ਪੰਜਾਬ ਕਾਂਗਰਸ ਨੂੰ ਮਿਲੇਗਾ ਨਵਾਂ ਇੰਚਾਰਜ! ਹਰੀਸ਼ ਚੌਧਰੀ ਨੇ ਅਹੁਦਾ ਛੱਡਣ ਦੀ ਕੀਤੀ ਪੇਸ਼ਕਸ਼

Sunday, Jul 02, 2023 - 02:06 PM (IST)

ਪੰਜਾਬ ਕਾਂਗਰਸ ਨੂੰ ਮਿਲੇਗਾ ਨਵਾਂ ਇੰਚਾਰਜ! ਹਰੀਸ਼ ਚੌਧਰੀ ਨੇ ਅਹੁਦਾ ਛੱਡਣ ਦੀ ਕੀਤੀ ਪੇਸ਼ਕਸ਼

ਲੁਧਿਆਣਾ (ਹਿਤੇਸ਼) : ਰਾਜਸਥਾਨ ਚੋਣਾਂ ਦੇ ਮੱਦੇਨਜ਼ਰ ਪੰਜਾਬ ਕਾਂਗਰਸ ਨੂੰ ਹਰੀਸ਼ ਚੌਧਰੀ ਦੀ ਥਾਂ 'ਤੇ ਨਵਾਂ ਇੰਚਾਰਜ ਮਿਲ ਸਕਦਾ ਹੈ। ਇੱਥੇ ਦੱਸਣਾ ਉੱਚਿਤ ਹੋਵੇਗਾ ਕਿ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਅਤੇ ਸਚਿਨ ਪਾਇਲਟ ਵਿਚਕਾਰ ਚੱਲ ਰਹੀ ਸਿਆਸੀ ਲੜਾਈ ਕਿਸੇ ਤੋਂ ਵੀ ਲੁਕੀ ਨਹੀਂ ਹੈ। ਹਾਲਾਂਕਿ ਰਾਹੁਲ ਗਾਂਧੀ ਅਤੇ ਮਲਿੱਕਾਰੁਜਨ ਖੜਗੇ ਦੀ ਦਖ਼ਲ ਅੰਦਾਜ਼ੀ ਦੇ ਮੱਦੇਨਜ਼ਰ ਇਹ ਝਗੜਾ ਕੁੱਝ ਦੇਰ ਲਈ ਸ਼ਾਂਤ ਹੋਇਆ ਹੈ ਪਰ ਕਾਂਗਰਸ ਵੱਲੋਂ ਰਾਜਸਥਾਨ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਸ ਮਾਮਲੇ ਦਾ ਪੁਖ਼ਤਾ ਹੱਲ ਕੱਢਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਪ੍ਰੇਮੀ ਨੂੰ ਘਰ ਬੁਲਾ ਕੇ ਪਿਲਾਈ ਸ਼ਰਾਬ, ਵਿੱਚ ਮਿਲਾਇਆ ਨਸ਼ਾ ਤੇ ਫਿਰ ਜੋ ਹੋਇਆ...

ਇਸ ਤਹਿਤ ਸਚਿਨ ਪਾਇਲਟ ਦੇ ਨਾਲ-ਨਾਲ ਰਾਹੁਲ ਗਾਂਧੀ ਦੇ ਕਰੀਬੀ ਮੰਨੇ ਜਾਂਦੇ ਹਰੀਸ਼ ਚੌਧਰੀ ਅਤੇ ਰਾਜਸਥਾਨ ਦੇ ਹੋਰ ਅਸੰਤੁਸ਼ਟ ਨੇਤਾਵਾਂ ਨੂੰ ਵੀ ਵੱਡੀ ਜ਼ਿੰਮੇਵਾਰੀ ਦਿੱਤੀ ਜਾ ਸਕਦੀ ਹੈ। ਇਹ ਗੱਲ ਵੀ ਸੁਣਨ ਨੂੰ ਮਿਲ ਰਹੀ ਹੈ ਕਿ ਹਰੀਸ਼ ਚੌਧਰੀ ਵੱਲੋਂ ਰਾਜਸਥਾਨ ਵਿਧਾਨ ਸਭਾ ਚੋਣਾਂ 'ਚ ਕੰਮ ਕਰਨ ਲਈ ਪੰਜਾਬ ਕਾਂਗਰਸ ਦੇ ਇੰਚਾਰਜ ਦਾ ਅਹੁਦਾ ਛੱਡਣ ਦੀ ਪੇਸ਼ਕਸ਼ ਰਾਹੁਲ ਗਾਂਧੀ ਦੇ ਸਾਹਮਣੇ ਕਰ ਦਿੱਤੀ ਗਈ ਹੈ। ਉਨ੍ਹਾਂ ਨੂੰ ਪ੍ਰਚਾਰ ਕਮੇਟੀ ਦਾ ਚੇਅਰਮੈਨ ਬਣਾਇਆ ਜਾ ਸਕਦਾ ਹੈ, ਜਿਸ ਦੇ ਮੱਦੇਨਜ਼ਰ ਆਉਣ ਵਾਲੇ ਸਮੇਂ ਦੌਰਾਨ ਪੰਜਾਬ ਕਾਂਗਰਸ ਨੂੰ ਨਵਾਂ ਇੰਚਾਰਜ ਮਿਲਣਾ ਤੈਅ ਮੰਨਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਹੜ੍ਹ ਆਉਣ ਦਾ ਖ਼ਤਰਾ! ਲੋਕਾਂ 'ਚ ਦਹਿਸ਼ਤ ਦਾ ਮਾਹੌਲ (ਵੀਡੀਓ)
ਟਿਕਟ ਵੰਡ ਨੂੰ ਲੈ ਕੇ ਹਰੀਸ਼ ਚੌਧਰੀ 'ਤੇ ਲੱਗ ਚੁੱਕੇ ਹਨ ਦੋਸ਼
ਹਰੀਸ਼ ਚੌਧਰੀ ਲੰਬੇ ਸਮੇਂ ਤੋਂ ਪੰਜਾਬ ਕਾਂਗਰਸ ਦੇ ਇੰਚਾਰਜ ਦੇ ਤੌਰ 'ਤੇ ਕੰਮ ਕਰ ਰਹੇ ਹਨ ਪਰ ਹਾਈਕਮਾਨ ਦੇ ਖ਼ਾਸਮਖ਼ਾਸ ਹੋਣ ਕਾਰਨ ਪਰਦੇ ਦੇ ਪਿੱਛੇ ਰਹਿ ਕੇ ਪੰਜਾਬ ਕਾਂਗਰਸ ਨਾਲ ਜੁੜੇ ਫ਼ੈਸਲੇ ਲੈਣ 'ਚ ਉਨ੍ਹਾਂ ਵੱਲੋਂ ਅਹਿਮ ਭੂਮਿਕਾ ਨਿਭਾਈ ਗਈ ਹੈ। ਇਸ 'ਚ ਕੈਪਟਨ ਅਮਰਿੰਦਰ ਸਿੰਘ ਨੂੰ ਹਟਾ ਕੇ ਚਰਨਜੀਤ ਚੰਨੀ ਨੂੰ ਮੁੱਖ ਮੰਤਰੀ ਬਣਾਉਣ ਤੋਂ ਲੈ ਕੇ ਨਵੇਂ ਸਿਰੇ ਤੋਂ ਮੰਤਰੀ ਮੰਡਲ ਦੇ ਗਠਨ ਦਾ ਮੁੱਦਾ ਮੁੱਖ ਤੌਰ 'ਤੇ ਸ਼ਾਮਲ ਹੈ। ਇਸ ਦੌਰਾਨ ਉੱਤਰਾਖੰਡ ਚੋਣਾਂ ਦੇ ਮੱਦੇਨਜ਼ਰ ਹਰੀਸ਼ ਰਾਵਤ ਦੀ ਥਾਂ 'ਤੇ ਹਰੀਸ਼ ਚੌਧਰੀ ਨੂੰ ਪੱਕੇ ਤੌਰ 'ਤੇ ਪੰਜਾਬ ਕਾਂਗਰਸ ਦਾ ਇੰਚਾਰਜ ਲਾ ਦਿੱਤਾ ਗਿਆ, ਜਿਨ੍ਹਾਂ ਵੱਲੋਂ ਚੰਨੀ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨ ਕਰਵਾਉਣ ਤੋਂ ਲੈ ਕੇ ਪੂਰੀ ਚੋਣ ਪ੍ਰਚਾਰ ਮੁਹਿੰਮ ਨੂੰ ਕੰਟਰੋਲ ਕੀਤਾ ਗਿਆ। ਹਾਲਾਂਕਿ ਵਿਧਾਨ ਸਭਾ ਚੋਣਾਂ ਦੌਰਾਨ ਟਿਕਟਾਂ ਦੀ ਵੰਡ ਦੇ ਮਾਮਲੇ 'ਚ ਕੁੱਝ ਕਾਂਗਰਸੀ ਆਗੂਆਂ ਵੱਲੋਂ ਹਰੀਸ਼ ਚੌਧਰੀ 'ਤੇ ਖੁੱਲ੍ਹੇਆਮ ਦੋਸ਼ ਵੀ ਲਾਏ ਗਏ ਪਰ ਰਾਹੁਲ ਗਾਂਧੀ ਦੀ ਟੀਮ ਦਾ ਹਿੱਸਾ ਹੋਣ ਕਾਰਨ ਪੰਜਾਬ 'ਚ ਹਾਰ ਤੋਂ ਬਾਅਦ ਵੀ ਉਹ ਆਪਣੀ ਕੁਰਸੀ ਬਚਾਉਣ 'ਚ ਕਾਮਯਾਬ ਰਹੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


author

Babita

Content Editor

Related News