ਪੰਜਾਬ ਕਾਂਗਰਸ ਨਾਲ ਜੁੜੀ ਵੱਡੀ ਖ਼ਬਰ : ਪ੍ਰਧਾਨ ਦੀ ਕੁਰਸੀ ਲਈ ਇਸ ਆਗੂ ਦੇ ਨਾਂ 'ਤੇ ਲੱਗ ਸਕਦੀ ਹੈ ਮੋਹਰ

Tuesday, Mar 29, 2022 - 11:39 AM (IST)

ਪੰਜਾਬ ਕਾਂਗਰਸ ਨਾਲ ਜੁੜੀ ਵੱਡੀ ਖ਼ਬਰ : ਪ੍ਰਧਾਨ ਦੀ ਕੁਰਸੀ ਲਈ ਇਸ ਆਗੂ ਦੇ ਨਾਂ 'ਤੇ ਲੱਗ ਸਕਦੀ ਹੈ ਮੋਹਰ

ਚੰਡੀਗੜ੍ਹ (ਕੁਲਵਿੰਦਰ) : ਪੰਜਾਬ ਕਾਂਗਰਸ ਨਾਲ ਜੁੜੀ ਵੱਡੀ ਖ਼ਬਰ ਇਸ ਵੇਲੇ ਸਾਹਮਣੇ ਆ ਰਹੀ ਹੈ। ਕਾਂਗਰਸ ਹਾਈਕਮਾਨ ਵੱਲੋਂ ਪੰਜਾਬ ਕਾਂਗਰਸ ਪ੍ਰਧਾਨ ਲਾਉਣ ਲਈ ਪੂਰੀ ਤਰ੍ਹਾਂ ਤਿਆਰੀ ਖਿੱਚ ਲਈ ਗਈ ਹੈ। ਸੂਤਰਾਂ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆ ਰਹੀ ਹੈ ਕਿ ਪੰਜਾਬ ਕਾਂਗਰਸ ਪ੍ਰਧਾਨ ਦੀ ਚੋਣ ਲਈ ਗਿੱਦੜਬਾਹਾ ਤੋਂ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਨਾਂ 'ਤੇ ਮੋਹਰ ਲੱਗ ਸਕਦੀ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਲੋਕਾਂ ਲਈ ਭਗਵੰਤ ਮਾਨ ਦਾ ਵੱਡਾ ਐਲਾਨ, 'ਰਾਸ਼ਨ' ਨੂੰ ਲੈ ਕੇ ਲਾਗੂ ਕੀਤੀ ਇਹ ਸਕੀਮ

ਹਾਲਾਂਕਿ ਇਹ ਵੀ ਕਿਹਾ ਜਾ ਰਿਹਾ ਹੈ ਕਿ ਇਸ ਦੌੜ 'ਚ ਸੁਖਜਿੰਦਰ ਰੰਧਾਵਾ, ਰਵਨੀਤ ਬਿੱਟੂ ਅਤੇ ਸੰਤੋਖ ਚੌਧਰੀ ਦਾ ਨਾ ਵੀ ਚਰਚਾ 'ਚ ਹੈ ਪਰ ਸੂਤਰਾਂ ਮੁਤਾਬਕ ਰਾਜਾ ਵੜਿੰਗ ਦੇ ਪ੍ਰਧਾਨ ਬਣਨ ਦੀ ਜ਼ਿਆਦਾ ਸੰਭਾਵਨਾ ਪ੍ਰਗਟ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਡਰੱਗਜ਼ ਮਾਮਲੇ 'ਚ ਫਸੇ 'ਬਿਕਰਮ ਮਜੀਠੀਆ' ਪੁੱਜੇ ਸੁਪਰੀਮ ਕੋਰਟ, ਨਹੀਂ ਮਿਲ ਰਹੀ ਜ਼ਮਾਨਤ

ਪੰਜਾਬ ਕਾਂਗਰਸ ਪ੍ਰਧਾਨ ਦੀ ਚੋਣ ਲਈ ਕਾਂਗਰਸ ਸੂਬਾ ਕਮੇਟੀ ਵੱਲੋਂ ਹਾਈਕਮਾਨ ਨੂੰ ਉਕਤ ਨਾਵਾਂ ਦੀ ਸੂਚੀ ਭੇਜ ਦਿੱਤੀ ਗਈ ਹੈ। ਦੱਸਣਯੋਗ ਹੈ ਕਿ ਵਿਧਾਨ ਸਭਾ ਚੋਣਾਂ 'ਚ ਕਰਾਰੀ ਹਾਰ ਦੇ ਚੱਲਦਿਆਂ ਨਵਜੋਤ ਸਿੰਘ ਸਿੱਧੂ ਵੱਲੋਂ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਸੀ। ਉਨ੍ਹਾਂ ਵੱਲੋਂ ਸੋਨੀਆ ਗਾਂਧੀ ਨੂੰ ਸਿਰਫ ਇਕ ਲਾਈਨ 'ਚ ਆਪਣਾ ਅਸਤੀਫ਼ਾ ਲਿਖ ਕੇ ਭੇਜਿਆ ਗਿਆ ਸੀ।
ਇਹ ਵੀ ਪੜ੍ਹੋ : ਫਰੀਦਕੋਟ : ਹਸਪਤਾਲ 'ਚ ਦਾਖ਼ਲ ਵਿਅਕਤੀ ਨੇ ਗੁਪਤ ਅੰਗ ਵੱਢ ਕੇ ਕੀਤਾ ਖ਼ੌਫ਼ਨਾਕ ਕਾਰਾ, ਹੈਰਾਨ ਰਹਿ ਗਏ ਡਾਕਟਰ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News