ਪੰਜਾਬ ਕਾਂਗਰਸ ਦੇ ਪ੍ਰਧਾਨ ਬਣਨ ਤੋਂ ਬਾਅਦ ਪਹਿਲੀ ਵਾਰ ਲੁਧਿਆਣਾ ਪਹੁੰਚੇ ਸੁਨੀਲ ਜਾਖੜ

Saturday, Jun 10, 2017 - 05:31 PM (IST)

ਪੰਜਾਬ ਕਾਂਗਰਸ ਦੇ ਪ੍ਰਧਾਨ ਬਣਨ ਤੋਂ ਬਾਅਦ ਪਹਿਲੀ ਵਾਰ ਲੁਧਿਆਣਾ ਪਹੁੰਚੇ ਸੁਨੀਲ ਜਾਖੜ

ਲੁਧਿਆਣਾ— ਸੁਨੀਲ ਜਾਖੜ ਪੰਜਾਬ ਸੂਬਾ ਕਾਂਗਰਸ ਦੇ ਪ੍ਰਧਾਨ ਬਣਨ ਤੋਂ ਬਾਅਦ ਅੱਜ ਪਹਿਲੀ ਵਾਰ ਲੁਧਿਆਣਾ ਪਹੁੰਚੇ। ਲੁਧਿਆਣਾ ਪਹੁੰਚਣ 'ਤੇ ਸੁਨੀਲ ਜਾਖੜ ਦਾਕਾਂਗਰਸ ਦੇ ਵਰਕਰਾਂ ਨੇ ਸ਼ਾਨਦਾਰ ਸਵਾਗਤ ਕੀਤਾ। 
ਇਸ ਦੌਰਾਨ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਮਹਾਰਾਸ਼ਟਰ ਅਤੇ ਮੱਧ ਪ੍ਰਦੇਸ਼ ਦੀ ਸਰਕਾਰ ਨੇ ਉਥੇ ਦੇ ਕਿਸਾਨਾਂ ਨਾਲ ਕੀਤਾ ਵਾਅਦਾ ਪੂਰਾ ਨਹੀਂ ਕੀਤਾ ਹੈ। ਇਸ ਲਈ ਉਥੇ ਦੇ ਕਿਸਾਨ ਅੱਜ ਸੜਕਾਂ 'ਤੇ ਉਤਰਨ ਲਈ ਮਜ਼ਬੂਰ ਹਨ। ਸਾਡੀ ਸਰਕਾਰ ਨੂੰ ਆਏ ਅਜੇ 3 ਮਹੀਨੇ ਹੀ ਹੋਏ ਹਨ। ਅਸੀਂ ਜੋ ਵਾਅਦੇ ਕੀਤੇ ਹਨ ਉਹ ਪੂਰੇ ਕੀਤੇ ਜਾਣਗੇ ਖਾਸ ਕਰ ਕੇ ਕਿਸਾਨਾਂ ਦੇ ਕਰਜ਼ੇ ਮੁਆਫ ਕੀਤੇ ਜਾਣਗੇ। ਨਸ਼ੇ ਦੇ ਮੁੱਦੇ 'ਤੇ ਬੋਲਦੇ ਹੋਏ ਉਨ੍ਹਾਂ ਕਿਹਾ ਪੰਜਾਬ 'ਚ ਨਸ਼ਾਂ ਤਸਕਰਾਂ ਵਿਰੁੱਧ ਮੁਹਿੰਮ ਤੇਜ਼ ਕਰ ਦਿੱਤੀ ਗਈ ਹੈ ਅਤੇ ਬਹੁਤ ਜਲਦੀ ਇਸ 'ਤੇ ਕਾਬੂ ਪਾ ਲਿਆ ਜਾਵੇਗਾ। ਜ਼ਿਕਰਯੋਗ ਹੈ ਕਿ ਸੁਨੀਲ ਜਾਖੜ ਅੱਜ ਲੁਧਿਆਣਾ 'ਚ ਵੱਖ-ਵੱਖ ਸਮਾਰੋਹ 'ਚ ਹਿੱਸਾ ਲੈਣ ਪਹੁੰਚੇ ਸਨ।


Related News