ਪੰਜਾਬ ਕਾਂਗਰਸ ਦੇ ਆਗੂ ਨੂੰ ਨੋਟਿਸ ਜਾਰੀ, 3 ਦਿਨਾਂ ਅੰਦਰ ਮੰਗਿਆ ਗਿਆ ਜਵਾਬ

Tuesday, Nov 03, 2026 - 08:32 PM (IST)

ਪੰਜਾਬ ਕਾਂਗਰਸ ਦੇ ਆਗੂ ਨੂੰ ਨੋਟਿਸ ਜਾਰੀ, 3 ਦਿਨਾਂ ਅੰਦਰ ਮੰਗਿਆ ਗਿਆ ਜਵਾਬ

ਚੰਡੀਗੜ੍ਹ (ਅੰਕੁਰ) : ਪੰਜਾਬ ਕਾਂਗਰਸ ਨੇ ਅਨੁਸ਼ਾਸਨਹੀਣਤਾ ਦੇ ਦੋਸ਼ਾਂ ਤਹਿਤ ਪਾਰਟੀ ਆਗੂ ਬਰਿੰਦਰ ਸਿੰਘ ਢਿੱਲੋਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਉਨ੍ਹਾਂ 'ਤੇ ਚੰਡੀਗੜ੍ਹ ਸਥਿਤ ਕਾਂਗਰਸ ਭਵਨ ਵਿਖੇ ਰਣਜੀਤ ਸਿੰਘ ਤਾਰਖਾਨਮਾਜਰਾ ਨਾਲ ਕਥਿਤ ਬਦਸਲੂਕੀ ਅਤੇ ਗਾਲੀ-ਗਲੋਚ ਕਰਨ ਦੇ ਦੋਸ਼ ਲੱਗੇ ਹਨ। 

ਪੰਜਾਬ ਕਾਂਗਰਸ ਦੀ ਅਨੁਸ਼ਾਸਨੀ ਕਾਰਵਾਈ ਕਮੇਟੀ ਦੇ ਚੇਅਰਮੈਨ ਅਵਤਾਰ ਹੈਨਰੀ ਵੱਲੋਂ ਜਾਰੀ ਨੋਟਿਸ ’ਚ ਢਿੱਲੋਂ ਨੂੰ ਤਿੰਨ ਦਿਨਾਂ ਅੰਦਰ ਆਪਣਾ ਪੱਖ ਰੱਖਣ ਲਈ ਕਿਹਾ ਗਿਆ ਹੈ। ਨੋਟਿਸ ਅਨੁਸਾਰ ਕਥਿਤ ਇਤਰਾਜ਼ਯੋਗ ਅਤੇ ਅਪਮਾਨਜਨਕ ਟਿੱਪਣੀਆਂ ਪਾਰਟੀ ਅਨੁਸ਼ਾਸਨ ਦੇ ਵਿਰੁੱਧ ਹਨ। ਨੋਟਿਸ ਵਿੱਚ ਚਿਤਾਵਨੀ ਦਿੱਤੀ ਗਈ ਹੈ ਕਿ ਤਸੱਲੀਬਖ਼ਸ਼ ਜਵਾਬ ਨਾ ਮਿਲਣ ਦੀ ਸੂਰਤ ’ਚ ਬਰਿੰਦਰ ਸਿੰਘ ਢਿੱਲੋਂ ਖ਼ਿਲਾਫ਼ ਬਣਦੀ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ।
 


author

Anmol Tagra

Content Editor

Related News