ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ! ਭਾਜਪਾ ''ਚ ਸ਼ਾਮਲ ਹੋਇਆ ਸਾਬਕਾ ਵਿਧਾਇਕ

Thursday, Nov 19, 2026 - 08:00 PM (IST)

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ! ਭਾਜਪਾ ''ਚ ਸ਼ਾਮਲ ਹੋਇਆ ਸਾਬਕਾ ਵਿਧਾਇਕ

ਚੰਡੀਗੜ੍ਹ (ਅੰਕੁਰ)- ਪੰਜਾਬ ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾਂ ਕਾਂਗਰਸ ਨੂੰ ਝਟਕਾ ਦਿੰਦਿਆਂ ਰਾਜਪੁਰਾ ਦੇ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਆਪਣੇ ਸਾਥੀਆਂ ਸਮੇਤ ਭਾਜਪਾ ’ਚ ਸ਼ਾਮਲ ਹੋ ਗਏ। ਚੰਡੀਗੜ੍ਹ ’ਚ ਹੋਏ ਸਮਾਗਮ ਦੌਰਾਨ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਤੇ ਭਾਜਪਾ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਉਨ੍ਹਾਂ ਦਾ ਪਾਰਟੀ ’ਚ ਸਵਾਗਤ ਕੀਤਾ। ਉਨ੍ਹਾਂ ਦੇ ਨਾਲ ਰਾਜਪੁਰਾ ਅਤੇ ਆਸ-ਪਾਸ ਦੇ ਕਈ ਸਾਬਕਾ ਅਹੁਦੇਦਾਰ ਤੇ ਸਥਾਨਕ ਆਗੂ ਵੀ ਭਾਜਪਾ ’ਚ ਸ਼ਾਮਲ ਹੋਏ।

ਕੰਬੋਜ ਨੇ ਕਿਹਾ ਕਿ ਪੰਜਾਬ ’ਚ ਗੈਂਗਸਟਰਵਾਦ, ਫਿਰੌਤੀਆਂ, ਲੁੱਟ-ਖੋਹ ਤੇ ਧੱਕੇਸ਼ਾਹੀ ਦੇ ਵਧਦੇ ਮਾਹੌਲ ਕਾਰਨ ਉਨ੍ਹਾਂ ਨੇ ਭਾਜਪਾ ’ਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਆਪਣੇ ਸਾਥੀਆਂ ਨਾਲ ਮਿਲ ਕੇ ਪੰਜਾਬ ਨੂੰ ਨਸ਼ਾ, ਗੈਂਗਸਟਰਵਾਦ ਅਤੇ ਭ੍ਰਿਸ਼ਟਾਚਾਰ ਮੁਕਤ ਬਣਾਉਣ ਲਈ ਕੰਮ ਕਰਨਗੇ। ਇਸ ਮੌਕੇ ਕੇਵਲ ਸਿੰਘ ਢਿੱਲੋਂ ਨੇ ਦਾਅਵਾ ਕੀਤਾ ਕਿ ਪੰਜਾਬ ’ਚ ਭਾਜਪਾ ਦਾ ਆਧਾਰ ਮਜ਼ਬੂਤ ਹੋ ਰਿਹਾ ਹੈ ਅਤੇ 2027 ’ਚ ਪਾਰਟੀ ਦੀ ਸਰਕਾਰ ਬਣੇਗੀ।


author

Anmol Tagra

Content Editor

Related News