ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਛੱਡ ਕੇ ਕਾਂਗਰਸ ''ਚ ਗਿਆ ਸੀਨੀਅਰ ਆਗੂ
Friday, Nov 27, 2026 - 02:53 PM (IST)
ਚੰਡੀਗੜ੍ਹ (ਵੈੱਬ ਡੈਸਕ): ਬੁਢਲਾਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਡਾ. ਨਿਸ਼ਾਨ ਸਿੰਘ ਅੱਜ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਏ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ ਨੇ ਉਨ੍ਹਾਂ ਨੂੰ ਰਸਮੀ ਤੌਰ 'ਤੇ ਕਾਂਗਰਸ ਪਾਰਟੀ ਵਿਚ ਸ਼ਾਮਲ ਕਰਵਾਇਆ।
ਡਾ. ਨਿਸ਼ਾਨ ਸਿੰਘ 2017 ਅਤੇ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵੀ ਰਹਿ ਚੁੱਕੇ ਹਨ। ਉਨ੍ਹਾਂ ਕਿਹਾ ਕਿ ਉਹ ਪਰਗਟ ਸਿੰਘ ਦੇ ਨਾਲ ਇਕ ਟੀਮ ਬਣ ਕੇ ਕੰਮ ਕਰਨਗੇ। ਡਾ. ਨਿਸ਼ਾਨ ਸਿੰਘ ਜਨਰਲ ਸਰਜਨ ਵਜੋਂ ਸੇਵਾਵਾਂ ਨਿਭਾਅ ਰਹੇ ਹਨ।
ਇਸ ਮੌਕੇ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ ਕਿਹਾ ਕਿ ਡਾ. ਨਿਸ਼ਾਨ ਸਿੰਘ ਦੀ ਛਵੀ ਬਹੁਤ ਚੰਗੀ ਹੈ। ਉਨ੍ਹਾਂ ਕਿਹਾ ਕਿ ਉਹ ਪਹਿਲਾਂ ਵੀ ਆਖ਼ ਚੁੱਕੇ ਹਨ ਕਿ ਸਮਾਜ ਦੇ ਚੰਗੇ ਲੋਕ ਕਾਂਗਰਸ ਦੇ ਪਰਿਵਾਰ ਵਿਚ ਆਉਣਾ ਚਾਹੁਣਗੇ ਤਾਂ ਉਹ ਜ਼ਰੂਰ ਉਨ੍ਹਾਂ ਦਾ ਸਵਾਗਤ ਕਰਨਗੇ। ਉਨ੍ਹਾਂ ਹੋਰ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਸਾਰੇ ਇਕਜੁੱਟ ਹੋ ਕੇ ਪੰਜਾਬ ਦੀ ਭਲਾਈ ਲਈ ਇਕੱਠੇ ਹੋ ਕੇ ਖੜ੍ਹਣ।
