੀ ਕਰ ਦਿੱਤੀ। ਸਾਲ 2027 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨਵੇਂ ਸਾਲ ਦੀ ਸ਼ੁਰੂਆਤ ਵਿਚ ਹੋ ਸਕਦੀਆਂ ਹਨ। ਇਸ ਨੂੰ ਲੈ ਕੇ ਕਾਂਗਰਸ ਨੇ ਹੁਣ ਤੋਂ ਆਪਣੀ ਤਿਆਰੀ ਕਰਨੀ ਸ਼ੁਰੂ ਕਰ ਦਿੱਤੀ।
ਪੜ੍ਹੋ ਇਹ ਵੀ : ਰਾਤੋ-ਰਾਤ ਚਮਕੀ ਕਿਸਾਨਾਂ ਦੀ ਕਿਸਮਤ, ਖੇਤਾਂ 'ਚੋਂ ਮਿਲੇ 5 ਕੀਮਤੀ ਹੀਰੇ, ਬਣੇ ਲੱਖਪਤੀ
